ਪੰਜਾਬ ''ਚ ਇਸ ਦਿਨ ਪਵੇਗਾ ਮੀਂਹ! 25 ਤਾਰੀਖ਼ ਤੱਕ ਦੀ ਪੜ੍ਹੋ Weather ਅਪਡੇਟ, Yellow ਅਲਰਟ ਜਾਰੀ
Sunday, Dec 21, 2025 - 07:13 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲ ਰਿਹਾ ਹੈ। ਪੈ ਸੰਘਣੀ ਧੁੰਦ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ ਘਟਦੀ ਨਜ਼ਰ ਆ ਹੀ ਹੈ, ਜਿਸ ਕਰਕੇ ਕੰਮਾਂ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਇਸ ਵਿਚਾਲੇ ਮੌਸਮ ਵਿਭਾਗ ਨੇ ਆਪਣ ਵਾਲੇ ਦਿਨਾਂ ਨੂੰ ਲੈ ਕੇ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਸੰਘਣੀ ਧੁੰਦ ਨੂੰ ਲੈ ਕੇ 25 ਤਾਰੀਖ਼ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਹੈ। ਵਿਭਾਗ ਮੁਤਾਬਕ 22 ਦਸੰਬਰ ਤੱਕ ਮੌਸਮ ਦਾ ਮਿਜ਼ਾਜ ਵਿਗੜਿਆ ਰਹੇਗਾ ਅਤੇ ਕੁਝ ਇਲਾਕਿਆਂ 'ਚ ਮੀਂਹ ਪੈਣ ਦੀ ਵੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ 'ਚ ਹੋਰ ਗਿਰਾਵਟ ਆ ਸਕਦੀ ਹੈ।

ਅਲਰਟ ਰਹਿਣ ਇਹ ਜ਼ਿਲ੍ਹੇ, ਹੋਵੇਗੀ ਬਾਰਿਸ਼
ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ 21 ਅਤੇ 22 ਦਸੰਬਰ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ, ਲੁਧਿਆਣਾ, ਬਠਿੰਡਾ, ਮਾਨਸਾ, ਫਾਜ਼ਿਲਕਾ, ਮੁਕਤਸਰ ਸਾਹਿਬ, ਫਿਰੋਜ਼ਪੁਰ, ਫਰੀਦਕੋਟ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 21 ਅਤੇ 22 ਦਸੰਬਰ ਨੂੰ ਵੀ ਮੌਸਮ ਵਿਭਾਗ ਮੁਤਾਬਕ ਵੱਲੋਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।

ਉਥੇ ਹੀ 23, 24 ਅਤੇ 25 ਦਸੰਬਰ ਨੂੰ ਪੂਰੇ ਸੂਬੇ 'ਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਪੈਦਲ ਚੱਲਣ ਵਾਲਿਆਂ ਅਤੇ ਡਰਾਈਵਰਾਂ ਨੂੰ ਸਾਵਧਾਨ ਕੀਤਾ ਗਿਆ ਹੈ। ਵਾਹਨਾਂ ਚਾਲਕਾਂ ਨੂੰ ਹੌਲੀ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।
