ਪੰਜਾਬ 'ਚ ਭਾਰੀ ਬਾਰਿਸ਼ ਦੀ ਚਿਤਾਵਨੀ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
Saturday, Jul 06, 2024 - 08:54 AM (IST)
ਜਲੰਧਰ (ਪੁਨੀਤ)– ਮੌਸਮ ਵਿਗਿਆਨ ਵਿਭਾਗ ਵੱਲੋਂ ਪੰਜਾਬ, ਹਰਿਆਣਾ, ਹਿਮਾਚਲ, ਉੱਤਰਾਖੰਡ ਸਮੇਤ ਵੱਖ-ਵੱਖ ਸੂਬਿਆਂ ਵਿਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦੇ ਲੱਗਭਗ ਰਿਕਾਰਡ ਕੀਤਾ ਗਿਆ ਅਤੇ ਬਠਿੰਡਾ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ। ਘੱਟ ਤੋਂ ਘੱਟ ਤਾਪਮਾਨ ਪਠਾਨਕੋਟ ਦੇ ਡੈਮ ਨਜ਼ਦੀਕ 25.1 ਡਿਗਰੀ ਸੈਲਸੀਅਸ ਰਿਕਾਰਡ ਹੋਇਆ। ਵਿਭਾਗੀ ਅੰਕੜਿਆਂ ਮੁਤਾਬਕ ਪੰਜਾਬ ਵਿਚ 6 ਜੁਲਾਈ ਨੂੰ ਭਾਰੀ ਬਾਰਿਸ਼ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਉੱਥੇ ਹੀ, ਰਾਜਧਾਨੀ ਦਿੱਲੀ ਵਿਚ ਬਾਰਿਸ਼ ਕਾਰਨ ਤਾਪਮਾਨ ਵਿਚ ਗਿਰਾਵਟ ਦੇ ਆਸਾਰ ਬਣੇ ਹੋਏ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ 35 ਡਿਗਰੀ ਤੋਂ ਹੇਠਾਂ ਤਕ ਪਹੁੰਚ ਸਕਦਾ ਹੈ। ਉੱਤਰਾਖੰਡ ਵਿਚ ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਸਫਰ ’ਤੇ ਜਾਣ ਵਾਲੇ ਲੋਕਾਂ ਨੂੰ ਸਾਵਧਾਨੀ ਅਪਣਾਉਣੀ ਚਾਹੀਦੀ ਹੈ। ਅੰਕੜਿਆਂ ਮੁਤਾਬਕ ਉੱਤਰਕਾਸ਼ੀ, ਚਮੋਲੀ, ਰੁਦਰਪ੍ਰਯਾਗ, ਟੀਹਰੀ ਤੇ ਦੇਹਰਾਦੂਨ ਵਿਚ ਸ਼ਨੀਵਾਰ ਨੂੰ ਹਲਕੀ ਤੋਂ ਜ਼ਿਆਦਾ ਬਾਰਿਸ਼ ਪੈਣ ਸਬੰਧੀ ਦੱਸਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਵਾਪਰਿਆ ਵੱਡਾ ਹਾਦਸਾ! ਬੇਕਾਬੂ ਹੋ ਕੇ ਪਲਟਿਆ ਟਿੱਪਰ, ਲਪੇਟ 'ਚ ਆਈਆਂ 3 ਗੱਡੀਆਂ
ਇਸੇ ਸਿਲਸਿਲੇ ਵਿਚ ਉੱਤਰ ਭਾਰਤ ਸਮੇਤ ਪੂਰਬੀ ਤੇ ਪੱਛਮੀ ਸੂਬਿਆਂ ਵਿਚ ਬਾਰਿਸ਼ ਦਾ ਕ੍ਰਮ ਜਾਰੀ ਰਹੇਗਾ। ਮਾਨਸੂਨ ਦੇ ਸਮੇਂ ਤੋਂ ਪਹਿਲਾਂ ਆਉਣ ਕਾਰਨ ਲੋਕਾਂ ਨੂੰ ਰਾਹਤ ਮਿਲੀ ਹੈ। ਹਿਮਾਚਲ ਵਿਚ ਚੱਲ ਰਹੀ ਬਾਰਿਸ਼ ਦੇ ਮੁਤਾਬਕ ਹੁਣ ਯੈਲੋ ਅਲਰਟ ਦੱਸਿਆ ਗਿਆ ਹੈ। ਇਸੇ ਸਿਲਸਿਲੇ ਵਿਚ ਸ਼ੁੱਕਰਵਾਰ ਨੂੰ ਕਈ ਥਾਵਾਂ ’ਤੇ ਬਾਰਿਸ਼ ਰਿਕਾਰਡ ਹੋਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8