ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

Wednesday, Jun 17, 2026 - 06:50 PM (IST)

ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਉਣ ਵਾਲੇ ਦਿਨਾਂ ਲਈ ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 5 ਦਿਨਾਂ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਅਗਲੇ ਵਾਲੇ ਦਿਨਾਂ ਦੌਰਾਨ ਮੌਸਮ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅਗਲੇ ਚਾਰ ਦਿਨਾਂ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਲਈ ਪੂਰੇ ਪੰਜਾਬ 'ਚ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਮੁੱਖ ਤੌਰ 'ਤੇ ਸਥਿਰ ਰਹਿਣ ਦੀ ਉਮੀਦ ਹੈ। ਮੌਸਮ 'ਚ ਭਲਕੇ ਬਦਲਾਅ ਵੇਖਣ ਨੂੰ ਮਿਲੇਗਾ। ਦੱਖਣੀ ਅਤੇ ਪੱਛਮੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਬਰਨਾਲਾ, ਲੁਧਿਆਣਾ, ਮੋਗਾ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) ਵਿਚ ਭਾਰੀ ਬਾਰਿਸ਼ ਹੋਵੇਗੀ। 

ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ

PunjabKesari

ਇਨ੍ਹਾਂ ਜ਼ਿਲ੍ਹਿਆਂ ਰਹੇਗਾ ਯੈਲੋ ਅਲਰਟ 
ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ, ਲੁਧਿਆਣਾ, ਪਟਿਆਲਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਵਿਚ ਯੈਲੋ ਅਲਰਟ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ 48 ਘੰਟਿਆਂ ਦੌਰਾਨ ਮੌਸਮ ਖ਼ਰਾਬ ਹੋ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਹਨ੍ਹੇਰੀ-ਤੂਫ਼ਾਨ ਤੇ ਬਾਰਿਸ਼ ਦੇ ਨਾਲ-ਨਾਲ 40-50 ਕਿਲੋਮੀਟਰ ਦੀ ਤੇਜ਼ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। 

19 ਜੂਨ ਨੂੰ ਮੌਸਮ ਦਾ ਪ੍ਰਭਾਵ ਉੱਤਰੀ ਜ਼ਿਲ੍ਹਿਆਂ ਵੱਲ ਵਧੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਅਤੇ ਰੂਪਨਗਰ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਚਿਤਾਵਨੀ ਦਿੱਤੀ ਗਈ ਹੈ। 20 ਅਤੇ 21 ਦੌਰਾਨ ਵੀ ਪੰਜਾਬ ਦੇ ਉੱਤਰੀ ਅਤੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਆਦਿ ਵਿੱਚ ਮੌਸਮ ਖ਼ਰਾਬ ਰਹਿਣ ਦੇ ਆਸਾਰ ਹਨ, ਜਿਸ ਲਈ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। 22 ਤਾਰੀਖ਼ ਨੂੰ ਮੌਸਮ ਵਿਚ ਫਿਤ ਤਬਦੀਲੀ ਆਵੇਗੀ। ਮੌਸਮ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਖ਼ਰਾਬ ਮੌਸਮ ਦੌਰਾਨ ਸਾਵਧਾਨੀ ਵਰਤਣ। 

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News