ਬਦਲੇਗਾ ਪੰਜਾਬ ਦਾ ਮੌਸਮ! 29 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

Wednesday, Aug 26, 2026 - 06:03 PM (IST)

ਬਦਲੇਗਾ ਪੰਜਾਬ ਦਾ ਮੌਸਮ! 29 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ

ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੇਗੀ। ਅਗਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਅੱਜ 9 ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿਚ 'ਚ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਬਾਕੀ ਜ਼ਿਲ੍ਹਿਆਂ ‘ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ

ਆਉਣ ਵਾਲੇ ਤਿੰਨ ਦਿਨਾਂ ਦੇ ਮੌਸਮ ਦੀ ਗੱਲ ਕਰੀਏ ਤਾਂ 27 ਤੇ 28 ਅਗਸਤ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ 'ਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ 'ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। 29 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਖੇ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ 'ਚ ਮੌਸਮ ਰਹਿਣ ਦੀ ਸੰਭਾਵਨਾ ਹੈ।

ਇਥੇ ਦੱਸ ਦੇਈਏ ਕਿ ਪੰਜਾਬ ਦੇ ਆਲੇ-ਦੁਆਲੇ ਮਾਨਸੂਨ ਟ੍ਰਾਫ ਸਰਗਰਮ ਰਹਿੰਦਾ ਹੈ। ਉੱਤਰੀ ਹਰਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਉੱਪਰੀ ਹਵਾ ਚੱਕਰਵਾਤੀ ਸਰਕੂਲੇਸ਼ਨ ਹੁਣ ਮਾਨਸੂਨ ਟ੍ਰਫ 'ਚ ਰਲ ਗਿਆ ਹੈ। ਇਸ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ। ਚੰਡੀਗੜ੍ਹ ਵਿੱਚ ਵੀ ਬੱਦਲਵਾਈ ਰਹਿਣ ਦੀ ਉਮੀਦ ਹੈ, ਇੱਕ-ਦੋ ਵਾਰ ਗਰਜ ਨਾਲ ਮੀਂਹ ਪੈ ਸਕਦਾ ਹੈ। ਇੱਕ ਪੱਛਮੀ ਗੜਬੜ ਵੀ ਸਰਗਰਮ ਹੈ ਪਰ ਇਸ ਦਾ ਸਿੱਧਾ ਪ੍ਰਭਾਵ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ 'ਤੇ ਸੀਮਤ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਮੰਡੀ 'ਚ ਗੋਲ਼ੀਆਂ ਮਾਰ ਕਤਲ ਕੀਤੇ ਮਨਪ੍ਰੀਤ ਦੇ ਮਾਮਲੇ 'ਚ ਵੱਡੀ ਕਾਰਵਾਈ

ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਮੁਤਾਬਕ ਸੂਬੇ ਭਰ 'ਚ ਵੱਧ ਤੋਂ ਵੱਧ ਤਾਪਮਾਨ 'ਚ ਮੰਗਲਵਾਰ ਦੇ ਮੁਕਾਬਲੇ ਕੋਈ ਬਦਲਾਅ ਨਹੀਂ ਆਇਆ ਹੈ। ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਵੱਧ ਬਣਿਆ ਹੋਇਆ ਹੈ। ਬਠਿੰਡਾ 38 ਡਿਗਰੀ ਸੈਲਸੀਅਸ ਦੇ ਨਾਲ ਪੰਜਾਬ ਸਭ ਤੋਂ ਗਰਮ ਸਥਾਨ ਰਿਹਾ। ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 35.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਸਭ ਤੋਂ ਵੱਧ 58.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸੰਗਰੂਰ 'ਚ 12.5 ਮਿਲੀਮੀਟਰ ਅਤੇ ਲੁਧਿਆਣਾ 'ਚ 8.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਮੋਹਾਲੀ, ਬਠਿੰਡਾ, ਗੁਰਦਾਸਪੁਰ, ਪਠਾਨਕੋਟ ਅਤੇ ਫਰੀਦਕੋਟ ਵਿਚ ਵੀ ਮੀਂਹ ਪੈਣ ਕਾਰਨ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਸੀ। 

ਇਹ ਵੀ ਪੜ੍ਹੋ: ਪੰਜਾਬ: ਮੈਡੀਕਲ ਦੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News