ਪੰਜਾਬ ''ਚ ਬਾਰਿਸ਼ ਦਾ ਫਲੈਸ਼ ਅਲਰਟ! ਆਉਣ ਵਾਲੇ ਦਿਨਾਂ ''ਚ ਫਿਰ ਬਦਲੇਗਾ ਮੌਸਮ
Thursday, Aug 29, 2024 - 10:19 AM (IST)
ਲੁਧਿਆਣਾ: ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੂਰੇ ਸੂਬੇ ਵਿਚ ਰੁਕ-ਰੁਕ ਕੇ ਬਰਸਾਤ ਹੋ ਰਹੀ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਵਿਚ ਰਾਤ ਤੋਂ ਹੀ ਰੁਕ-ਰੁਕ ਕੇ ਬਰਸਾਤ ਹੋ ਰਹੀ ਹੈ। ਬੀਤੀ ਸ਼ਾਮ ਤਕ ਐੱਸ.ਬੀ.ਐੱਸ. ਨਗਰ ਵਿਚ 12, ਰੋਪੜ ਵਿਚ 9, ਮੋਗਾ ਵਿਚ 3.5 ਅਤੇ ਅੰਮ੍ਰਿਤਸਰ ਵਿਚ 1.2 ਐੱਮ.ਐੱਮ. ਬਾਰਿਸ਼ ਦਰਜ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਨੂੰ ਮਿਲਣਗੇ 60 ਨਵੇਂ PCS ਅਫ਼ਸਰ; ਅੱਜ ਦੀ ਕੈਬਨਿਟ ਮੀਟਿੰਗ 'ਚ ਲਏ ਜਾ ਸਕਦੇ ਨੇ ਅਹਿਮ ਫ਼ੈਸਲੇ
ਇਸ ਵਾਰ ਮਾਨਸੂਨ ਪੂਰੇ ਸੀਜ਼ਨ ਸੁਸਤ ਰਿਹਾ ਹੈ, ਪਰ ਪਿਛਲੇ ਹਫ਼ਤੇ ਤੋਂ ਸੂਬੇ ਵਿਚ ਚੰਗੀ ਬਾਰਿਸ਼ ਹੋਈ ਹੈ। 22 ਤੋਂ 28 ਅਗਸਤ ਤਕ ਪੰਜਾਬ ਵਿਚ 33.2 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਆਮ ਨਾਲੋਂ 18 ਫ਼ੀਸਦੀ ਵੱਧ ਹੈ। ਜਦੋਂਕਿ ਪੂਰੇ ਸੀਜ਼ਨ ਵਿਚ 1 ਜੂਨ ਤੋਂ 28 ਅਗਸਤ ਤਕ ਪੰਜਾਬ ਵਿਚ ਸਿਰਫਞ 250 ਮਿਲੀਮੀਟਰ ਬਾਰਿਸ਼ ਹੋਈ, ਜੋ ਆਮ ਨਾਲੋਂ 29 ਫ਼ੀਸਦੀ ਘੱਟ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਤੋਂ ਨਹੀਂ ਬਣਨਗੇ ਪਾਸਪੋਰਟ! ਇੰਨੇ ਦਿਨ ਠੱਪ ਰਹਿਣਗੀਆਂ ਸੇਵਾਵਾਂ
ਅੱਜ ਤੋਂ ਫ਼ਿਰ ਬਦਲ ਜਾਵੇਗਾ ਮੌਸਮ
ਉੱਥੇ ਹੀ ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅੱਜ ਤੋਂ ਮੌਸਮ ਇਕ ਵਾਰ ਫ਼ਿਰ ਕਰਵਟ ਲੈ ਲਵੇਗਾ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਸੂਬੇ ਵਿਚ ਇਕ ਵਾਰ ਫਿਰ ਸੁਸਤ ਹੋ ਜਾਵੇਗਾ। ਬੀਤੇ ਇਕ ਹਫ਼ਤੇ ਸੂਬੇ ਵਿਚ ਚੰਗੀ ਬਾਰਿਸ਼ ਹੋਈ ਹੈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਵੀ ਵੇਖਣ ਨੂੰ ਮਿਲੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8