Alert ''ਤੇ ਪੰਜਾਬ ਦੇ 18 ਜ਼ਿਲ੍ਹੇ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
Thursday, Dec 19, 2024 - 08:34 AM (IST)

ਚੰਡੀਗੜ੍ਹ: ਪੰਜਾਬ ਵਿਚ ਸੀਤਲਹਿਰ ਦਾ ਅਸਰ ਦਿਖ ਰਿਹਾ ਹੈ। ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਨੇ ਸੂਬੇ ਵਿਚ ਮੰਗਲਵਾਰ ਤਕ ਸੀਤਲਹਿਰ ਦੀ ਭਵਿੱਖਬਾਣੀ ਕੀਤੀ ਹੋਈ ਹੈ। 11 ਜ਼ਿਲ੍ਹਿਆਂ ਵਿਚ ਤਾਪਮਾਨ 5 ਡਿਗਰੀ ਤੋਂ ਵੀ ਹੇਠਾਂ ਜਾ ਚੁੱਕਿਆ ਹੈ। ਵਿਭਾਗ ਵੱਲੋਂ ਅੱਜ 18 ਜ਼ਿਲ੍ਹਿਆਂ ਵਿਚ ਸੀਤਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਘਰੋਂ ਨਿਕਲਣ ਤੋਂ ਪਹਿਲਾਂ ਠੰਡ ਤੋਂ ਬਚਣ ਦੇ ਉਪਾਅ ਕਰ ਕੇ ਹੀ ਨਿਕਲੋ।
ਇਹ ਖ਼ਬਰ ਵੀ ਪੜ੍ਹੋ - 4 ਦਿਨ ਬੰਦ ਰਹੇਗਾ ਇੰਟਰਨੈੱਟ, ਕਿਸਾਨ ਅੰਦੋਲਨ ਕਾਰਨ ਜਾਰੀ ਹੋਏ ਹੁਕਮ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫਰੀਦਕੋਟ ਤੇ ਰੂਪਨਗਰ ਵਿਚ ਸੀਤਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਣ ਦਾ ਅਨੁਮਾਨ ਲਗਾਇਆ ਗਿਆ ਹੈ। ਉੱਥੇ ਹੀ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਤੇ ਫਰੀਦਕੋਟ ਵਿਚ ਕੋਹਰੇ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਇਲਾਕਿਆਂ ਵਿਚ ਵਿਜ਼ਿਬਿਲਿਟੀ 50 ਤੋਂ 100 ਮੀਟਰ ਦੇ ਵਿਚ ਰਹਿ ਸਕਦੀ ਹੈ। ਹਾਲਾਂਕਿ ਪੰਜਾਬ ਦੇ ਬਾਕੀ ਹਿੱਸਿਆਂ ਵਿਚ ਮੌਸਮ ਆਮ ਵਾਂਗ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਮੌਸਮ ਵਿਭਾਗ ਵੱਲੋਂ 24 ਦਸੰਬਰ ਤਕ ਸੂਬੇ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਉਸ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਹੈ। ਦਰਅਸਲ, ਪਹਾੜਾਂ ਵਿਚ ਹੋਈ ਬਰਫ਼ਬਾਰੀ ਕਾਰਨ ਹੀ ਸੂਬੇ ਵਿਚ ਠੰਡ ਦਾ ਅਸਰ ਵੇਖਣ ਨੂੰ ਮਿਲਿਆ ਹੈ। ਪਰ ਹੁਣ ਹੌਲ਼ੀ-ਹੌਲ਼ੀ ਪਹਾੜਾਂ ਵੱਲੋਂ ਆਉਣ ਵਾਲੀਆਂ ਹਵਾਵਾਂ ਦੀ ਰਫ਼ਤਾਰ ਘਟਣ ਲੱਗ ਪਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8