ਪੰਜਾਬ Weather ਦੀ ਨਵੀਂ ਅਪਡੇਟ ਜਾਰੀ! 15 ਤਾਰੀਖ਼ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Friday, Apr 10, 2026 - 07:54 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਨਵੀਂ ਜਾਣਕਾਰੀ ਸਾਂਝੀ ਕਰਦੇ ਕਿਹਾ ਗਿਆ ਹੈ ਕਿ ਅਗਲੇ ਦਿਨਾਂ ਦੌਰਾਨ ਮੌਸਮ ਖ਼ੁਸ਼ਕ ਰਹੇਗਾ। 14 ਤਾਰੀਖ਼ ਤੱਕ ਮੌਸਮ ਬਿਲਕੁਲ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਫਿਰ 15 ਅਪ੍ਰੈਲ ਨੂੰ ਪੰਜਾਬ ਦੇ ਮੌਸਮ 'ਚ ਬਦਲਾਅ ਵੇਖਣ ਨੂੰ ਮਿਲਣਗੇ। ਮੀਂਹ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਹੋਈ ਬਾਰਿਸ਼ ਨਾਲ ਜਿੱਥੇ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ, ਉਥੇ ਗੜ੍ਹੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ, ਹਾਲਾਂਕਿ ਸਵੇਰ ਅਤੇ ਸ਼ਾਮ ਨੂੰ ਠੰਡ ਮਹਿਸੂਸ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕਮਲ ਕੌਰ ਭਾਬੀ ਕਤਲ ਕੇਸ : ਅੰਮ੍ਰਿਤਪਾਲ ਸਿੰਘ ਮਹਿਰੋਂ 5 ਦਿਨ ਦੇ ਪੁਲਸ ਰਿਮਾਂਡ 'ਤੇ
ਇਥੇ ਇਹ ਵੀ ਦੱਸ ਦੇਈਏ ਕਿ ਵੱਧ ਤੋਂ ਵੱਧ ਤਾਪਮਾਨ 'ਚ 2.8 ਡਿਗਰੀ ਸੈਲਸੀਅਸੋ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਅਜੇ ਵੀ ਆਮ ਨਾਲੋਂ 4.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ 'ਚ ਸਭ ਤੋਂ ਘੱਟ ਵੱਧ ਤੋਂ ਵੱਧ ਤਾਪਮਾਨ ਹੁਸ਼ਿਆਰਪੁਰ ਅਤੇ ਅੰਮ੍ਰਿਤਸਰ 'ਚ 26.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਅਗਲੇ ਪੰਜ ਦਿਨਾਂ 'ਚ ਵੱਧ ਤੋਂ ਵੱਧ ਤਾਪਮਾਨ 6 ਤੋਂ 8 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਦੋਬਾਰਾ ਗਰਮੀ ਮਹਿਸੂਸ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ, ਮਾਹਿਰਾਂ ਨੇ ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
