ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ ਮੌਸਮ

Thursday, Aug 27, 2026 - 06:59 PM (IST)

ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ ਮੌਸਮ

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ 'ਚ ਮਾਨਸੂਨ ਦੀ ਰਫ਼ਤਾਰ ਪਿਛਲੇ ਕੁਝ ਦਿਨਾਂ ਤੋਂ ਮੱਠੀ ਪਈ ਹੋਈ ਹੈ। ਸੂਬੇ ਦੇ ਕੁਝ ਹਿੱਸਿਆਂ 'ਚ ਬੇਸ਼ੱਕ ਹਲਕੀ ਬਾਰਿਸ਼ ਹੋ ਰਹੀ ਹੈ, ਜਦਕਿ ਕਈ ਇਲਾਕਿਆਂ 'ਚ ਮੌਸਮ ਖ਼ੁਸ਼ਕ ਰਹਿਣ ਕਾਰਨ ਗਰਮੀ ਮੁੜ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ 27 ਅਗਸਤ ਤੋਂ 31 ਅਗਸਤ ਤੱਕ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਪੰਜ ਦਿਨਾਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ ਹੋਣ ਦੀ ਸੰਭਾਵਨਾ ਹੈ, ਜਦਕਿ ਬਹੁਤੇ ਜ਼ਿਲ੍ਹੇ ਪੂਰੀ ਤਰ੍ਹਾਂ ਖ਼ੁਸ਼ਕ ਰਹਿਣਗੇ।

ਇਹ ਵੀ ਪੜ੍ਹੋ: ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...

ਮੌਸਮ ਵਿਭਾਗ ਵੱਸੋਂ 27 ਅਤੇ 28 ਅਗਸਤ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਸਿਰਫ਼ ਉੱਤਰੀ ਅਤੇ ਪੂਰਬੀ ਸਰਹੱਦੀ ਜ਼ਿਲ੍ਹਿਆਂ 'ਚ ਹੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਫਿਰੋਜ਼ਪੁਰ ਆਦਿ ਪੂਰੀ ਤਰ੍ਹਾਂ ਖ਼ੁਸ਼ਕ ਰਹਿਣਗੇ। 

PunjabKesari

29 ਅਗਸਤ ਨੂੰ ਬਾਰਿਸ਼ ਦੇ ਦਾਇਰੇ ਵਿੱਚ ਥੋੜ੍ਹਾ ਵਾਧਾ ਵੇਖਣ ਨੂੰ ਮਿਲੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ,  ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਪੱਛਮੀ ਅਤੇ ਦੱਖਣੀ ਪੰਜਾਬ ਦੇ ਜ਼ਿਲ੍ਹੇ ਜਿਵੇਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਇਸ ਦਿਨ ਵੀ ਪੂਰੀ ਤਰ੍ਹਾਂ ਖ਼ੁਸ਼ਕ ਰਹਿਣਗੇ।

30 ਅਤੇ 31 ਅਗਸਤ ਨੂੰ ਦੌਰਾਨ ਬਾਰਿਸ਼ ਵਾਲੇ ਇਲਾਕਿਆਂ 'ਚ ਫਿਰ ਤੋਂ ਥੋੜ੍ਹੀ ਕਮੀ ਆਵੇਗੀ। ਸਿਰਫ਼ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੀ ਕੁਝ ਥਾਵਾਂ 'ਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ। 
ਮੌਤਮ ਵਿਭਾਗ ਮੁਤਾਬਕ ਕੁਝ ਇਲਾਕਿਆਂ ਨੂੰ ਛੱਡ ਕੇ ਕੁਝ ਹੋਰ ਦਿਨਾਂ ਲਈ ਮੌਸਮ ਸੁਸਤ ਰਹਿਣ ਦੀ ਉਮੀਦ ਹੈ, ਜਿਸ ਕਾਰਨ ਲੋਕਾਂ ਨੂੰ ਕੁਝ ਹੋਰ ਦਿਨਾਂ ਲਈ ਨਮੀ ਅਤੇ ਗਰਮੀ ਤੋਂ ਪੀੜਤ ਹੋਣਾ ਪੈ ਸਕਦਾ ਹੈ। ਬੁੱਧਵਾਰ ਨੂੰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਪਰ ਇਹ ਆਮ ਨਾਲੋਂ ਲਗਭਗ 1.9 ਡਿਗਰੀ ਸੈਲਸੀਅਸ ਵੱਧ ਰਿਹਾ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ: ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News