ਪੰਜਾਬ 'ਚ ਠੰਡ ਦੀ ਪਹਿਲੀ ਬਾਰਿਸ਼ ਨੇ ਛੇੜਿਆ ਕਾਂਬਾ, ਪੜ੍ਹੋ ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ
Monday, Dec 23, 2024 - 09:02 AM (IST)
ਲੁਧਿਆਣਾ: ਪੰਜਾਬ ਵਿਚ ਅੱਜ ਤੜਕਸਾਰ ਸ਼ੁਰੂ ਹੋਈ ਬਰਸਾਤ ਨੇ ਮੌਸਮ ਨੂੰ ਹੋਰ ਠੰਡਾ ਕਰ ਦਿੱਤਾ ਹੈ। ਪੰਜਾਬ ਵਿਚ ਇਕ ਪੱਛਮੀ ਗੜਬੜੀ ਚੱਕਰਵਾਤ ਦੇ ਰੂਪ ਵਿਚ ਸਰਗਰਮ ਹੋ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਇਕ ਹੋਰ ਚੱਕਰਵਾਤੀ ਚੱਕਰ ਵੀ ਸਰਗਰਮ ਹੈ। ਜਿਸ ਤੋਂ ਬਾਅਦ ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਦੂਜੇ ਪਾਸੇ ਪੰਜਾਬ ਦੇ 5 ਜ਼ਿਲ੍ਹਿਆਂ ਲਈ ਅੱਜ ਕੋਹਰੇ ਦੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮਤਲਬ ਕਿ ਸੀਤ ਲਹਿਰ ਮਗਰੋਂ ਪੰਜਾਬੀਆਂ ਨੂੰ ਹੁਣ ਕੋਹਰੇ ਦਾ ਵੀ ਸਾਹਮਣਾ ਕਰਨਾ ਪਵੇਗਾ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੀ ਸਿਆਸਤ 'ਚ ਹਲਚਲ! 2 ਕੌਂਸਲਰ 'ਆਪ' 'ਚ ਸ਼ਾਮਲ
ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਲਈ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਲੁਧਿਆਣਾ, ਬਰਨਾਲਾ, ਅੰਮ੍ਰਿਤਸਰ, ਤਰਨਤਾਰਨ ਤੇ ਬਠਿੰਡਾ ਵਿਚ ਕੋਹਰੇ ਦੇ ਆਸਾਰ ਹਨ। ਹਾਲਾਂਕਿ ਦੁਪਹਿਰ ਵੇਲੇ ਧੁੱਪ ਖਿੜਣ ਦਾ ਅੰਦਾਜ਼ਾ ਲਗਾਇਆ ਗਿਆ ਹੈ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਤਾਪਮਾਨ ਆਮ ਵਾਂਗ ਹੀ ਰਹੇਗਾ। ਉੱਥੇ ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵੱਲੋਂ ਸੂਬੇ ਵਿਚ 25 ਦਸੰਬਰ ਤਕ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 26 ਦਸੰਬਰ ਦੀ ਰਾਤ ਤੋਂ ਪੰਜਾਬ ਵਿਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ 26 ਦਸੰਬਰ ਨੂੰ 1-2 ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ ਤੇ 27 ਦਸੰਬਰ ਨੂੰ ਪੂਰੇ ਪੰਜਾਬ ਵਿਚ ਹੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਦਿਖੇਗਾ ਅਨੋਖਾ ਨਜ਼ਾਰਾ, ਕਾਂਗਰਸ-ਭਾਜਪਾ ਗੱਠਜੋੜ ਦੀ ਬਣੇਗੀ 'ਸਰਕਾਰ'!
ਦੂਜੇ ਪਾਸੇ ਪਹਾੜੀ ਇਲਾਕਿਆਂ ਵਿਚ ਹੋ ਰਹੀ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿਚ ਵੀ ਤਾਪਮਾਨ ਲਗਾਤਾਰ ਹੇਠਾਂ ਜਾ ਰਿਹਾ ਹੈ। ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪਠਾਨਕੋਟ ਵਿਚ ਤਾਪਮਾਨ 3 ਡਿਗਰੀ ਦਰਜ ਕੀਤਾ ਗਿਆ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵਧਣ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8