ਪੰਜਾਬੀਓ! ਮੋਟੀਆਂ-ਮੋਟੀਆਂ ਜੈਕਟਾਂ ਪਾਉਣ ਲਈ ਰਹੋ ਤਿਆਰ, ਸੀਤ ਲਹਿਰ ਦਾ ਅਲਰਟ ਜਾਰੀ
Thursday, Dec 12, 2024 - 08:55 AM (IST)
 
            
            ਚੰਡੀਗੜ੍ਹ: ਪੰਜਾਬ ਵਿਚ ਠੰਡ ਨੇ ਜ਼ੋਰ ਫੜਣਾ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵੱਧਣ ਦੇ ਅਸਾਰ ਹਨ। ਸੂਬੇ ਅੰਦਰ ਸੀਤ ਲਹਿਰ ਦਾ ਅਲਰਟ ਜਾਰੀ ਹੈ। ਬੀਤੇ ਦਿਨੀਂ 7 ਸ਼ਹਿਰਾਂ ਵਿਚ ਤਾਪਮਾਨ 5 ਡਿਗਰੀ ਤੋਂ ਵੀ ਹੇਠਾਂ ਦਰਜ ਕੀਤਾ ਗਿਆ ਹੈ। ਪਠਾਨਕੋਟ ਵਿਚ ਤਾਂ ਤਾਪਮਾਨ 2 ਡਿਗਰੀ ਤਕ ਪਹੁੰਚ ਚੁੱਕਿਆ ਹੈ। ਕੱਲ ਤਾਪਮਾਨ ਵਿਚ 0.3 ਡਿਗਰੀ ਗਿਰਾਵਟ ਦਰਜ ਕੀਤੀ ਗਈ ਸੀ। ਮੌਸਮ ਵਿਗਿਆਨ ਕੇਂਦਰ ਮੁਤਾਬਕ 15 ਦਸੰਬਰ ਤਕ ਤਾਪਮਾਨ ਵਿਚ ਗਿਰਾਵਟ ਜਾਰੀ ਰਹੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨਵਾਂ ਐਕਟ ਲਾਗੂ, ਜਾਣੋ ਕੀ ਹੋਣਗੇ ਬਦਲਾਅ
ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਰੂਪਨਗਰ ਤੇ SAS ਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 2 ਤੋਂ 8 ਡਿਗਰੀ ਤਕ ਡਿੱਗਣ ਦਾ ਅੰਦਾਜ਼ਾ ਲਗਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ ਅਪਡੇਟ, 11 ਜ਼ਿਲ੍ਹਿਆਂ ਲਈ ਅਲਰਟ ਜਾਰੀ
ਦਰਅਸਲ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਜਾਰੀ ਹੈ। ਇੱਥੇ ਪੱਛਮੀ ਗੜਬੜੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਕਾਰਨ ਹੀ ਪੰਜਾਬ ਵਿਚ ਠੰਡ ਵੱਧ ਰਹੀ ਹੈ। ਉੱਥੇ ਹੀ ਅਗਲੇ ਹਫ਼ਤੇ ਤਕ ਬਾਰਿਸ਼ ਦੇ ਅਸਾਰ ਨਹੀਂ ਬਣ ਰਹੇ। ਅੱਜ ਜਿੱਥੇ ਸੀਤ ਲਹਿਰ ਦਾ ਅਲਰਟ ਜਾਰੀ ਹੈ, ਉੱਥੇ ਹੀ ਜ਼ਿਆਦਾਤਰ ਸ਼ਹਿਰਾਂ ਵਿਚ ਦੁਪਹਿਰ ਵੇਲੇ ਧੁੱਪ ਵੀ ਖਿੜੀ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            