ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ
Saturday, Oct 31, 2026 - 06:53 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਦੌਰਾਨ ਫਿਲਹਾਲ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਬੱਦਲ ਸਾਫ਼ ਹੋਣ ਨਾਲ ਦਿਨ ਵੇਲੇ ਧੁੱਪ ਨਿਕਲੇਗੀ, ਜਦਕਿ ਸਵੇਰ ਅਤੇ ਸ਼ਾਮ ਠੰਡ ਮਹਿਸੂਸ ਹੋਵੇਗੀ। ਮੌਸਮ ਵਿਭਾਗ ਮੁਤਾਬਕ ਉੱਤਰੀ ਪੰਜਾਬ ਅਤੇ ਆਲੇ ਦੁਆਲੇ ਦੇ ਖੇਤਰਾਂ 'ਚ ਸਮੁੰਦਰ ਤਲ ਤੋਂ ਲਗਭਗ 4.5 ਕਿਲੋਮੀਟਰ ਦੀ ਉਚਾਈ 'ਤੇ ਇਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ। ਇਸ ਦੌਰਾਨ 1.5 ਕਿਲੋਮੀਟਰ ਦੀ ਉਚਾਈ 'ਤੇ ਸਥਿਤ ਦੱਖਣੀ ਪੰਜਾਬ 'ਚ ਵੀ ਅਜਿਹਾ ਹੀ ਸਰਕੂਲੇਸ਼ਨ ਕਮਜ਼ੋਰ ਹੋ ਗਿਆ ਹੈ।
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ 5 ਨਵੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਅਸਮਾਨ ਕਾਫ਼ੀ ਹੱਦ ਤੱਕ ਸਾਫ਼ ਰਹੇਗਾ। ਇਥੇ ਦੱਸਣਯੋਗ ਹੈ ਕਿ ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 1.1 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 1.8 ਡਿਗਰੀ ਘੱਟ ਹੈ। ਰੋਪੜ 'ਚ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ 'ਚ ਘੱਟੋ-ਘੱਟ ਤਾਪਮਾਨ 14 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਦਿਨ ਦਾ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਨਾਲ ਦੁਪਹਿਰ ਨੂੰ ਹਲਕੀ ਗਰਮੀ ਅਤੇ ਸਵੇਰੇ ਅਤੇ ਸ਼ਾਮ ਨੂੰ ਠੰਡ ਮਹਿਸੂਸ ਹੋਵੇਗੀ।
ਇਹ ਵੀ ਪੜ੍ਹੋ: PM ਮੋਦੀ ਦੀ ਰਹਿਨੁਮਾਈ ਹੇਠ ਪੰਜਾਬ 'ਚ ਵੀ ਭਾਜਪਾ ਸਰਕਾਰ ਬਣੇਗੀ: ਹਰਿਆਣਾ CM ਨਇਬ ਸੈਣੀ
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਠਾਨਕੋਟ ਦੇ ਥੀਨ ਡੈਮ ਖੇਤਰ 'ਚ ਸਭ ਤੋਂ ਵੱਧ 4.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਦਾ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਰਿਹਾ। ਇਸ ਦੌਰਾਨ ਹੁਸ਼ਿਆਰਪੁਰ ਦੇ ਸਲੇਰਾਂ 'ਚ ਪਾਰਾ 4.2 ਡਿਗਰੀ ਡਿੱਗ ਕੇ 27.8 ਡਿਗਰੀ ਹੋ ਗਿਆ। ਪਠਾਨਕੋਟ ਦੇ ਕ੍ਰਿਸ਼ੀ ਵਿਗਿਆਨ ਕੇਂਦਰ 'ਚ ਵੀ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਦਾ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਰਿਹਾ। ਇਸ ਤੋਂ ਇਲਾਵਾ ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 'ਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਰਿਹਾ। ਇਨ੍ਹਾਂ ਇਲਾਕਿਆਂ 'ਚ ਤਾਪਮਾਨ 'ਚ ਗਿਰਾਵਟ ਨੇ ਸਵੇਰ ਅਤੇ ਸ਼ਾਮ ਨੂੰ ਠੰਡ ਵਿਚ ਥੋੜ੍ਹਾ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ: ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਧਰਨਾ 19ਵੇਂ ਦਿਨ ਵੀ ਜਾਰੀ, ਬੀਮਾਰ ਹੋਣ ਦੇ ਬਾਵਜੂਦ ਪੁੱਜੀ ਦਲਜੀਤ ਦੀ ਮਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
