ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ

Friday, Jan 23, 2026 - 05:02 PM (IST)

ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਅੱਜ ਫਿਰ ਤੋਂ ਅਚਾਨਕ ਲੋਕਾਂ ਦੇ ਫੋਨ ਖੜਕਣ ਲੱਗ ਪਏ। ਦਰਅਸਲ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਿਟੀ (Punjab SDMA) ਨੇ ਸੂਬੇ ਦੇ ਕਈ ਹਿੱਸਿਆਂ ਵਿਚ ਆਉਣ ਵਾਲੇ 24 ਘੰਟਿਆਂ ਲਈ ਮੌਸਮ ਸਬੰਧੀ ਅਹਿਮ ਚਿਤਾਵਨੀ ਜਾਰੀ ਕੀਤੀ ਹੈ। ਐੱਸ. ਡੀ. ਐੱਮ. ਏ. ਵੱਲੋਂ ਬਕਾਇਦਾ ਲੋਕਾਂ ਨੂੰ ਫੋਨ 'ਤੇ ਮੈਸੇਜ ਭੇਜ ਕੇ ਇਸ ਬਾਰੇ ਦੱਸਿਆ ਗਿਆ ਹੈ। ਪੰਜਾਬ ਵਿਚ ਪੈ ਰਹੀ ਸੀਤ ਲਹਿਰ ਵਿਚਾਲੇ ਮੌਸਮ ਨੇ ਅੱਜ ਆਪਣਾ ਮਿਜਾਜ਼ ਬਦਲ ਲਿਆ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ। ਉਥੇ ਹੀ ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਨਵੀਂ ਅਪਡੇਟ ਜਾਰੀ ਕੀਤੀ ਗਈ ਹੈ।

ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 27 ਜਨਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਵਿਚ ਅਜੇ ਵੀ 24 ਘੰਟੇ ਅਹਿਮ ਮੰਨੇ ਜਾ ਰਹੇ ਹਨ ਅਤੇ ਅਜੇ ਹੋਰ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਅੱਜ ਪੂਰੇ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਅਥਾਰਿਟੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਮੋਹਾਲੀ, ਨਵਾਂਸ਼ਹਿਰ ਦੇ ਕੁਝ ਇਲਾਕਿਆਂ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।

 

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 25 ਤੇ 26 ਜਨਵਰੀ ਨੂੰ ਬੰਦ ਰਹਿਣਗੀਆਂ ਇਹ ਦੁਕਾਨਾਂ

PunjabKesari

ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ-ਚਮਕ ਦੇ ਨਾਲ ਬਿਜਲੀ ਲਿਸ਼ਕਣ, ਗੜ੍ਹੇਮਾਰੀ ਅਤੇ 50-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਅਥਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੀ ਸਥਿਤੀ ਵਿਚ ਲੋਕ ਤੁਰੰਤ 112 ਨੰਬਰ 'ਤੇ ਕਾਲ ਕਰ ਸਕਦੇ ਹਨ। ਉਥੇ ਹੀ ਮੌਸਮ ਵਿਭਾਗ ਨੇ ਕਿਸਾਨਾਂ, ਡਰਾਈਵਰਾਂ ਅਤੇ ਆਮ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ 'ਚ ਰੋਪੜ ਦਾ ਜੋਬਨਪ੍ਰੀਤ ਸ਼ਹੀਦ, ਸੁਖਬੀਰ ਬਾਦਲ ਨੇ ਕਿਹਾ ਇਹ ਦੁੱਖ਼ ਅਸਿਹ

PunjabKesari

ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਤੇ ਯੈਲੋ ਅਲਰਟ ਜਾਰੀ 
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਵਿਚਾਲੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਲੁਧਿਆਣਾ ਵਿਚ ਓਰੇਂਜ ਅਲਰਟ ਰਹੇਗਾ। ਇਸ  ਦੇ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਪਟਿਆਲਾ, ਮਾਨਸਾ, ਫਾਜ਼ਿਲਕਾ, ਮੁਕਤਸਰ ਸਾਹਿਬ, ਫਰੀਦਕੋਟ ਵਿਚ ਯੈਲੋ ਅਲਰਟ ਰਹੇਗਾ। 

ਉਥੇ ਹੀ 24 ਅਤੇ 25 ਜਨਵਰੀ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਰਹੇਗਾ। ਇਸ ਦੇ ਬਾਅਦ ਮੌਸਮ ਵਿਚ ਥੋੜ੍ਹਾ ਬਦਲਾਅ ਵੇਖਣ ਨੂੰ ਮਿਲੇਗਾ। 26 ਜਨਵਰੀ ਨੂੰ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਬਾਅਦ 27 ਜਨਵਰੀ ਨੂੰ ਫਿਰ ਪੰਜਾਬ ਦੇ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੇਗੀ ਅਤੇ ਬਾਰਿਸ਼ ਹੋਵੇਗੀ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ ਨੂੰ ਛੱਡ ਕੇ ਪੂਰੇ ਸੂਬੇ ਵਿਚ ਬਾਰਿਸ਼ ਹੋਵੇਗੀ। 

ਇਹ ਵੀ ਪੜ੍ਹੋ: ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ! ਇਨ੍ਹਾਂ 4 ਅਫ਼ਸਰਾਂ ਦੇ ਕੀਤੇ ਗਏ ਤਬਾਦਲੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News