ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼! ਇਨ੍ਹਾਂ ਜ਼ਿਲ੍ਹਿਆਂ 'ਚ ਹੋ ਸਕਦੀ ਹੈ ਬਰਸਾਤ

Monday, Sep 02, 2024 - 09:41 AM (IST)

ਲੁਧਿਆਣਾ: ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਇਕ ਵਾਰ ਫ਼ਿਰ ਬਦਲਣ ਜਾ ਰਿਹਾ ਹੈ। ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਸੋਮਵਾਰ ਤੋਂ ਬੁੱਧਵਾਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਹਰਿਆਣਾ ਸੀਮਾ ਦੇ ਨੇੜੇ ਉੱਤਰ ਪ੍ਰਦੇਸ਼ ਵਿੱਚ ਬਣੇ ਦਬਾਅ ਵਾਲੇ ਖੇਤਰ ਨੇ ਮਾਨਸੂਨ ਦੇ ਪ੍ਰਭਾਵ ਨੂੰ ਥੋੜ੍ਹਾ ਘਟਾ ਦਿੱਤਾ ਹੈ। ਇਹੀ ਕਾਰਨ ਹੈ ਕਿ ਮੌਸਮ ਵਿਭਾਗ ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਅਸਰਦਾਰ ਨਹੀਂ ਰਿਹਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ

ਪਿਛਲੇ ਕੁਝ ਦਿਨਾਂ ਤੋਂ ਧੁੱਪ ਨਿਕਲਣ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਦੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿਆ ਹੈ। ਕਈ ਥਾਵਾਂ ਤੇ ਇਹ ਤਾਪਮਾਨ 37 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਦਿਨ ਫਰੀਦਕੋਟ ਦਾ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪਾਰਾ 34-35 ਡਿਗਰੀ ਦੇ ਆਸ-ਪਾਸ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਗੋਆ 'ਚ ਮਜ਼ੇ ਲੈਣ ਗਏ ਸੀ ਪੰਜਾਬੀ ਮੁੰਡੇ! ਦੇਹ ਵਪਾਰ ਵਾਲੀਆਂ ਕੁੜੀਆਂ ਨੇ ਕਰ 'ਤਾ ਕਾਂਡ

ਮੌਸਮ ਵਿਭਾਗ ਦੇ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ਮੀਂਹ ਪੈ ਸਕਦਾ ਹੈ। ਭਵਿੱਖਬਾਣੀ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਬਾਰਿਸ਼ ਦੇ ਆਸਾਰ ਹਨ। ਇਸ ਤੋਂ ਇਲਾਵਾ ਪਟਿਆਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ ਵਿੱਚ ਵੀ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ 7 ​​ਸਤੰਬਰ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ 5 ਸਤੰਬਰ ਤੱਕ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ ਜ਼ਿਆਦਾਤਰ ਜ਼ਿਲ੍ਹੇ ਖੁਸ਼ਕ ਰਹਿਣ ਵਾਲੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News