ਪੰਜਾਬ 'ਚ ਵੱਧਦੀ ਗਰਮੀ ਤੋਂ ਮਿਲੇਗੀ ਰਾਹਤ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਰਸਾਤ
Friday, Oct 04, 2024 - 11:02 AM (IST)
ਚੰਡੀਗੜ੍ਹ: ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਮੌਸਮ ਦਾ ਮਿਜ਼ਾਜ ਬਦਲੇਗਾ। ਇਸ ਦੌਰਾਨ ਸੂਬੇ ਦੇ ਤਕਰੀਬਨ 8 ਜ਼ਿਲ੍ਹਿਆਂ ਵਿਚ ਕੁਝ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਇਨ੍ਹਾਂ ਜ਼ਿਲ੍ਹਿਆਂ ਲਈ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਅੱਜ ਪਰਿਵਾਰ ਸਮੇਤ ਪੰਜਾਬ ਦੇ MP ਘਰ ਸ਼ਿਫਟ ਹੋਣਗੇ ਅਰਵਿੰਦ ਕੇਜਰੀਵਾਲ, ਅਸਤੀਫ਼ੇ ਮਗਰੋਂ ਲਿਆ ਫ਼ੈਸਲਾ
ਸ਼ਨੀਵਾਰ ਤੋਂ ਵੈਸਟਰਨ ਡਿਸਟਰਬੈਂਸ ਦੇ ਵੀ ਐਕਟਿਵ ਹੋਣ ਦੀ ਸੰਭਾਵਨਾ ਹੈ। ਪਿਛਲੇ ਦਿਨਾਂ ਦੇ ਮੁਕਾਬਲੇ ਸੂਬੇ ਦੇ ਔਸਤਨ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਵੀਰਵਾਰ ਨੂੰ ਭਾਵੇਂ ਸੂਬੇ ਦਾ ਔਸਤਨ ਤਾਪਮਾਨ ਬੁੱਧਵਾਰ ਦੇ ਮੁਕਾਬਲੇ 0.3 ਡਿਗਰੀ ਘੱਟ ਰਿਹਾ, ਫ਼ਿਰ ਵੀ ਇਹ ਸੂਬੇ ਦੇ ਆਮ ਤਾਪਮਾਨ ਨਾਲੋਂ 2.4 ਡਿਗਰੀ ਵੱਧ ਸੀ। ਬੀਤੇ ਦਿਨੀਂ ਬਠਿੰਡਾ ਤੇ ਫਰੀਦਕੋਟ ਸਭ ਤੋਂ ਗਰਮ ਜ਼ਿਲ੍ਹੇ ਰਹੇ ਜਿੱਥੇ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ! ਖ਼ਾਤਿਆਂ 'ਚ ਆਉਣਗੇ ਪੈਸੇ
ਮੌਸਮ ਵਿਭਾਗ ਮੁਤਾਬਕ ਇਸ ਮਹੀਨੇ ਦੀ 10 ਤਾਰੀਖ਼ ਤਕ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਦੱਖਣ-ਪੱਛਮੀ ਖੇਤਰ ਵਿਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ। ਜਦਕਿ ਬਾਕੀ ਇਲਾਕੇ ਸੁੱਕੇ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵੀ ਆਮ ਦੇ ਬਰਾਬਰ ਹੋ ਜਾਵੇਗਾ। ਉੱਥੇ ਹੀ 11 ਤੋਂ 17 ਅਕਤੂਬਰ ਦੀ ਗੱਲ ਕਰੀਏ ਤਾਂ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਤਾਪਮਾਨ ਵੀ ਆਮ ਰਹਿਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8