ਪੰਜਾਬ 'ਚ ਸੀਜ਼ਨ ਦੀ ਪਹਿਲੀ ਸੰਘਣੀ ਧੁੰਦ, ਪੜ੍ਹੋ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
Wednesday, Oct 23, 2024 - 08:57 AM (IST)
ਜਲੰਧਰ (ਵੈੱਬ ਡੈਸਕ): ਪੰਜਾਬ ਵਿਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ ਇਸ ਸੀਜ਼ਨ ਦੀ ਪਹਿਲੀ ਸੰਘਣੀ ਧੁੰਦ ਵੇਖਣ ਨੂੰ ਮਿਲੀ, ਜਿਸ ਨਾਲ ਸਵੇਰੇ-ਸਵੇਰੇ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ। ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰੇ-ਸ਼ਾਮ ਦੀ ਠੰਢ ਦੇ ਨਾਲ-ਨਾਲ ਦਿਨ ਦਾ ਤਾਪਮਾਨ ਵੀ ਘਟਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ, ਜਾਣੋ ਕੀ ਹੋਣਗੇ ਬਦਲਾਅ
ਧੁੰਦ ਦਾ ਇਹ ਨਜ਼ਾਰਾ ਜਲੰਧਰ-ਪਠਾਨਕੋਟ ਹਾਈਵੇਅ ਦਾ ਹੈ, ਜਿੱਥੇ ਅੱਜ ਸਵੇਰੇ ਸੰਘਨੀ ਧੁੰਦ ਵੇਖਣ ਨੂੰ ਮਿਲੀ।
ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਵੀ ਧੁੰਦ ਵੇਖਣ ਨੂੰ ਮਿਲੀ ਹੈ। ਮੌਸਮ ਵਿਭਾਗ ਮੁਤਾਬਕ 28 ਅਕਤੂਬਰ ਤੋਂ ਬਾਅਦ ਮੌਸਮ ਬਦਲਣ ਦੇ ਆਸਾਰ ਹਨ। ਇਸ ਦੌਰਾਨ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਇਸ ਬਾਰਿਸ਼ ਦੇ ਨਾਲ ਹੀ ਸੂਬੇ ਵਿਚ ਠੰਡ ਵੀ ਵੱਧ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification
ਦੂਜੇ ਪਾਸੇ ਪਰਾਲੀ ਸਾੜਨ ਦੀਆਂ ਘਟਨਾਵਾਂ ਕਰਕੇ ਪ੍ਰਦੂਸ਼ਣ ਵਧਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦਾ ਏਅਰ ਕੁਆਲਟੀ ਇੰਡੈਕਸ (AQI) ਵੱਧ ਗਿਆ ਹੈ। ਚੰਡੀਗੜ੍ਹ ਦਾ AQI ਪੰਜਾਬ ਦੇ ਸਾਰੇ ਸ਼ਹਿਰਾਂ ਨਾਲੋਂ ਜ਼ਿਆਦਾ ਹੈ, ਜਿੱਥੇ ਇਹ 200 ਤੋਂ ਪਾਰ ਹੋ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਵਿਚ ਵੀ AQI 209 ਦਰਜ ਕੀਤਾ ਗਿਆ ਹੈ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿਚ ਇਹ 200 ਤੋਂ ਘੱਟ ਹੀ ਹੈ। ਮੰਡੀ ਗੋਬਿੰਦਗੜ੍ਹ ਵਿਚ AQI 187, ਲੁਧਿਆਣਾ ਵਿਚ 179, ਰੂਪਨਗਰ ਵਿਚ 157, ਜਲੰਧਰ ਵਿਚ 153 ਅਤੇ ਖੰਨਾ ਵਿਚ 146 ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8