ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ 19 ਤੱਕ ਕੀਤੀ ਵੱਡੀ ਭਵਿੱਖਬਾਣੀ

Sunday, Jun 14, 2026 - 07:23 PM (IST)

ਪੰਜਾਬ ਦੇ 8 ਜ਼ਿਲ੍ਹਿਆਂ 'ਚ Alert! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, IMD ਨੇ 19 ਤੱਕ ਕੀਤੀ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)-ਪੰਜਾਬ ਵਿਚ ਪਿਛਲੇ 2 ਦਿਨਾਂ ਦੌਰਾਨ ਪਏ ਮੀਂਹ ਨੇ ਭਿਆਨਕ ਗਰਮੀ ਅਤੇ ਹੁੰਮਸ ਤੋਂ ਕਾਫ਼ੀ ਰਾਹਤ ਪਹੁੰਚਾਈ ਹੈ। ਸ਼ਨੀਵਾਰ ਸਵੇਰ ਤੋਂ ਹੀ ਆਸਮਾਨ 'ਚ ਬੱਦਲ ਛਾਏ ਰਹੇ ਅਤੇ ਕਈ ਇਲਾਕਿਆਂ ਵਿਚ ਰੁਕ-ਰੁਕ ਕੇ ਹਲਕੇ ਮੀਂਹ ਦਾ ਸਿਲਸਿਲਾ ਚੱਲਦਾ ਰਿਹਾ। ਮੀਂਹ ਅਤੇ ਠੰਡੀਆਂ ਹਵਾਵਾਂ ਕਾਰਨ ਮੌਸਮ ਸੁਹਾਵਣਾ ਬਣਿਆ ਰਿਹਾ ਅਤੇ ਸਾਰਾ ਦਿਨ ਲੋਕਾਂ ਨੂੰ ਗਰਮੀ ਦਾ ਬਹੁਤਾ ਅਹਿਸਾਸ ਨਹੀਂ ਹੋਇਆ। ਉਥੇ ਹੀ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਤਾਜ਼ਾ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਭਲਕੇ ਯਾਨੀ ਕਿ 15 ਜੂਨ ਲਈ ਕੁਝ ਜ਼ਿਲ੍ਹਿਆਂ ਵਿਚ ਮੀਂਹ ਅਤੇ ਤੇਜ਼ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ।  ਉਥੇ ਹੀ 16 ਤੋਂ ਲੈ ਕੇ 18 ਤਾਰੀਖ਼ ਤੱਕ ਵੀ ਕਈ ਜ਼ਿਲ੍ਹਿਆਂ ਵਿਚ ਬੱਦਲਵਾਈਂ ਵੇਖਣ ਨੂੰ ਮਿਲੇਗੀ। 18 ਤੋਂ ਬਾਅਦ ਮੌਸਮ ਵਿਚ ਫਿਰ ਤਬਦੀਲੀ ਆਵੇਗੀ ਅਤੇ 19 ਤਾਰੀਖ਼ ਨੂੰ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਮੌਸਮ ਖ਼ੁਸ਼ਕ ਰਹੇਗਾ। 

ਇਹ ਵੀ ਪੜ੍ਹੋ: ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

PunjabKesari

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਮੁਤਾਬਕ ਅਗਲੇ ਪੰਜ ਦਿਨਾਂ 'ਚ ਦਿਨ ਦੇ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਉਸ ਤੋਂ ਬਾਅਦ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਪਾਕਿਸਤਾਨ ਅਤੇ ਪੱਛਮੀ ਰਾਜਸਥਾਨ ਦੇ ਆਲੇ-ਦੁਆਲੇ ਬਣੇ ਇਕ ਮੌਸਮ ਪ੍ਰਣਾਲੀ ਨੇ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੌਸਮ ਨੂੰ ਬਦਲ ਦਿੱਤਾ ਹੈ। ਜਿਸ ਕਰਕੇ ਆਉਣ ਵਾਲੇ ਦਿਨਾਂ 'ਚ ਬੱਦਲਵਾਈ, ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਮਲੋਟ ਦਾ ਇਹ ਇਲਾਕਾ, ਫ਼ੈਲੀ ਦਹਿਸ਼ਤ

ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਯੈਲੋ ਅਲਰਟ
ਫਿਰੋਜ਼ਪੁਰ, ਫਰੀਦਕੋਟ, ਮੋਗਾ, ਮੁਕਤਸਰ ਸਾਹਿਬ, ਬਠਿੰਡਾ, ਫਾਜ਼ਿਲਕਾ, ਮਾਨਸਾ ਅਤੇ ਬਰਨਾਲਾ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਥੇ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਇਥੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਜਤਾਈ ਗਈ ਹੈ। 

ਮੌਸਮ ਵਿਭਾਗ ਸੂਬੇ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿਚ ਪਿਛਲੇ ਦਿਨ ਦੀ ਤੁਲਨਾ ਵਿਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਇਹ ਆਮ ਨਾਲੋਂ 8.2 ਡਿਗਰੀ ਸੈਲਸੀਅਸ ਹੇਠਾਂ ਬਣਿਆ ਹੋਇਆ ਹੈ। ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤਾਪਮਾਨ ਵਿਚ ਆਈ ਗਿਰਾਵਟ ਕਾਰਨ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ। ਪੰਜਾਬ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਵਾਤਾਵਰਣ ਵਿਚ ਤਾਜ਼ਗੀ ਬਣੀ ਰਹੀ ਅਤੇ ਲੋਕਾਂ ਨੇ ਖੁੱਲ੍ਹੇ ਮੌਸਮ ਦਾ ਆਨੰਦ ਮਾਣਿਆ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਧ ਰਹੇ ਤਾਪਮਾਨ ਦੇ ਵਿਚਕਾਰ ਮੌਸਮ ਵਿਚ ਆਏ ਇਸ ਬਦਲਾਅ ਨੂੰ ਲੋਕਾਂ ਨੇ ਰਾਹਤ ਭਰਿਆ ਦੱਸਿਆ।
 

ਇਹ ਵੀ ਪੜ੍ਹੋ: ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ, ਸਾਰੇ ਪਰਿਵਾਰ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News