ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ
Friday, Aug 14, 2026 - 06:12 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਫਿਰ ਤੋਂ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਅਗਲੇ 5 ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ 'ਚ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਅੱਜ ਪੰਜਾਬ ਦੇ ਪੂਰਬੀ ਅਤੇ ਉੱਤਰੀ ਜ਼ਿਲ੍ਹੇ ਜਿਵੇਂ ਕਿ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫ਼ਤਿਹਗੜ੍ਹ ਸਾਹਿਬ 'ਚ ਜ਼ਿਆਦਾਤਰ ਥਾਵਾਂ 75 ਤੋਂ 100 ਫ਼ੀਸਦੀ ਮੀਂਹ ਪੈਣ ਦੀ ਉਮੀਦ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿਚ ਵੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਉਥੇ ਹੀ 15 ਅਗਸਤ ਸੁਤੰਤਰਤਾ ਦਿਵਸ ਮੌਕੇ ਵੀ ਮਾਝੇ, ਦੋਆਬੇ ਅਤੇ ਪੂਰਬੀ ਮਾਲਵੇ ਦੇ ਕਈ ਇਲਾਕਿਆਂ 'ਚ ਮੀਂਹ ਜਾਰੀ ਰਹਿਣ ਦੀ ਪੇਸ਼ੀਨਗੋਈ ਹੈ। ਖ਼ਾਸ ਕਰਕੇ ਇਸ ਦਿਨ ਪਠਾਨਕੋਟ, ਲੁਧਿਆਣਾ ਅਤੇ ਪਟਿਆਲਾ ਸਮੇਤ ਉੱਤਰੀ-ਪੂਰਬੀ ਪੱਟੀ ਵਿੱਚ ਕਈ ਥਾਵਾਂ 'ਤੇ ਬੱਦਲ ਵਰ੍ਹ ਸਕਦੇ ਹਨ। ਭਾਰੀ ਮੀਂਹ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। 16 ਅਗਸਤ ਯਾਨੀ ਕਿ ਐਤਵਾਰ ਨੂੰ ਮੀਂਹ ਦੀ ਰਫ਼ਤਾਰ ਵਿਚ ਕੁਝ ਕਮੀ ਆਉਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦਿਨ ਪਠਾਨਕੋਟ ਅਤੇ ਹੁਸ਼ਿਆਰਪੁਰ ਵਰਗੇ ਪਹਾੜੀ ਖੇਤਰਾਂ ਨਾਲ ਲੱਗਦੇ ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ। 17 ਅਗਸਤ ਤੋਂ ਮੀਂਹ ਦਾ ਸਿਲਸਿਲਾ ਦੋਬਾਰਾ ਤੇਜ਼ ਹੋਣ ਦੀ ਉਮੀਦ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ 17 ਅਤੇ 18 ਅਗਸਤ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 18 ਅਗਸਤ ਨੂੰ ਲੁਧਿਆਣਾ ਅਤੇ ਨਵਾਂਸ਼ਹਿਰ 'ਚ ਵੀ ਕਈ ਥਾਵਾਂ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਸਾਵਧਾਨੀ ਵਰਤਣ ਇਹ ਜ਼ਿਲ੍ਹੇ, ਮੀਂਹ ਦਾ ਅਲਰਟ ਜਾਰੀ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 5 ਦਿਨਾਂ ਲਈ ਮੌਸਮ ਦੀ ਕੀਤੀ ਗਈ ਭਵਿੱਖਬਾਣੀ ਨੂੰ ਧਿਆਨ ਵਿਚ ਰੱਖਦੇ ਹੋਏ ਮੌਸਮ ਵਿਭਾਗ ਨੇ ਸਥਾਨਕ ਵਾਸੀਆਂ ਨੂੰ ਮੌਸਮ ਦੀਆਂ ਇਨ੍ਹਾਂ ਤਬਦੀਲੀਆਂ ਨੂੰ ਧਿਆਨ 'ਚ ਰੱਖ ਕੇ ਆਪਣੀ ਯੋਜਨਾ ਬਣਾਉਣ ਦੀ ਸਲਾਹ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
