ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ''ਚ ਅੱਜ ਪਵੇਗਾ ਮੀਂਹ, 19 ਜ਼ਿਲ੍ਹਿਆਂ ''ਚ ਧੁੰਦ ਦਾ ਅਲਰਟ
Sunday, Dec 08, 2024 - 09:51 AM (IST)
ਚੰਡੀਗੜ੍ਹ: ਪੰਜਾਬ 'ਚ ਅੱਜ ਤੋਂ ਮੌਸਮ ਦਾ ਮਿਜ਼ਾਜ ਹੋਰ ਬਦਲਣ ਜਾ ਰਿਹਾ ਹੈ ਤੇ ਠੰਡ ਆਪਣਾ ਜ਼ੋਰ ਫੜਣਾ ਸ਼ੁਰੂ ਕਰੇਗੀ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 8 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਸਾਰੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਬਣਿਆ ਹੋਇਆ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਦਰਅਸਲ, ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਇਸ ਦਾ ਅਸਰ ਕੱਲ੍ਹ ਵੀ ਰਹੇਗਾ। ਇਸ ਕਾਰਨ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਐੱਸ.ਏ.ਐੱਸ. ਨਗਰ ਤੇ ਮਾਲੇਰਕੋਟਲਾ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਟ੍ਰੈਫ਼ਿਕ ਨਿਯਮ ਤੋੜਣ ਵਾਲਿਆਂ ਦੀ ਹੁਣ ਖ਼ੈਰ ਨਹੀਂ! ਪੰਜਾਬ ਪੁਲਸ ਨੇ ਮੁੜ ਸ਼ੁਰੂ ਕੀਤਾ 6 ਸਾਲ ਪੁਰਾਣਾ ਸਿਸਟਮ
ਚੰਡੀਗੜ੍ਹ ਦੇ ਨਾਲ-ਨਾਲ ਐੱਸਏਐੱਸ ਨਗਰ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਅਬੋਹਰ ਵਿਚ ਸਭ ਤੋਂ ਘੱਟ ਤਾਪਮਾਨ 4.1 ਡਿਗਰੀ ਦਰਜ ਕੀਤਾ ਗਿਆ। 8-9 ਦਸੰਬਰ ਨੂੰ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਤੇ ਮੀਂਹ ਮਗਰੋਂ ਪੰਜਾਬ ਸਮੇਤ ਹੋਰ ਮੈਦਾਨੀ ਇਲਾਕਿਆਂ ਵਿਚ ਤਾਪਮਾਨ ਵਿਚ ਗਿਰਾਵਟ ਵੇਖਣ ਨੂੰ ਮਿਲੇਗੀ। ਇੱਥੇ ਤਾਪਮਾਨ 2 ਤੋਂ 3 ਡਿਗਰੀ ਹੋਰ ਡਿੱਗ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8