ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...
Saturday, Feb 28, 2026 - 06:47 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਹੌਲੀ-ਹੌਲੀ ਗਰਮੀ ਵਧਣੀ ਸ਼ੁਰੂ ਹੋ ਗਈ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 4 ਮਾਰਚ ਤੱਕ ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਅੱਜ ਪਹਾੜਾਂ ਤੋਂ ਉੱਤਰ-ਪੱਛਮੀ ਹਵਾਵਾਂ ਚੱਲਣਗੀਆਂ, ਜਿਸ ਨਾਲ ਦਿਨ ਵੇਲੇ ਦੀ ਗਰਮੀ ਤੋਂ ਰਾਹਤ ਮਿਲੇਗੀ। ਬੇਸ਼ੱਕ ਮੌਸਮ ਖ਼ੁਸ਼ਕ ਰਹੇਗਾ ਪਰ ਲਗਾਤਾਰ ਤਿੰਨ ਦਿਨ ਹਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ: ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ ਚੁੱਕੋ ਜਾਂ ਝੋਲਾ ਚੁੱਕੋ'

ਉਥੇ ਹੀ ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ 'ਚ ਵੱਧ ਤੋਂ ਵਧ ਤਾਪਮਾਨ ਇਕ ਡਿਗਰੀ ਵਧਿਆ ਹੈ। ਇਹ ਹੁਣ ਆਮ ਨਾਲੋਂ 4.7 ਡਿਗਰੀ ਵੱਧ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 29.6 ਡਿਗਰੀ ਦਰਜ ਕੀਤਾ ਗਿਆ। ਇਥੇ ਦੱਸ ਦੇਈਏ ਕਿ ਉੱਤਰੀ ਭਾਰਤ 'ਚ ਲਗਭਗ 12-13 ਕਿਲੋਮੀਟਰ ਦੀ ਉਚਾਈ 'ਤੇ ਬਹੁਤ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਇਸ ਨੂੰ ਜੈੱਟ ਸਟ੍ਰੀਮ ਕਿਹਾ ਜਾਂਦਾ ਹੈ। ਇਕ ਪੱਛਮੀ ਗੜਬੜੀ ਇਸ ਸਮੇਂ ਉੱਤਰ ਭਾਰਤ 'ਚ ਸਰਗਰਮ ਹੈ। ਇਹ ਲਗਭਗ 5-6 ਕਿਲੋਮੀਟਰ ਦੀ ਉਚਾਈ 'ਤੇ ਸਥਿਤ ਹੈ ਅਤੇ 70 ਡਿਗਰੀ ਪੂਰਬੀ ਦੇਸ਼ਾਂਤਰ ਅਤੇ 35 ਡਿਗਰੀ ਉੱਤਰੀ ਅਕਸ਼ਾਂਸ਼ ਤੋਂ ਉੱਪਰ ਦੇ ਖੇਤਰਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
ਗਰਮੀ ਵਧਣ ਦੇ ਨਾਲ-ਨਾਲ ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਵੇਲੇ ਬਾਹਰ ਜਾਣ ਵੇਲੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਉੱਥੇ ਹੀ ਰਾਤ ਦੇ ਤਾਪਮਾਨ ਵਿੱਚ ਕੋਈ ਖ਼ਾਸ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਸੂਬੇ ਭਰ 'ਚ ਘੱਟੋ-ਘੱਟ ਤਾਪਮਾਨ 8 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਰਾਤ ਦਾ ਤਾਪਮਾਨ ਆਮ ਦੇ ਆਸ-ਪਾਸ ਰਹੇਗਾ, ਸਵੇਰੇ ਅਤੇ ਦੇਰ ਰਾਤ ਨੂੰ ਥੋੜ੍ਹੀ ਜਿਹੀ ਠੰਡ ਪੈ ਸਕਦੀ ਹੈ। ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਬਾਰਿਸ਼ ਸਬੰਧੀ ਮੌਸਮ ਵਿਭਾਗ ਨੇ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
