ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

Sunday, Jun 28, 2026 - 06:56 PM (IST)

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਹੈ। ਇਥੇ ਇਹ ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਬਾਰਿਸ਼ ਹੋਣ ਨਾਲ ਮੌਸਮ ਸਵੇਰੇ ਸੁਹਾਵਣਾ ਹੋ ਗਿਆ ਸੀ, ਜਿਸ ਨਾਲ ਕਈ ਖੇਤਰਾਂ 'ਚ ਬਾਰਿਸ਼ ਹੋਈ। ਇਹ ਸਿਲਸਲੇ ਅਜੇ ਜਾਰੀ ਰਹੇਗਾ। 

ਇਹ ਵੀ ਪੜ੍ਹੋ: ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਅਪਡੇਟ ਮੁਤਾਬਕ ਮੌਸਮ ਵਿਚ ਹੋਰ ਤਬਦੀਲੀਆਂ ਆਉਣਗੀਆਂ। ਕਈ ਜ਼ਿਲ੍ਹਿਆਂ ਵਿਚ ਅਜੇ ਬਿਜਲੀ ਚਮਕਣ ਦੇ ਨਾਲ-ਨਾਲ ਤੂਫ਼ਾਨ ਆਵੇਗਾ, ਜਦਕਿ ਕੁਝ ਥਾਵਾਂ 'ਤੇ ਸਾਫ਼ ਮੌਸਮ ਗਰਮੀ ਦਾ ਕਾਰਨ ਬਣੇਗਾ। ਕੁਝ ਹਿੱਸਿਆਂ 'ਚ 28 ਜੂਨ ਤੋਂ 30 ਜੂਨ ਤੱਕ ਗਰਮੀ ਪੈਣ ਦੀ ਸੰਭਾਵਨਾ ਹੈ। ਹਾਲਾਂਕਿ 1 ਜੁਲਾਈ ਨੂੰ ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 2 ਅਤੇ 3 ਜੁਲਾਈ ਨੂੰ ਕੁਝ ਥਾਵਾਂ 'ਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਭਾਰੀ ਮੀਂਹ ਪੈਣ ਦੀ ਉਮੀਦ ਹੈ, ਜਦਕਿ 4 ਜੁਲਾਈ ਨੂੰ ਵੀ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ: ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ

28 ਜੂਨ ਤੋਂ 2 ਜੁਲਾਈ ਦੇ ਵਿਚਕਾਰ ਪੰਜਾਬ ਦੇ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ 'ਚ ਮੀਂਹ ਦਾ ਅਲਰਟ ਜਾਰੀ ਰਹੇਗਾ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਸ ਸਮੇਂ ਦੌਰਾਨ ਗਰਜ ਦੇ ਨਾਲ-ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਦਿਨ ਦੇ ਤਾਪਮਾਨ 'ਚ ਕੋਈ ਖ਼ਾਸ ਬਦਲਾਅ ਨਹੀਂ ਹੋਵੇਗਾ ਪਰ ਜਿਵੇਂ ਹੀ ਬਾਰਿਸ਼ ਅਤੇ ਤੂਫ਼ਾਨ ਦਾ ਦੌਰ ਸ਼ੁਰੂ ਹੋਵੇਗਾ, ਤਾਪਮਾਨ 'ਚ 4 ਤੋਂ 6 ਡਿਗਰੀ ਤੱਕ ਦੀ ਗਿਰਾਵਟ ਆਵੇਗੀ। ਮੌਨਸੂਨ ਅਜੇ ਆਪਣੇ ਤੈਅ ਸਮੇਂ ਤੋਂ ਪਛੜ ਕੇ ਚੱਲ ਰਿਹਾ ਹੈ। ਫਿਲਹਾਲ ਇਹ ਸੂਰਤ, ਇੰਦੌਰ, ਮੰਡਲਾ, ਡਾਲਟਨਗੰਜ ਅਤੇ ਮੋਤੀਹਾਰੀ ਤੱਕ ਪਹੁੰਚਿਆ ਹੈ ਅਤੇ ਅਜੇ ਉੱਤਰ ਪ੍ਰਦੇਸ਼ (UP) ਵਿੱਚ ਦਾਖ਼ਲ ਨਹੀਂ ਹੋਇਆ। ਅਗਲੇ 3-4 ਦਿਨਾਂ 'ਚ ਮੌਨਸੂਨ ਪੂਰਬੀ ਯੂ. ਪੀ. ਤੋਂ ਹੁੰਦਾ ਹੋਇਆ ਪੱਛਮੀ ਯੂ. ਪੀ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਪਹੁੰਚੇਗਾ। ਇਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਇਹ ਚੰਡੀਗੜ੍ਹ, ਉੱਤਰੀ ਪੰਜਾਬ ਅਤੇ ਫਿਰ ਹਰਿਆਣਾ 'ਚ ਦਾਖ਼ਲ ਹੋਵੇਗਾ। 

ਇਹ ਵੀ ਪੜ੍ਹੋ: ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ ਕੁੱਤਿਆਂ ਦਾ ਹਮਲਾ, ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News