ਪੰਜਾਬ 'ਚ ਮੌਸਮ ਨਾਲ ਜੁੜੀ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
Thursday, Sep 26, 2024 - 09:14 AM (IST)
ਜਲੰਧਰ: ਪੰਜਾਬ ਵਿਚ ਅਚਾਨਕ ਵਧੀ ਗਰਮੀ ਵਿਚਾਲੇ ਅੱਜ ਬਾਰਿਸ਼ ਦੇ ਆਸਾਰ ਬਣ ਰਹੇ ਹਨ। ਬੀਤੇ ਦਿਨੀਂ ਚੰਡੀਗੜ੍ਹ ਵਿਚ ਬਾਰਿਸ਼ ਹੋਈ ਸੀ। ਉੱਥੇ ਹੀ ਚੰਡੀਗੜ੍ਹ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਹਲਕੀ ਬਾਰਿਸ਼ ਹੋਈ ਸੀ, ਜਿਸ ਨਾਲ ਸਥਾਨਕ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਤੇ ਔਸਤਨ ਤਾਪਮਾਨ ਵਿਚ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਵੱਡਾ ਫੇਰਬਦਲ, ਪੁਲਸ ਕਮਿਸ਼ਨਰ ਤੇ SSP ਸਣੇ ਕਈ ਅਫ਼ਸਰਾਂ ਦੀ ਹੋਈ ਬਦਲੀ
ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਮੋਹਾਲੀ ਵਿਚ ਚੰਗੀ ਬਾਰਿਸ਼ ਦੀ ਸੰਭਾਵਨਾ ਬਣ ਰਹੀ ਹੈ। ਇਸ ਤੋਂ ਇਲਾਵਾ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਕਪੂਰਥਲਾ, ਮੋਗਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਵੀ ਹਲਕੀ ਬਾਰਿਸ਼ ਦੀ ਸੰਭਵਨਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਭਿਆਨਕ ਹਾਦਸਾ! ਨੈਸ਼ਨਲ ਹਾਈਵੇਅ 'ਤੇ ਲੱਗਾ ਜਾਮ (ਵੀਡੀਓ)
ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੱਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 36 ਡਿਗਰੀ ਪਾਰ ਕਰ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਤਾਂ ਇਹ 40 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਫਰੀਦਕੋਟ ਵਿਚ ਤਾਪਮਾਨ 39.5 ਡਿਗਰੀ, ਬਠਿੰਡਾ ਵਿਚ 37.9, ਲੁਧਿਆਣਾ ਵਿਚ 36.3 ਅਤੇ ਅੰਮ੍ਰਿਤਸਰ ਵਿਚ 35.4 ਡਿਗਰੀ ਦਰਜ ਕੀਤਾ ਗਿਆ ਹੈ। ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਇਸ ਕਾਰਨ ਰਸਤੇ ਵਿਚ ਪੈਂਦੇ ਹਰ ਖੇਤਰ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8