ਮੀਂਹ ਨੇ ਦੁਆਈ ਗਰਮੀ ਤੋਂ ਰਾਹਤ; ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ
Friday, Sep 06, 2024 - 10:08 AM (IST)
ਜਲੰਧਰ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਨਾਲ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਸੂਬੇ ਦੇ ਲੋਕਾਂ ਨੂੰ ਅਹਿਤਿਆਤ ਵਰਤਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਵੱਲੋਂ ਪੰਜਾਬ ਸਮੇਤ ਚੰਡੀਗੜ੍ਹ, ਹਰਿਆਣਾ ਤੇ ਹੋਰ ਸੂਬਿਆਂ ਵਿਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਲਈ ਜੇਕਰ ਤੁਹਾਡੀ ਕਿੱਧਰੇ ਦੂਰ ਜਾਣ ਦੀ ਯੋਜਨਾ ਹੈ ਤਾਂ ਜ਼ਰਾ ਸੰਭਲ ਕੇ ਘਰੋਂ ਨਿਕਲੋ, ਕਿਉਂਕਿ ਬਾਰਿਸ਼ ਕਾਰਨ ਤੁਹਾਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪਿਓ ਦੀ ਅਰਥੀ ਨੂੰ ਮੋਢਾ ਦੇਣ ਤੋਂ ਪਹਿਲਾਂ ਲੜ ਪਏ ਭਰਾ! ਲਹੂ-ਲੁਹਾਣ ਹੋ ਕੇ ਪਹੁੰਚੇ ਥਾਣੇ
ਦੱਸਿਆ ਜਾ ਰਿਹਾ ਹੈ ਕਿ ਅਗਲੇ 7 ਦਿਨਾਂ ਦੌਰਾਨ ਸੂਬੇ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਇਸ ਵਾਰ ਸਾਉਣ ਮਹੀਨੇ ਕਾਫ਼ੀ ਘੱਟ ਬਾਰਿਸ਼ ਹੋਈ ਸੀ, ਹਾਲਾਂਕਿ ਭਾਦੋਂ ਮਹੀਨੇ ਸੂਬੇ ਵਿਚ ਚੰਗੀ ਬਾਰਿਸ਼ ਹੋਈ। ਸੀਜ਼ਨ ਦੀ ਸਭ ਤੋਂ ਘੱਟ ਬਾਰਿਸ਼ ਮੋਹਾਲੀ ਵਿਚ ਵੇਖਣ ਨੂੰ ਮਿਲੀ ਹੈ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਬਾਰਿਸ਼ ਕਾਰਨ ਤਾਪਮਾਨ ਵਿਚ ਕਾਫ਼ੀ ਫਰਕ ਪਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8