ਪੰਜਾਬ 'ਚ 27 ਦਸੰਬਰ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਪੜ੍ਹੋ ਪੂਰੀ ਖ਼ਬਰ
Saturday, Dec 21, 2024 - 09:35 AM (IST)
ਲੁਧਿਆਣਾ: ਕੜਾਕੇ ਦੀ ਠੰਡ 'ਚ ਠਰ ਰਹੇ ਪੰਜਾਬੀਆਂ ਨੂੰ ਪਿਛਲੇ ਦਿਨੀਂ ਥੋੜ੍ਹੀ ਰਾਹਤ ਮਿਲੀ ਹੈ। ਤਾਪਮਾਨ ਵਿਚ ਹਲਕਾ ਵਾਧਾ ਦਰਜ ਕੀਤਾ ਗਿਆ ਹੈ। ਪਰ ਅੱਜ ਤੋਂ ਮੌਸਮ ਇਕ ਵਾਰ ਫ਼ਿਰ ਠੰਡਾ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਵਿਚ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ 2 ਦਿਨਾਂ ਤਕ ਤਾਪਮਾਨ ਵਿਚ ਗਿਰਾਵਟ ਆਵੇਗੀ। ਐਤਵਾਰ ਨੂੰ ਤਾਂ ਸੰਘਣੀ ਧੁੰਦ ਪੈਣ ਦਾ ਅੰਦਾਜ਼ਾ ਲਗਾਇਆ ਗਿਆ ਹੈ। ਵਿਭਾਗ ਦੀ ਮੰਨੀਏ ਤਾਂ ਕੱਲ ਕਈ ਇਲਾਕਿਆਂ ਵਿਚ ਵਿਜ਼ਿਬਿਲਿਟੀ 100 ਮੀਟਰ ਤੋਂ ਵੀ ਘੱਟ ਹੋ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਮੌਸਮ ਵਿਭਾਗ ਵੱਲੋਂ ਜਲੰਧਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ, ਫਿਰੋਜ਼ਪੁਰ, ਫਾਜ਼ਿਲਕਾ ਤੇ ਫਰੀਦਕੋਟ ਵਿਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਦੁਪਹਿਰ ਨੂੰ ਚੰਗੀ ਧੁੱਪ ਖਿੜਣ ਦੇ ਆਸਾਰ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੱਸ Hijack! ਸਹਿਮ ਗਈਆਂ ਸਵਾਰੀਆਂ
27 ਦਸੰਬਰ ਨੂੰ ਸਰਗਰਮ ਹੋਵੇਗੀ ਨਵੀਂ ਪੱਛਮੀ ਗੜਬੜੀ
ਮੌਸਮ ਵਿਭਾਗ ਮੁਤਾਬਕ 27 ਦਸੰਬਰ ਤੋਂ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਸਕਦੀ ਹੈ। ਇਸ ਦਾ ਅਸਰ ਪਹਾੜੀ ਇਲਾਕਿਆਂ 'ਤੇ ਵੇਖਣ ਨੂੰ ਮਿਲੇਗਾ ਤੇ ਉੱਥੇ ਬਰਫ਼ਬਾਰੀ ਹੋ ਸਕਦੀ ਹੈ। ਜੇਕਰ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਹੁੰਦੀ ਹੈ ਤਾਂ ਇਸ ਦਾ ਅਸਰ ਮੈਦਾਨੀ ਇਲਾਕਿਆਂ ਵਿਚ ਵੀ ਪਵੇਗਾ ਤੇ ਪੰਜਾਬ ਦੇ ਲੋਕਾਂ ਨੂੰ ਹੋਰ ਵੀ ਜ਼ਿਆਦਾ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਵੇਲੇ ਰਾਜਸਥਾਨ ਵਿਚ ਸਾਈਕਲੋਨ ਸਰਕੁਲੇਸ਼ਨ ਵੇਖਣ ਨੂੰ ਮਿਲ ਰਿਹਾ ਹੈ, ਜਿਸ ਦਾ ਅਸਰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਤੇ ਵੀ ਹੋ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8