ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਭਵਿੱਖਬਾਣੀ
Monday, Dec 02, 2024 - 09:43 AM (IST)
ਲੁਧਿਆਣਾ/ਚੰਡੀਗੜ੍ਹ: ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਮਗਰੋਂ ਮੈਦਾਨੀ ਇਲਾਕਿਆਂ ਵਿਚ ਠੰਡ ਵਧਣ ਲੱਗ ਪਈ ਹੈ। ਜੰਮੂ-ਕਸ਼ਮੀਰ ਵਿਚ ਪਈ ਬਰਫ਼ ਦਾ ਅਸਰ ਪੰਜਾਬ-ਚੰਡੀਗੜ੍ਹ ਦੇ ਮੌਸਮ 'ਤੇ ਵੀ ਵੇਖਣ ਨੂੰ ਮਿਲ ਰਿਹਾ ਹੈ। ਇੱਥੇ ਘੱਟੋ-ਘੱਟ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਵੀ ਜੰਮੂ-ਕਸ਼ਮਰੀ ਤੇ ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਵਿਚ ਵੀ ਆਉਣ ਵਾਲੇ ਕੁਝ ਦਿਨਾਂ ਵਿਚ ਠੰਡ ਵਧਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ 'ਤੇ ਲਟਕੀ ਤਲਵਾਰ!
ਮੌਸਮ ਵਿਭਾਗ ਮੁਤਾਬਕ ਭਾਵੇਂ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਗਿਰਾਵਟ ਵੇਖੀ ਜਾ ਰਹੀ ਹੈ, ਪਰ ਪੰਜਾਬ ਵਿਚ ਅਜੇ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਬਣਿਆ ਹੋਇਆ ਹੈ। ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ ਬਣਿਆ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 7 ਦਿਨਾਂ ਵਿਚ ਪੰਜਾਬ-ਚੰਡੀਗੜ੍ਹ ਵਿਚ ਮੌਸਮ ਖ਼ੁਸ਼ਕ ਰਹੇਗਾ ਤੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, ਕੋਹਲੀ-ਜਡੇਜਾ ਨਾਲ World Cup ਜਿੱਤ ਚੁੱਕਿਆ ਹੈ ਪੰਜਾਬ ਦਾ ਇਹ ਪੁੱਤ
ਪੰਜਾਬ ਤੇ ਹਰਿਆਣਾ ਵੱਲੋਂ ਆਉਣ ਵਾਲੀਆਂ ਹਵਾਵਾਂ ਕਾਰਨ ਦੋਹਾਂ ਸੂਬਿਆਂ ਦੀ ਰਾਜਧਾਨੀ ਵਿਚ ਸਾਹ ਲੈਣਾ ਔਖ਼ਾ ਹੋ ਰਿਹਾ ਹੈ। ਇੱਥੇ AQI ਆਮ ਨਾਲੋਂ 5 ਗੁਣਾ ਜ਼ਿਆਦਾ ਵੱਧ ਗਿਆ ਹੈ। ਕਈ ਇਲਾਕਿਆਂ ਵਿਚ ਤਾਂ AQI 290 ਦੇ ਕਰੀਬ ਪਹੁੰਚ ਚੁੱਕਿਆ ਹੈ। ਹਾਲਾਂਕਿ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਕਾਫ਼ੀ ਘਟਿਆ ਹੈ। ਕਈ ਸ਼ਹਿਰਾਂ ਵਿਚ AQI 100 ਤੋਂ ਹੇਠਾਂ ਆ ਗਿਆ ਹੈ। ਹਾਲਾਂਕਿ ਮੰਡੀ ਗੋਬਿਦੰਗੜ੍ਹ ਵਿਚ ਤਾਪਮਾਨ 211 ਦਰਜ ਕੀਤਾ ਗਿਆ ਹੈ, ਜਿਸ ਕਾਰਨ ਇਹ ਅਜੇ ਵੀ ਸੂਬੇ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਹੋਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8