ਅਗਲੇ 3 ਦਿਨਾਂ ਲਈ ਪੰਜਾਬ ''ਚ Alert! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
Wednesday, Nov 27, 2024 - 09:34 AM (IST)
ਚੰਡੀਗੜ੍ਹ/ਲੁਧਿਆਣਾ: ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨਾਂ ਲਈ ਸੂਬੇ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਅੱਜ ਤੋਂ 29 ਨਵੰਬਰ ਤਕ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਮੁਤਾਬਕ ਲੋਕਾਂ ਨੂੰ ਸਵੇਰੇ-ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 0.1 ਡਿਗਰੀ ਦੀ ਵਾਧਾ ਹੋਇਆ ਤਾਂ ਉੱਥੇ ਹੀ ਚੰਡੀਗੜ੍ਹ ਵਿਚ 0.2 ਡਿਗਰੀ ਦੀ ਕਮੀ ਆਈ ਹੈ। ਇਸ ਨਾਲ ਪੰਜਾਬ ਵਿਚ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਰਾਤ ਵੇਲੇ ਵੱਧਣ ਲੱਗੀ ਠੰਡ
ਪੰਜਾਬ ਵਿਚ ਰਾਤ ਵੇਲੇ ਠੰਡ ਵੱਧਣ ਲੱਗ ਪਈ ਹੈ। ਤਾਪਮਾਨ ਵਿਚ ਲਗਾਤਾਰ ਹੋ ਰਹੀ ਗਿਰਾਵਟ ਨਾਲ ਸੂਬੇ ਵਿਚ ਰਾਤ ਦਾ ਤਾਪਮਾਨ ਆਮ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿਚ ਰਾਤ ਦਾ ਤਾਪਮਾਨ 8 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ ਤੇ ਬਠਿੰਡਾ ਵਿਚ ਤਾਪਮਾਨ 9 ਡਿਗਰੀ ਰਿਹਾ। ਚੰਡੀਗੜ੍ਹ ਵਿਚ ਰਾਤ ਦਾ ਵੱਧ ਤੋਂ ਵੱਧ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਦਿਨ ਦੀ ਗੱਲ ਕਰੀਏ ਤਾਂ ਬਠਿੰਡਾ ਵਿਚ 29 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਜੋ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿਚੋਂ ਸਭ ਤੋਂ ਵੱਧ ਸੀ। ਅੱਜ ਵੀ ਸੂਬੇ ਵਿਚ ਤਾਪਮਾਨ 9 ਤੋਂ 28 ਡਿਗਰੀ ਦੇ ਵਿਚ ਰਹਿਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ - Positive News: ਪਾਸਪੋਰਟ ਬਣਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਪ੍ਰਦੂਸ਼ਣ ਤੋਂ ਵੀ ਮਿਲ ਰਹੀ ਰਾਹਤ
ਪਰਾਲੀ ਸਾੜਣ ਦੇ ਮਾਮਲੇ ਘੱਟਣ ਨਾਲ ਸੂਬੇ ਵਿਚ ਪ੍ਰਦੂਸ਼ਣ ਦਾ ਪੱਧਰ ਘੱਟ ਰਿਹਾ ਹੈ। ਹਾਲਾਂਕਿ ਅਜੇ ਵੀ AQI ਆਮ ਜਿੰਨਾ ਤਾਂ ਨਹੀਂ ਹੋਇਆ, ਪਰ ਇਸ ਵਿਚ ਗਿਰਾਵਟ ਜ਼ਰੂਰ ਦਰਜ ਕੀਤੀ ਜਾ ਰਹੀ ਹੈ। ਚੰਡੀਗੜ੍ਹ ਦੇ ਕਈ ਹਿੱਸਿਆਂ ਵਿਚ AQI ਅਜੇ ਵੀ 200 ਤੋਂ ਵੱਧ ਹੈ। ਇਸੇ ਤਰ੍ਹਾਂ ਲੁਧਿਆਣਾ ਵਿਚ AQI 208, ਅੰਮ੍ਰਿਤਸਰ ਵਿਚ 170, ਜਲੰਧਰ ਵਿਚ 154, ਮੰਡੀ ਗੋਬਿੰਦਗੜ੍ਹ ਵਿਚ 150 ਤੇ ਪਟਿਆਲਾ ਵਿਚ 119 ਦਰਜ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8