ਪੰਜਾਬ ''ਚ ਪੈਣਗੇ ਗੜ੍ਹੇ! ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ
Tuesday, Dec 24, 2024 - 09:36 AM (IST)
ਲੁਧਿਆਣਾ: ਬੀਤੇ ਦਿਨੀਂ ਪੰਜਾਬ 'ਚ ਹੋਈ ਬਰਸਾਤ ਕਾਰਨ ਤਾਪਮਾਨ ਵਿਚ ਹੋਰ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨੇ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਵੱਧਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿਚ ਤੇਜ਼ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਹੋਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 27 ਦਸੰਬਰ ਨੂੰ ਲੈ ਕੇ ਹੋ ਗਈ ਭਵਿੱਖਬਾਣੀ, ਪੜ੍ਹੋ ਪੂਰੀ ਖ਼ਬਰ
ਦਰਅਸਲ, ਮੌਸਮ ਵਿਭਾਗ ਮੁਤਾਬਕ 26 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦਾ ਅਸਰ ਉੱਤਰੀ ਤੋਂ ਮੱਧ ਭਾਰਤ ਤਕ ਵੇਖਣ ਨੂੰ ਮਿਲੇਗਾ। ਇਸ ਦੇ ਮੱਦੇਨਜ਼ਰ ਵਿਭਾਗ ਨੇ 26 ਤੋਂ 28 ਦਸੰਬਰ ਤਕ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਤੇਜ਼ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ 27 ਦਸੰਬਰ ਯਾਨੀ ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਤੇਜ਼ ਬਾਰਿਸ਼ ਦੇ ਨਾਲ-ਨਾਲ ਗੜ੍ਹੇਮਾਰੀ ਦੀ ਵੀ ਭਵਿੱਖਬਾਣੀ ਕਰ ਦਿੱਤੀ ਗਈ ਹੈ। ਇਸ ਦੇ ਲਈ ਮੌਸਮ ਵਿਭਾਗ ਨੇ ਇਨ੍ਹਾਂ ਥਾਵਾਂ 'ਤੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਕੱਲ੍ਹ ਤੜਕਸਾਰ ਤੋਂ ਸੂਬੇ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਵੇਖਣ ਨੂੰ ਮਿਲੀ। ਇਸ ਕਾਰਨ ਪੰਜਾਬ ਦੇ ਤਾਪਮਾਨ ਵਿਚ 6 ਡਿਗਰੀ ਤਕ ਦੀ ਗਿਰਾਵਟ ਦਰਜ ਕੀਤੀ ਗਈ। ਉੱਥੇ ਹੀ ਚੰਡੀਗੜ੍ਹ ਦਾ ਤਾਪਮਾਨ 9.5 ਡਿਗਰੀ ਡਿੱਗ ਗਿਆ। ਗੁਰਦਾਸਪੁਰ ਵਿਚ ਘੱਟੋ-ਘੱਟ ਤਾਪਮਾਨ 4 ਡਿਗਰੀ ਤਕ ਪਹੁੰਚ ਗਿਆ, ਜਿਸ ਕਾਰਨ ਲੋਕ ਮੋਟੇ-ਮੋਟੇ ਕੱਪੜੇ ਪਾਉਣ ਨੂੰ ਮਜਬੂਰ ਹੋ ਗਏ 'ਤੇ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਪੈ ਗਈ। ਦੂਜੇ ਪਾਸੇ ਆਉਣ ਵਾਲੇ ਦਿਨ ਮੀਂਹ ਪੈਣ ਦੀ ਤਾਂ ਕੋਈ ਸੰਭਾਵਨਾ ਨਹੀਂ ਹੈ, ਪਰ ਤਾਪਮਾਨ ਵਿਚ ਗਿਰਾਵਟ ਦਾ ਦੌਰ ਫ਼ਿਰ ਵੀ ਜਾਰੀ ਰਹੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ
17 ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ
ਪੰਜਾਬ ਵਿਚ ਭਾਵੇਂ 2 ਦਿਨ ਮੀਂਹ ਦੀ ਸੰਭਾਵਨਾ ਨਹੀਂ ਹੈ, ਪਰ ਸੀਤ ਲਹਿਰ, ਧੁੰਦ ਤੇ ਕੋਹਰੇ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 17 ਜ਼ਿਲ੍ਹਿਆਂ ਵਿਚ ਕੋਲਡ ਵੇਵ ਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਲੁਧਿਆਣਾ, ਜਲੰਧਰ, ਰੂਪਨਗਰ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਤੇ ਫ਼ਤਹਿਗੜ੍ਹ ਸਾਹਿਬ ਵਿਚ ਸੀਤ ਲਹਿਰ ਅਤੇ ਮੋਗਾ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਿਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਕੋਹਰੇ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8