ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ

Sunday, Nov 08, 2026 - 05:14 PM (IST)

ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ ਭਵਿੱਖਬਾਣੀ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਮੌਸਮ 'ਚ ਆਉਣ ਵਾਲੇ ਦਿਨਾਂ ਦੌਰਾਨ ਬਦਲਾਅ ਵੇਖਣ ਨੂੰ ਮਿਲੇਗਾ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਅਗਲੇ 5 ਦਿਨਾਂ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ।  ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ  8, 9, 10 ਅਤੇ 11 ਨਵੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਮੌਸਮ ਪੂਰੀ ਤਰ੍ਹਾਂ ਸੁੱਕਾ ਰਹਿਣ ਦਾ ਅਨੁਮਾਨ ਹੈ। 11 ਤੋਂ ਬਾਅਦ ਮੌਸਮ ਵਿਚ ਤਬਦੀਲੀ ਆਵੇਗੀ। 12 ਨਵੰਬਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਵੱਖ-ਵੱਖ ਥਾਵਾਂ 'ਤੇ ਬਾਰਿਸ਼ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। 

ਇਹ ਵੀ ਪੜ੍ਹੋ: ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ ਗਿਣਤੀ 'ਚ ਉਮੜਿਆ ਸੈਲਾਬ

ਮੌਸਮ ਵਿਭਾਗ ਮੁਤਾਬਕ 12 ਨਵੰਬਰ ਨੂੰ 7 ਜ਼ਿਲ੍ਹੇ ਪਠਾਨਕੋਟ,ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਠੰਡ ਵਿਚ ਵੀ ਵਾਧਾ ਹੋਵੇਗਾ। ਉਥੇ ਹੀ ਬਾਕੀ ਜ਼ਿਲ੍ਹੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ 12 ਨਵੰਬਰ ਨੂੰ ਵੀ ਮੌਸਮ ਸੁੱਕਾ ਹੀ ਰਹੇਗਾ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ ਨਿਕਲੇ ਪੱਤਰਕਾਰ ਪਤੀ-ਪਤਨੀ ਨੂੰ ਮਾਰੀਆਂ ਗੋਲ਼ੀਆਂ

ਮੌਸਮ ਵਿਭਾਗ ਅਨੁਸਾਰ ਇਸ ਸਮੇਂ ਇਕ ਪੱਛਮੀ ਗੜਬੜੀ ਪਹਾੜੀ ਇਲਾਕਿਆਂ ਵੱਲ ਵਧ ਰਹੀ ਹੈ, ਜਦਕਿ 10 ਨਵੰਬਰ ਦੇ ਆਸ-ਪਾਸ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਇਸ ਦਾ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ’ਤੇ ਕਿੰਨਾ ਅਸਰ ਪਵੇਗਾ, ਇਹ ਆਉਣ ਵਾਲੇ ਦਿਨਾਂ 'ਚ ਮੌਸਮ ਦੀ ਭਵਿੱਖਬਾਣੀ ਤੋਂ ਹੀ ਸਪੱਸ਼ਟ ਹੋਵੇਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News