ਪੰਜਾਬ ''ਚ ਹੋਰ ਵਧੇਗੀ ਠੰਡ, 7 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ
Saturday, Nov 23, 2024 - 08:39 AM (IST)
ਲੁਧਿਆਣਾ/ਜਲੰਧਰ: ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਅੱਜ ਵੀ ਧੁੰਦ ਵੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਦੇ ਅੰਦਾਜ਼ੇ ਮੁਤਾਬਕ ਆਉਣ ਵਾਲੇ ਕੁਝ ਦਿਨਾਂ ਵਿਚ ਹੀ ਸੂਬੇ ਅੰਦਰ ਠੰਡ ਹੋਰ ਵੱਧ ਸਕਦੀ ਹੈ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਇਕ ਹਫ਼ਤੇ ਵਿਚ ਤਾਪਮਾਨ ਵਿਚ 2 ਤੋਂ 3 ਡਿਗਰੀ ਤਕ ਦੀ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ। ਪੱਛਮੀ ਹਿਮਾਲੇ ਵੱਲੋਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਕਾਰਨ ਪਹਾੜਾਂ ਵਿਚ ਬਰਫ਼ਬਾਰੀ ਦੀ ਆਸਾਰ ਬਣ ਰਹੇ ਹਨ, ਜਿਸ ਨਾਲ ਮੈਦਾਨੀ ਇਲਾਕਿਆਂ ਵਿਚ ਵੀ ਠੰਡ ਹੋਰ ਵੱਧ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ
ਮੌਸਮ ਵਿਗਿਆਨ ਕੇਂਦਰ ਮੁਤਾਬਕ ਪੰਜਾਬ ਦੇ 7 ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ ਤੇ ਪਟਿਆਲਾ ਵਿਚ ਅੱਜ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਦੁਪਹਿਰ ਵੇਲੇ ਆਸਮਾਨ ਸਾਫ਼ ਰਹੇਗਾ। ਚੰਡੀਗੜ੍ਹ ਵਿਚ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਅੱਜ ਸੂਬੇ ਦੇ ਮੁੱਖ ਸ਼ਹਿਰਾਂ ਵਿਚ ਤਾਪਮਾਨ 10 ਤੋਂ 27 ਡਿਗਰੀ ਵਿਚਾਲੇ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਥੇ ਹੀ ਇਸ ਮਹੀਨੇ ਦੀ ਅਖ਼ੀਰ ਤਕ ਪੰਜਾਬ ਵਿਚ ਬਾਰਿਸ਼ ਦੀ ਆਸ ਬਹੁਤ ਘੱਟ ਹੈ, ਜਿਸ ਕਾਰਨ ਸੁੱਕੀ ਠੰਡ ਵੱਧ ਸਕਦੀ ਹੈ।
ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ
ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਵਾਸੀਆਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵਿਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਘੱਟ ਹੋ ਰਿਹਾ ਹੈ। ਇੱਥੇ AQI 200 ਤੋਂ ਵੀ ਘੱਟ ਹੋ ਗਿਆ ਹੈ, ਜੋ ਪਹਿਲਾਂ 300 ਤੋਂ ਪਾਰ ਹੋ ਗਿਆ ਸੀ। ਦੂਜੇ ਪਾਸੇ ਪੰਜਾਬ ਦੇ ਕਈ ਜ਼ਿਲ੍ਹੇ ਅਜੇ ਵੀ ਪ੍ਰਦੂਸ਼ਣ ਦੀ ਮਾਰ ਝੱਲ ਰਹੇ ਹਨ। ਇਨ੍ਹਾਂ ਵਿਚੋਂ ਪਟਿਆਲਾ ਸਭ ਤੋਂ ਵੱਧ ਪ੍ਰਦੂਸ਼ਣ ਪੱਧਰ ਵਾਲਾ ਸ਼ਹਿਰ ਹੈ, ਜਿੱਥੇ AQI 250 ਦੇ ਕਰੀਬ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਲੁਧਿਆਣਾ ਵਿਚ AQI 245, ਅੰਮ੍ਰਿਤਸਰ ਵਿਚ 241, ਮੰਡੀ ਗੋਬਿੰਦਗੜ੍ਹ ਵਿਚ 240 ਤੇ ਜਲੰਧਰ ਵਿਚ 234 ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8