ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ''ਚ ਕਿਹੋ ਜਿਹੇ ਰਹਿਣਗੇ ਹਾਲਾਤ
Monday, Nov 18, 2024 - 09:50 AM (IST)
ਜਲੰਧਰ: ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਮਗਰੋਂ ਪੰਜਾਬ ਵਿਚ ਤਾਪਮਾਨ ਵਿਚ ਗਿਰਾਵਟ ਆਉਣ ਲੱਗ ਪਈ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਵੇਖਣ ਨੂੰ ਮਿਲੇਗੀ। ਉੱਥੇ ਹੀ ਵਿਭਾਗ ਵੱਲੋਂ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਪ੍ਰਦੂਸ਼ਣ ਤੋਂ ਵੀ ਅਜੇ ਤਕ ਰਾਹਤ ਨਹੀਂ ਮਿਲੀ। ਧੁੰਦ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਪੈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਆਉਣ ਵਾਲੇ 5 ਦਿਨਾਂ ਵਿਚ ਤਾਪਮਾਨ ਵਿਚ 2 ਤੋਂ 5 ਡਿਗਰੀ ਦੀ ਗਿਰਾਵਟ ਵੇਖਣ ਨੂੰ ਮਿਲੇਗੀ। ਪੰਜਾਬ ਵਿਚ ਧੁੰਦ ਨੂੰ ਲੈ ਕੇ ਅਲਰਟ ਅੱਜ ਵੀ ਜਾਰੀ ਹੈ। ਅੱਜ ਵੀ ਪੰਜਾਬ ਵਿਚ ਕਈ ਜ਼ਿਲ੍ਹਿਆਂ ਵਿਚ ਵਿਜ਼ੀਬਿਲਿਟੀ 50 ਮੀਟਰ ਤੋਂ ਘੱਟ ਰਹਿਣ ਵਾਲੀ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦੇ 14 ਜ਼ਿਲ੍ਹਿਆਂ ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਵਿਚ ਧੁੰਦ ਦਾ ਅਸਰ ਵੇਖਣ ਨੂੰ ਮਿਲੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਵਿਆਹ ਸਮਾਗਮਾਂ 'ਤੇ ਲੱਗੀ ਪਾਬੰਦੀ! ਅਕਤੂਬਰ ਤੋਂ ਦਸੰਬਰ ਤਕ ਰਹੇਗੀ ਰੋਕ
ਕੱਲ੍ਹ ਤੋਂ ਆਮ ਹੋ ਸਕਦੇ ਨੇ ਹਾਲਾਤ
ਮੌਸਮ ਵਿਭਾਗ ਵੱਲੋਂ ਜਿੱਥੇ ਅੱਜ ਲਈ 14 ਜ਼ਿਲ੍ਹਿਆਂ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਉੱਥੇ ਹੀ ਇਹ ਵੀ ਅੰਦਾਜ਼ਾ ਲਗਾਇਆ ਗਿਆ ਹੈ ਕਿ ਮੰਗਲਵਾਰ ਤੋਂ ਹਾਲਾਤ ਆਮ ਹੋਣ ਲੱਗ ਜਾਣਗੇ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਘੱਟ ਹੋਵੇਗਾ ਤੇ ਆਸਮਾਨ ਵੀ ਸਾਫ਼ ਰਹੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਵੀ ਗਿਰਾਵਟ ਸ਼ੁਰੂ ਹੋ ਜਾਵੇਗੀ ਤੇ ਠੰਡ ਵੱਧਣ ਲੱਗੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8