ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ

Saturday, Apr 11, 2026 - 06:31 PM (IST)

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ ਮਿਲੇ ਇਹ ਸੰਕੇਤ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਅਗਲੇ ਦਿਨਾਂ ਦੌਰਾਨ ਗਰਮੀ ਕਹਿਰ ਵਰ੍ਹਾਏਗੀ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਨਵੀਂ ਜਾਣਕਾਰੀ ਸਾਂਝੀ ਕਰਦੇ ਕਿਹਾ ਗਿਆ ਹੈ ਕਿ ਅਗਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹੇਗਾ। 16 ਤਾਰੀਖ਼ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਫਿਰ 16 ਅਪ੍ਰੈਲ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਬਦਲਾਅ ਵੇਖਣ ਨੂੰ ਮਿਲਣਗੇ। ਮੀਂਹ ਸਬੰਧੀ ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ ਇਕ-ਅੱਧ ਦਿਨ ਬੱਦਲਵਾਈ ਰਹਿ ਸਕਦੀ ਹੈ ਪਰ ਬਾਰਿਸ਼ ਦੇ ਕੋਈ ਆਸਾਰ ਨਹੀਂ ਹਨ।

ਇਹ ਵੀ ਪੜ੍ਹੋ:ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ ਖੜ੍ਹੀ: ਸੁਨੀਲ ਜਾਖੜ

ਇਸ ਦੌਰਾਨ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਅਤੇ ਨਵਾਂਸ਼ਹਿਰ 'ਚ ਵੱਧ ਤੋਂ ਵੱਧ ਤਾਪਮਾਨ 28 ਤੋਂ 30 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ ਜਦਕਿ ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ, ਮਲੇਰਕੋਟਲਾ ਅਤੇ ਮੋਗਾ 'ਚ ਤਾਪਮਾਨ 30 ਤੋਂ 32 ਡਿਗਰੀ ਤੱਕ ਹੋ ਸਕਦਾ ਹੈ। ਉਥੇ ਹੀ ਬਠਿੰਡਾ, ਮਾਨਸਾ ਅਤੇ ਫਾਜ਼ਿਲਕਾ 'ਚ ਤਾਪਮਾਨ 32 ਤੋਂ 34 ਡਿਗਰੀ ਤੱਕ ਹੋ ਸਕਦਾ ਹੈ। ਫਿਰੋਜ਼ਪੁਰ, ਫਰੀਦਕੋਟ ਅਤੇ ਮੁਕਤਸਰ 'ਚ ਤਾਪਮਾਨ ਆਮ ਨਾਲੋਂ ਥੋੜ੍ਹਾ ਘੱਟ ਰਹੇਗਾ, ਜਦਕਿ ਹੋਰ ਥਾਵਾਂ 'ਤੇ ਇਹ ਆਮ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।

ਤਿੰਨ ਦਿਨਾਂ ਤੱਕ ਹਵਾਵਾਂ ਚੱਲਣਗੀਆਂ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਕਿ ਪੂਰੇ ਸੂਬੇ 'ਚ ਮੌਸਮ ਸਾਫ਼ ਅਤੇ ਖ਼ੁਸ਼ਕ ਰਹਿਣ ਦੀ ਉਮੀਦ ਹੈ, ਭਾਵ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅਗਲੇ ਤਿੰਨ ਦਿਨਾਂ ਤੱਕ 25 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਇਸ ਤੋਂ ਇਲਾਵਾ ਅਗਲੇ ਸੱਤ ਦਿਨਾਂ ਵਿੱਚ ਦਿਨ ਦੇ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਉਮੀਦ ਹੈ, ਜਿਸ ਨਾਲ ਗਰਮੀ ਵਿੱਚ ਹੌਲੀ-ਹੌਲੀ ਵਾਧਾ ਹੋਵੇਗਾ।

ਇਹ ਵੀ ਪੜ੍ਹੋ: ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 


author

shivani attri

Content Editor

Related News