ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
Sunday, Jul 12, 2026 - 06:49 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਅੱਜ ਸਵੇਰੇ ਮੀਂਹ ਪੈਣ ਕਾਰਨ ਮੌਸਮ ਵਿਚ ਤਬਦੀਲੀ ਆਈ ਹੈ। ਅੱਜ ਜਲੰਧਰ, ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ, ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ 5 ਦਿਨਾਂ ਦੀ ਜਾਣਕਾਰੀ ਦਿੰਦੇ ਹੋਏ ਅੱਜ ਲਈ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ਇਨ੍ਹਾਂ ਵਾਹਨਾਂ ਦੀ ਪਿੰਡਾਂ 'ਚ ਐਂਟਰੀ ਬੈਨ! ਪੰਚਾਇਤ ਨੇ ਜਾਰੀ ਕੀਤਾ ਅਨੋਖਾ ਫਰਮਾਨ
ਮੌਸਮ ਵਿਭਾਗ ਨੇ ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਨਵਾਂਸ਼ਹਿਰ, ਰੂਪਨਗਰ, ਹੁਸ਼ਿਆਰਪੁਰ, ਮੋਹਾਲੀ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਗਾ, ਬਰਨਾਲਾ ਅਤੇ ਸੰਗਰੂਰ 'ਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ 40 ਤੋਂ 60 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਹਾਲਾਂਕਿ 13 ਜੁਲਾਈ ਨੂੰ ਮੌਨਸੂਨ ਕਮਜ਼ੋਰ ਪੈ ਸਕਦਾ ਹੈ, ਜਿਸ ਨਾਲ ਸੂਬੇ 'ਚ ਹੁੰਮਸ ਵਾਲੀ ਗਰਮੀ 'ਚ ਵਾਧਾ ਹੋਵੇਗਾ। । ਫਿਲਹਾਲ ਮੌਸਮ ਵਿਭਾਗ ਨੇ 13, 14, 15 ਤੇ 17 ਜੁਲਾਈ ਲਈ ਕੋਈ ਭਾਰੀ ਮੀਂਹ ਦੀ ਚਿਤਾਵਨੀ ਨਹੀਂ ਦਿੱਤੀ ਹੈ ਪਰ ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ ਉਗਾਈਆਂ ਸਬਜ਼ੀਆਂ
ਜ਼ਿਕਰਯੋਗ ਹੈ ਕਿ ਪੰਜਾਬ 'ਚ 1 ਤੋਂ 11 ਜੁਲਾਈ ਦੌਰਾਨ ਕੁੱਲ੍ਹ 52.8 ਮਿਲੀਮੀਟਰ ਬਾਰਿਸ਼ ਹੋਈ, ਜੋਕਿ ਆਮ ਨਾਲੋਂ 49.6 ਮਿਲੀਮੀਟਰ ਵੱਧ ਸੀ। ਮੌਸਮ ਵਿਭਾਗ ਮੁਤਾਬਕ ਵਿੱਚ ਬਰਸਾਤੀ ਮੌਸਮ ਹੁਣ ਕਮਜ਼ੋਰ ਹੋਣ ਦੀ ਉਮੀਦ ਹੈ। ਘੱਟ ਦਬਾਅ ਵਾਲੇ ਖੇਤਰ ਦੇ ਕਮਜ਼ੋਰ ਹੋਣ ਅਤੇ ਮੌਨਸੂਨ ਟ੍ਰਫ ਹਿਮਾਲਿਆ ਦੀਆਂ ਪਹਾੜੀਆਂ ਵੱਲ ਵਧਣ ਨਾਲ ਸੂਬੇ 'ਚ ਬਾਰਿਸ਼ ਦੀ ਗਤੀਵਿਧੀ ਘੱਟ ਜਾਵੇਗੀ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਬਾਰਿਸ਼ ਵਿੱਚ ਕਮੀ ਦੇ ਨਾਲ ਸੂਬੇ 'ਚ ਤਾਪਮਾਨ ਅਤੇ ਹੁੰਮਸ ਵਧ ਸਕਦੀ ਹੈ।
ਇਹ ਵੀ ਪੜ੍ਹੋ: Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ ਬੈਟ ਲੱਗਣ ਨਾਲ ਜਵਾਕ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
