ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਤਾਜ਼ਾ ਅਪਡੇਟ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ
Wednesday, Sep 11, 2024 - 10:50 AM (IST)
ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ ਸੂਬੇ 'ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਮੀਂਹ ਪੈਣ ਕਾਰਨ ਕਈ ਜ਼ਿਲ੍ਹਿਆਂ 'ਚ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਤਿਹਾਸ ਨੂੰ ਡਿਜੀਟਲ ਦੁਨੀਆ 'ਚ ਲੈ ਕੇ ਆਏ ਦੋ ਉੱਭਰਦੇ ਇਤਿਹਾਸਕਾਰ
ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ 14 ਸਤੰਬਰ ਤੱਕ ਮੀਂਹ ਦਾ ਅਲਰਟ ਨਹੀਂ ਹੈ, ਹਾਲਾਂਕਿ ਇਸ ਦੌਰਾਨ ਕੁੱਝ ਜ਼ਿਲ੍ਹਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 1.3 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ 'ਤੇ ਹੋਣ ਜਾ ਰਿਹਾ ਵੱਡਾ Action, ਜਾਰੀ ਕੀਤੇ ਗਏ ਸਖ਼ਤ ਹੁਕਮ (ਵੀਡੀਓ)
ਇਸੇ ਤਰ੍ਹਾਂ ਲੁਧਿਆਣਾ ਵਿੱਚ 0.4 ਮਿਲੀਮੀਟਰ, ਪਠਾਨਕੋਟ ਵਿੱਚ 8.0, ਫਤਿਹਗੜ੍ਹ ਸਾਹਿਬ ਵਿੱਚ 10.0 ਮਿਲੀਮੀਟਰ, ਮੋਗਾ ਵਿੱਚ 1.0 ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸੂਬੇ ਵਿੱਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਮੀਂਹ ਪਿਆ, ਜੋ ਇਸ ਸੀਜ਼ਨ ਦੌਰਾਨ ਪਏ ਮੀਂਹ ਨਾਲੋਂ 25 ਫ਼ੀਸਦੀ ਘੱਟ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮਲੇਰੀਆ ਲਈ ਆਦਰਸ਼ ਸੀਜ਼ਨ ਹੈ। ਅਜਿਹੇ 'ਚ ਚੌਕਸ ਰਹਿਣ ਦੀ ਲੋੜ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8