ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ ਗਿਰਾਵਟ

Wednesday, Apr 29, 2026 - 01:14 PM (IST)

ਪੰਜਾਬ 'ਚ ਪੈਣ ਲੱਗਾ ਮੀਂਹ! ਗਰਮੀ ਤੋਂ ਮਿਲੀ ਥੋੜ੍ਹੀ ਰਾਹਤ, ਤਾਪਮਾਨ 'ਚ ਆਈ ਵੱਡੀ ਗਿਰਾਵਟ

ਪਠਾਨਕੋਟ/ਟਾਂਡਾ/ਬਟਾਲਾ (ਵੈੱਬ ਡੈਸਕ)- ਬੀਤੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਪੰਜਾਬ ਵਾਸੀਆਂ ਨੂੰ ਅੱਜ ਥੋੜ੍ਹੀ ਰਾਹਤ ਮਿਲੀ ਹੈ। ਪੰਜਾਬ ਵਿਚ ਕੁਝ ਜ਼ਿਲ੍ਹਿਆਂ ਵਿਚ ਅਚਾਨਕ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਇਕ ਪਾਸੇ ਜਿੱਥੇ ਪਠਾਨਕੋਟ ਵਿਚ ਬਾਰਿਸ਼ ਪੈਣ ਨਾਲ ਗਰਮੀ ਤੋਂ ਲੋਕਾਂ ਨੇ ਥੋੜ੍ਹੀ ਰਾਹਤ ਮਹਿਸੂਸ ਕੀਤੀ, ਉਥੇ ਹੀ ਹੁਸ਼ਿਆਰਪੁਰ ਦੇ ਟਾਂਡਾ ਅਤੇ ਬਟਾਲਾ ਵਿਚ ਵੀ ਬਾਰਿਸ਼ ਹੋਈ। 

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

PunjabKesari
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਕਾਰਨ ਦੁਨੀਆ ਭਰ ਦੇ ਲਗਭਗ 100 ਸ਼ਹਿਰ ਸਭ ਤੋਂ ਗਰਮ ਪਾਏ ਗਏ ਹਨ, ਜਿਨ੍ਹਾਂ ਵਿੱਚੋਂ 95 ਸ਼ਹਿਰ ਭਾਰਤ ਦੇ ਹੀ ਪਾਏ ਗਏ। ਉਥੇ ਹੀ ਮਾਹਿਰਾਂ ਵੱਲੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ ਕਿ ਲੋਕ ਸਵੇਰੇ 11:00 ਵਜੇ ਤੋਂ ਦੁਪਹਿਰ 2:00 ਵਜੇ ਦੇ ਵਿਚਕਾਰ ਸਿਰਫ਼ ਜ਼ਰੂਰੀ ਕੰਮ ਲਈ ਹੀ ਬਾਹਰ ਨਿਕਲਣ। 

PunjabKesari
ਤਾਪਮਾਨ 'ਚ ਆਈ ਗਿਰਾਵਟ
ਮੌਸਮ ਵਿਭਾਗ ਅਨੁਸਾਰ ਪੰਜਾਬ ’ਚ ਔਸਤਨ ਵੱਧ ਤੋਂ ਵੱਧ ਤਾਪਮਾਨ ’ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ’ਚ ਆਈ ਇਸ ਵੱਡੀ ਗਿਰਾਵਟ ਕਾਰਨ ਸੂਬੇ ਦਾ ਤਾਪਮਾਨ ਆਮ ਨਾਲੋਂ 3.2 ਡਿਗਰੀ ਹੇਠਾਂ ਆ ਗਿਆ ਹੈ। ਤਾਪਮਾਨ ’ਚ ਗਿਰਾਵਟ ਦੇ ਬਾਵਜੂਦ ਪੰਜਾਬ ’ਚ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏ. ਡਬਲਿਊ. ਐੱਸ.) ’ਚ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਦੂਜੇ ਪਾਸੇ ਸੂਬੇ ’ਚ ਸਭ ਤੋਂ ਘੱਟ ਤਾਪਮਾਨ ਗੁਰਦਾਸਪੁਰ ’ਚ 21 ਡਿਗਰੀ ਸੈਲਸੀਅਸ ਰਿਹਾ, ਜਿਸ ਨਾਲ ਇਹ ਸਭ ਤੋਂ ਠੰਡਾ ਇਲਾਕਾ ਬਣਿਆ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News