ਪੰਜਾਬ ''ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਹੋਈ ਭਵਿੱਖਬਾਣੀ
Thursday, Jan 02, 2025 - 10:05 AM (IST)
ਲੁਧਿਆਣਾ: ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਇਕ ਵਾਰ ਫ਼ਿਰ ਬਾਰਿਸ਼ ਵੇਖਣ ਨੂੰ ਮਿਲੇਗੀ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਸੂਬੇ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਅੱਜ ਪੰਜਾਬ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਕੋਹਰੇ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਤੇ ਪਠਾਨਕੋਟ ਵਿਚ ਤਾਂ ਵਿਜ਼ਿਬਿਲਿਟੀ ਜ਼ੀਰੇ 'ਤੇ ਜਾ ਪਹੁੰਚੀ ਹੈ, ਜਿਸ ਨਾਲ ਸੜਕੀ ਅਤੇ ਰੇਲ ਆਵਾਜਾਈ ਦੇ ਨਾਲ-ਨਾਲ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)
ਦਿਨ ਵੇਲੇ ਧੁੱਪ ਨਾ ਖਿੜਣ ਕਾਰਨ ਤਾਪਮਾਨ ਹੇਠਾਂ ਡਿੱਗਦਾ ਜਾ ਰਿਹਾ ਹੈ ਤੇ ਲੋਕ ਦਿਨ ਵੇਲੇ ਵੀ ਠਰ ਰਹੇ ਹਨ। ਅੱਜ ਵੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਸੀਤਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 2 ਦਿਨ ਥੋੜ੍ਹੇ ਰਾਹਤ ਭਰੇ ਰਹਿਣ ਵਾਲੇ ਹਨ। ਉੱਥੇ ਹੀ ਮੌਸਮ ਵਿਭਾਗ ਨੇ 4 ਜਨਵਰੀ ਤੋਂ ਇਕ ਵਾਰ ਫ਼ਿਰ ਮੌਸਮ ਕਰਵਟ ਲਵੇਗਾ ਤੇ ਸੂਬੇ ਵਿਚ ਮੀਂਹ ਪਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਦਰਅਸਲ, 4 ਜਨਵਰੀ ਨੂੰ ਇਕ ਹੋਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਕਾਰਨ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਹੋਣ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਠੰਡ ਵਧੇਗੀ। 4 ਜਨਵਰੀ ਨੂੰ ਪਠਾਨਕੋਟ, ਅੰਮ੍ਰਿਤਰਸਰ, ਗੁਰਦਾਸਪੁਰ, ਤਰਨਤਾਰਨ ਤੇ ਹੁਸ਼ਿਆਰਪੁਰ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਮਗਰੋਂ 5 ਤੇ 6 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੀਂਹ ਪੈਣ ਦੇ ਆਸਾਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8