ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ! ਜਾਣੋ ਕੀ ਕੀਤੀ ਭਵਿੱਖਬਾਣੀ

Saturday, Nov 16, 2024 - 09:26 AM (IST)

ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ ਅਲਰਟ! ਜਾਣੋ ਕੀ ਕੀਤੀ ਭਵਿੱਖਬਾਣੀ

ਚੰਡੀਗੜ੍ਹ: ਪਹਾੜੀ ਇਲਾਕਿਆਂ ਵਿਚ ਹੋਈ ਬਰਫ਼ਬਾਰੀ ਮਗਰੋਂ ਪੰਜਾਬ ਵਿਚ ਠੰਡ ਲਗਾਤਾਰ ਵੱਧ ਰਹੀ ਹੈ। ਤਾਪਮਾਨ ਵਿਚ ਗਿਰਾਵਟ ਦੇ ਨਾਲ ਲੋਕ ਗਰਮ ਕੱਪੜੇ ਪਾਉਣ ਨੂੰ ਮਜਬੂਰ ਹੋ ਗਏ ਹਨ। ਜ਼ਿਆਦਾਤਰ ਇਲਾਕਿਆਂ ਵਿਚ ਪੈ ਰਹੀ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਮੱਠੀ ਪਾ ਦਿੱਤੀ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਅੱਜ 18 ਜ਼ਿਲ੍ਹਿਆਂ ਲਈ ਧੁੰਦ ਦਾ ਅਲਰਟ ਜਾਰੀ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਖ਼ਬਰ

ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਮੁਤਾਬਕ ਅੱਜ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐੱਸ.ਏ.ਐੱਸ. ਨਗਰ ਤੇ ਮਾਲੇਰਕੋਟਲਾ ਵਿਚ ਧੁੰਦ ਦੀ ਸੰਭਾਵਨਾ ਹੈ। 

 ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕਾਂ ਦੇ ਇਲਾਕੇ 'ਚ ਤਾਬੜਤੋੜ ਫ਼ਾਇਰਿੰਗ

ਹੋਰ ਘਟੇਗਾ ਤਾਪਮਾਨ

ਸੂਬੇ ਵਿਚ ਰਾਤ ਦੇ ਤਾਪਮਾਨ ਵਿਚ ਗਿਰਾਵਟ ਦੇ ਨਾਲ-ਨਾਲ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਘੱਟ ਚੱਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਇਹ ਬਦਲਾਅ ਜਾਰੀ ਰਹੇਗਾ। ਉੱਥੇ ਹੀ 17 ਨਵੰਬਰ ਤਕ ਪੰਜਾਬ ਤੇ ਚੰਡੀਗੜ੍ਹ ਵਿਚ ਧੁੰਦ ਦਾ ਅਸਰ ਵੇਖਣ ਨੂੰ ਮਿਲੇਗਾ। ਦੂਜੇ ਪਾਸੇ ਇਕ ਵੈਸਟਰਨ ਡਿਸਟਰਬੈਂਸ ਮੁੜ ਸਰਗਰਮ ਹੋ ਗਿਆ ਹੈ, ਜਿਸ ਨਾਲ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ 'ਤੇ ਬਰਫ਼ਬਾਰੀ ਦੀ ਸੰਭਾਵਨਾ ਬਣ ਰਹੀ ਹੈ, ਜਿਸ ਨਾਲ ਪੰਜਾਬ ਦੇ ਤਾਪਮਾਨ ਵਿਚ ਹੋਰ ਗਿਰਾਵਟ ਵੇਖਣ ਨੂੰ ਮਿਲੇਗੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News