‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ

Friday, Jan 05, 2024 - 06:27 AM (IST)

‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ

ਜਲੰਧਰ (ਪੁਨੀਤ)– ਵੀਰਵਾਰ ਨੂੰ ਵੀ ਸੂਰਜ ਦੇਵਤਾ ਦੇ ਦਰਸ਼ਨ ਨਾ ਹੋਣ ਕਰ ਕੇ ਸਾਰਾ ਦਿਨ ਕੰਬਣੀ ਵਾਲੀ ਠੰਡ ਮਹਿਸੂਸ ਹੋਈ। ਇਸੇ ਵਿਚਕਾਰ ਅੱਜ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤਕ ਰਿਕਾਰਡ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 11-12 ਡਿਗਰੀ ਦੇ ਲਗਭਗ ਰਿਹਾ। ਅੰਕੜਿਆਂ ਮੁਤਾਬਕ ਘੱਟ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿਚ 5 ਡਿਗਰੀ ਤਕ ਅੰਤਰ ਹੋਣਾ ਖਰਾਬ ਮੌਸਮ ਵੱਲ ਇਸ਼ਾਰਾ ਕਰ ਰਿਹਾ ਹੈ।

ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਕੀਤੀ ਹੈ ਕਿਉਂਕਿ ਮੌਸਮ ਦੇ ਅਗਾਊਂ ਅਨੁਮਾਨ ਮੁਤਾਬਕ ਠੰਡ ਵਿਚ ਅਜੇ ਹੋਰ ਵਾਧਾ ਹੋਵੇਗਾ। ਇਸੇ ਲੜੀ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਹੋਣੀ ਤੈਅ ਮੰਨੀ ਜਾ ਰਹੀ ਹੈ, ਿਜਸ ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਵੇਗਾ। ਇਸ ਤਰ੍ਹਾਂ ਨਾਲ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਅੰਤਰ ਹੋਣ ਕਾਰਨ ਬੇਹੱਦ ਸਾਵਧਾਨੀ ਅਪਣਾਉਣ ਦੀ ਜ਼ਰੂਰਤ ਹੈ ਕਿਉਂਕਿ ਹੱਡ ਜਮਾਉਣ ਵਾਲੀ ਠੰਡ ਵਿਚ ਜ਼ਰਾ ਜਿੰਨੀ ਲਾਪ੍ਰਵਾਹੀ ਭਾਰੀ ਪੈ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਬੱਚਿਆਂ ਨੇ ਚਲਾਇਆ ਮੋਟਰਸਾਈਕਲ ਤਾਂ ਜੇਲ੍ਹ ਜਾਣਗੇ ਮਾਪੇ! ਜਾਰੀ ਹੋਈਆਂ ਸਖ਼ਤ ਹਦਾਇਤਾਂ (ਵੀਡੀਓ)

ਮਾਹਿਰਾਂ ਦਾ ਕਹਿਣਾ ਹੈ ਕਿ ਅਜਿਹੇ ਮੌਸਮ ਵਿਚ ਘਰਾਂ ਵਿਚੋਂ ਬਾਹਰ ਜਾਣ ਸਮੇਂ ਖਾਸ ਤੌਰ ’ਤੇ ਪੈਰਾਂ, ਸਿਰ ਅਤੇ ਕੰਨਾਂ ਨੂੰ ਕਵਰ ਕਰ ਕੇ ਰੱਖਣਾ ਚਾਹੀਦਾ ਹੈ ਕਿਉਂਕਿ ਪੈਰਾਂ ਅਤੇ ਸਿਰ ਤੋਂ ਲੱਗਣ ਵਾਲੀ ਠੰਡ ਸਿਹਤ ’ਤੇ ਸਿੱਧਾ ਪ੍ਰਭਾਵ ਪਾਉਂਦੀ ਹੈ, ਜਿਸ ਨੂੰ ਬੁਖਾਰ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਦੂਜੇ ਪਾਸੇ ਸੀਤ ਲਹਿਰ ਦੇ ਨਾਲ-ਨਾਲ ਤਰੇਲ ਪੈਣ ਕਰ ਕੇ ਠੰਡ ਵਿਚ ਵਾਧਾ ਹੋ ਰਿਹਾ ਹੈ। ਬੁੱਧਵਾਰ ਨੂੰ ਧੁੱਪ ਨਿਕਲਣ ਤੋਂ ਬਾਅਦ ਰਾਤ ਸਮੇਂ ਪਈ ਭਾਰੀ ਤਰੇਲ ਕਾਰਨ ਅੱਜ ਸਵੇਰੇ 6-7 ਵਜੇ ਸੜਕਾਂ ਗਿੱਲੀਆਂ ਨਜ਼ਰ ਆਈਆਂ।

ਸੜਕਾਂ ਇੰਝ ਗਿੱਲੀਆਂ ਹੋ ਚੁੱਕੀਆਂ ਸਨ, ਜਿਵੇਂ ਹਲਕੀ ਬੂੰਦਾਬਾਂਦੀ ਤੋਂ ਬਾਅਦ ਗਿੱਲੀਆਂ ਹੁੰਦੀਆਂ ਹਨ। ਅਜਿਹੇ ਵਿਚ ਵਿੰਡ-ਸ਼ੀਟਰ ਪਹਿਨਣ ਦੀ ਲੋੜ ਹੁੰਦੀ ਹੈ। ਦੂਜੇ ਪਾਸੇ ਨੱਕ ਅਤੇ ਮੂੰਹ ਨੂੰ ਢਕ ਕੇ ਦੋਪਹੀਆ ਵਾਹਨ ਚਲਾਉਣਾ ਚਾਹੀਦਾ ਹੈ। ਮਾਹਿਰ ਡਾਕਟਰਾਂ ਦਾ ਕਹਿਣਾ ਹੈ ਕਿ ਧੁੰਦ ਦੀ ਤਰੇਲ ਨਾਲ ਗਲਾ ਖਰਾਬ ਹੋਣ ਅਤੇ ਛਾਤੀ ਜਾਮ ਹੋਣ ਦਾ ਡਰ ਸਭ ਤੋਂ ਜ਼ਿਆਦਾ ਰਹਿੰਦਾ ਹੈ। ਇਸੇ ਕਾਰਨ ਦੋਪਹੀਆ ਵਾਹਨ ਚਲਾਉਣ ਵਾਲੇ ਹੈਲਮੇਟ ਦੀ ਵਰਤੋਂ ਕਰਨ। ਗਰਮ ਟੋਪੀ ਤੇ ਮਾਸਕ ਨਾਲ ਨੱਕ-ਮੂੰਹ ਨੂੰ ਕਵਰ ਕਰ ਕੇ ਰੱਖਣ ਨਾਲ ਬਚਾਅ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ - ਘਰੇਲੂ ਗੈਸ ਸਿਲੰਡਰ ਉਪਭੋਗਤਾਵਾਂ ਲਈ ਅਹਿਮ ਖ਼ਬਰ, ਲਾਗੂ ਹੋਇਆ ਨਵਾਂ ਨਿਯਮ

ਹੱਡ ਜਮਾਉਣ ਵਾਲੀ ਠੰਡ ਨਾਲ ਰੁਟੀਨ ਪ੍ਰਭਾਵਿਤ, ਜਨ-ਜੀਵਨ ਅਸਤ-ਵਿਅਸਤ

ਹੱਡ ਜਮਾਉਣ ਵਾਲੀ ਠੰਡ ਕਾਰਨ ਆਮ ਜਨ-ਜੀਵਨ ਬੁਰੀ ਤਰ੍ਹਾਂ ਨਾਲ ਅਸਤ-ਵਿਅਸਤ ਹੋ ਰਿਹਾ ਹੈ ਅਤੇ ਰੁਟੀਨ ਪ੍ਰਭਾਵਿਤ ਹੋ ਰਹੀ ਹੈ। ਭਾਰੀ ਠੰਡ ਵਿਚ ਦੂਰ-ਦੁਰਾਡੇ ਕੰਮ ’ਤੇ ਜਾਣ ਵਾਲੇ ਲੋਕਾਂ ਨੂੰ ਸਭ ਤੋਂ ਵੱਧ ਮੁਸ਼ਕਲਾਂ ਉਠਾਉਣੀਆਂ ਪੈ ਰਹੀਆਂ ਹਨ। ਦੂਜੇ ਪਾਸੇ ਸੜਕ ’ਤੇ ਜੀਵਨ ਬਿਤਾਉਣ ’ਤੇ ਠੰਡ ਉਲਟ ਪ੍ਰਭਾਵ ਪਾ ਰਹੀ ਹੈ। ਸ਼ਹਿਰ ਸਮੇਤ ਹਾਈਵੇ ਅਤੇ ਬਾਹਰੀ ਇਲਾਕਿਆਂ ਵਿਚ ਲੋਕਾਂ ਨੂੰ ਅੱਗ ਦਾ ਸਹਾਰਾ ਲੈਂਦਿਆਂ ਦੇਖਿਆ ਜਾ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News