ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Wednesday, Jul 17, 2024 - 10:19 AM (IST)

ਲੁਧਿਆਣਾ: ਪੰਜਾਬ 'ਚ ਬੀਤੇ ਕੁਝ ਸਮੇਂ ਤੋਂ ਬਾਰਿਸ਼ ਨਾ ਹੋਣ ਤੋਂ ਬਾਅਦ ਤਾਪਮਾਨ ਵਿਚ ਦੁਬਾਰਾ ਵਾਧਾ ਵੇਖਣ ਨੂੰ ਮਿਲਿਆ ਹੈ। ਅੱਜ ਪੰਜਾਬ ਵਿਚ ਚੰਗੀ ਬਾਰਿਸ਼ ਦੇ ਆਸਾਰ ਬਣ ਰਹੇ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ। ਮੌਸਮ ਵਿਭਾਗ ਵੱਲੋਂ 2 ਦਿਨ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਰਾਤ ਹੁੰਦੇ ਹੀ ਬੱਸ ਸਟੈਂਡ ਨੇੜੇ ਸ਼ੁਰੂ ਹੋ ਜਾਂਦਾ ਹੈ ਜਿਸਮਫਰੋਸ਼ੀ ਦਾ ਧੰਦਾ, ਪੜਤਾਲ 'ਚ ਹੋਏ ਵੱਡੇ ਖ਼ੁਲਾਸੇ

 

16 ਜ਼ਿਲ੍ਹਿਆਂ ਲਈ ਯੈਲੋ ਅਰਟ ਜਾਰੀ

ਪੰਜਾਬ ਵਿਚ ਇਕ ਹਫ਼ਤਾ ਹੁੰਮਸ ਅਤੇ ਗਰਮੀ ਭਰਿਆ ਰਹਿਣ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਮੀਂਹ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ ਤੇ ਐੱਸ.ਏ.ਐੱਸ. ਨਗਰ ਵਿਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 16 ਜ਼ਿਲ੍ਹਿਆਂ ਵਿਚ ਬੁੱਧਵਾਰ ਅਤੇ ਵੀਰਵਾਰ ਨੂੰ ਤੇਜ਼ ਬਾਰਿਸ਼ ਦੇ ਨਾਲ 40 ਕਿੱਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਵੀ ਆਸਾਰ ਹਨ। 

ਇਹ ਖ਼ਬਰ ਵੀ ਪੜ੍ਹੋ - ਤਲਾਕ ਦੇ ਮਾਮਲਿਆਂ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫੈਮਿਲੀ ਕੋਰਟਸ ਨੂੰ ਦਿੱਤੇ ਨਿਰਦੇਸ਼

ਕਿਸਾਨਾਂ ਲਈ ਲਾਹੇਵੰਦ ਹੋਵੇਗੀ ਬਾਰਿਸ਼

ਪੰਜਾਬ ਵਿਚ ਇਸ ਵੇਲੇ ਹੋਣ ਵਾਲੀ ਬਾਰਿਸ਼ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਸਾਬਿਤ ਹੋਵੇਗੀ। ਮਾਨਸੂਨ ਸੀਜ਼ਨ ਵਿਚ ਅਜੇ ਤਕ ਪੰਜਾਬ ਵਿਚ ਜੁਲਾਈ ਦੇ ਪਹਿਲੇ 15 ਦਿਨ ਵਿਚ 34 ਫ਼ੀਸਦੀ ਘੱਟ ਬਾਰਿਸ਼ ਹੋਈ ਹੈ। ਜਿਸ ਦੇ ਚਲਦਿਆਂ ਝੋਨੇ ਦੀ ਖੇਤੀ ਲਈ ਕਿਸਾਨ ਪੂਰੀ ਤਰ੍ਹਾਂ ਜ਼ਮੀਨੀ ਪਾਣੀ 'ਤੇ ਨਿਰਭਰ ਹੋ ਗਏ ਹਨ। ਖੇਤੀਬਾੜੀ ਵਿਭਾਗ ਮੁਤਾਬਕ, ਇਸ ਸਾਲ ਪੰਜਾਬ ਵਿਚ 32 ਲੱਖ ਹੈਕਟੇਅਰ ਰਕਬੇ ਵਿਚ ਝੋਨਾ ਬਿਜਿਆ ਗਿਆ ਹੈ। ਇਸ ਬਾਰਿਸ਼ ਨਾਲ ਕਿਸਾਨਾਂ ਨੂੰ ਕਾਫ਼ੀ ਰਾਹਤ ਮਿਲੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


Anmol Tagra

Content Editor

Related News