ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert

Wednesday, Oct 28, 2026 - 07:37 PM (IST)

ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12 ਜ਼ਿਲ੍ਹਿਆਂ 'ਚ Alert

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਮੌਸਮ ਮੁੜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਅੱਜ 28 ਅਕਤੂਬਰ ਤੋਂ 31 ਅਕਤੂਬਰ ਤੱਕ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ 29 ਅਤੇ 30 ਅਕਤੂਬਰ ਨੂੰ ਕੁਝ ਥਾਵਾਂ ’ਤੇ ਗਰਜ-ਚਮਕ ਨਾਲ ਮੀਂਹ ਪਵੇਗਾ ਅਤੇ ਤੇਜ਼ ਹਵਾਵਾਂ ਚੱਲਣਗੀਆਂ ਜਿਸ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਭਾਰਤ ਮੌਸਮ ਵਿਗਿਆਨ ਵਿਭਾਗ ਕੇਂਦਰ ਚੰਡੀਗੜ੍ਹ ਵੱਲੋਂ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਜਾਣਕਾਰੀ ਅਨੁਸਾਰ ਨਵੀਂ ਪੱਛਮੀ ਗੜਬੜੀ ਕਾਰਨ ਉੱਤਰ-ਪੱਛਮੀ ਭਾਰਤ ਦੇ ਮੌਸਮ 'ਚ ਮੁੜ ਤਬਦੀਲੀ ਆਉਣ ਦੀ ਉਮੀਦ ਹੈ। ਇਹ ਸਿਸਟਮ 27 ਅਕਤੂਬਰ ਦੀ ਰਾਤ ਤੋਂ ਸਰਗਰਮ ਹੋ ਸਕਦਾ ਹੈ। ਉੱਤਰੀ ਹਰਿਆਣਾ ਉੱਪਰ ਪਹਿਲਾਂ ਤੋਂ ਮੌਜੂਦ ਪੱਛਮੀ ਗੜਬੜੀ ਵੀ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ।

PunjabKesari

29 ਤਾਰੀਖ਼ ਲਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫ਼ਤੇਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਗਰਜ-ਚਮਕ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲਣ ਅਤੇ ਗੜ੍ਹੇਮਾਰੀ ਦੀ ਚਿਤਾਵਨੀ ਦਿੱਤੀ ਗਈ ਹੈ।
ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਸੰਗਰੂਰ ਵਿੱਚ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਫਰੀਦਕੋਟ, ਮੁਕਤਸਰ, ਬਠਿੰਡਾ, ਬਰਨਾਲਾ, ਮਾਨਸਾ ਅਤੇ ਫਾਜ਼ਿਲਕਾ ਵਿੱਚ ਕੋਈ ਚਿਤਾਵਨੀ ਨਹੀਂ ਹੈ।

30 ਅਕਤੂਬਰ ਲਈ ਕੀਤੀ ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਜਤਾਈ ਹੈ। ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਐੱਸ. ਏ. ਐੱਸ. ਨਗਰ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦਾ ਅਨੁਮਾਨ ਹੈ। 31 ਅਕਤੂਬਰ ਅਤੇ 1 ਨਵੰਬਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਸਾਫ਼ ਰਹੇਗਾ ਅਤੇ ਕੋਈ ਚਿਤਾਵਨੀ ਨਹੀਂ ਹੈ। 


author

shivani attri

Content Editor

Related News