ਧੁੰਦ ਦੀ ਚਾਦਰ ''ਚ ਲਿਪਟਿਆ ਪੰਜਾਬ, ਹਨੇਰੀ-ਝੱਖੜ ਦੇ ਨਾਲ ਮੀਂਹ ਲਈ ਅਲਰਟ ਜਾਰੀ

Saturday, Jan 04, 2025 - 09:20 AM (IST)

ਧੁੰਦ ਦੀ ਚਾਦਰ ''ਚ ਲਿਪਟਿਆ ਪੰਜਾਬ, ਹਨੇਰੀ-ਝੱਖੜ ਦੇ ਨਾਲ ਮੀਂਹ ਲਈ ਅਲਰਟ ਜਾਰੀ

ਜਲੰਧਰ (ਪੁਨੀਤ)- ਕੱਲ੍ਹ ਵਾਂਗ ਹੀ ਅੱਜ ਸਵੇਰੇ ਤੜਕਸਾਰ ਤੋਂ ਹੀ ਪੰਜਾਬ ਵਿਚ ਧੁੰਦ ਦਾ ਪੂਰਾ ਜ਼ੋਰ ਦੇਖਣ ਨੂੰ ਮਿਲ ਰਿਹਾ ਹੈ। ਹਾਲਤ ਇਹ ਨੇ ਕਿ ਕੁਝ ਦੂਰੀ ’ਤੇ ਠੀਕ ਢੰਗ ਨਾਲ ਨਜ਼ਰ ਵੀ ਨਹੀਂ ਆ ਰਿਹਾ, ਜਿਸ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਦਿੱਕਤਾਂ ਪੇਸ਼ ਆ ਰਹੀਆਂ ਹਨ। ਧੁੰਦ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਹੋ ਚੁੱਕੀ ਹੈ। ਕਈ ਥਾਵਾਂ ’ਤੇ ਵਿਜ਼ੀਬਿਲਟੀ 10 ਮੀਟਰ ਤਕ ਰਹਿ ਚੁੱਕੀ ਹੈ, ਜਿਸ ਕਾਰਨ ਸਾਹਮਣੇ ਦੂਰ ਤਕ ਦੇਖ ਸਕਣਾ ਵੀ ਮੁਸ਼ਕਲ ਹੋ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ

ਉੱਥੇ ਹੀ, ਮੌਸਮ ਵਿਭਾਗ ਵੱਲੋਂ 5-6 ਜਨਵਰੀ ਨੂੰ ਹਨੇਰੀ-ਤੂਫਾਨ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਕੋਲਡ ਡੇਅ ਦੇ ਵਿਚਕਾਰ ਧੁੰਦ ਕਾਰਨ ਵਾਹਨਾਂ ਦੀ ਰਫਤਾਰ ਮੱਠੀ ਪਈ ਰਹੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਵਿਚ ਵਾਧਾ ਹੋਇਆ, ਹਾਲਾਂਕਿ ਬਾਅਦ ਦੁਪਹਿਰ ਸੂਰਜ ਦੇ ਦਰਸ਼ਨ ਹੋਏ ਪਰ ਕੁਝ ਦੇਰ ਬਾਅਦ ਹੀ ਸੂਰਜ ਅਤੇ ਬੱਦਲਾਂ ਦੀ ਲੁਕਣਮੀਟੀ ਦਾ ਸਿਲਸਿਲਾ ਦੇਖਣ ਨੂੰ ਮਿਲਿਆ।

ਮੌਸਮ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਦੁਪਹਿਰ ਦੀ ਇਹ ਰਾਹਤ ਆਉਣ ਵਾਲੇ ਦਿਨਾਂ ਵਿਚ ਖ਼ਤਮ ਹੁੰਦੀ ਨਜ਼ਰ ਆਵੇਗੀ ਅਤੇ ਸੂਰਜ ਦੀ ਲੁਕਣਮੀਟੀ ਦਾ ਸਿਲਸਿਲਾ ਦੇਖਣ ਨੂੰ ਮਿਲੇਗਾ। ਅਗਲੇ ਹਫਤੇ ਧੁੰਦ ਦਾ ਕਹਿਰ ਤੇਜ਼ੀ ਨਾਲ ਪੈਰ ਪਸਾਰਦਾ ਹੋਇਆ ਨਜ਼ਰ ਆਵੇਗਾ। ਉੱਥੇ ਹੀ, ਸ਼ੁੱਕਰਵਾਰ ਦੁਪਹਿਰੇ ਕੁਝ ਦੇਰ ਲਈ ਸੂਰਜ ਨਿਕਲਣ ਦੇ ਬਾਵਜੂਦ ਮਹਾਨਗਰ ਦੇ ਵੱਧ ਤੋਂ ਵੱਧ ਤਾਪਮਾਨ ਵਿਚ ਵੀ ਗਿਰਾਵਟ ਦੇਖਣ ਨੂੰ ਮਿਲੀ, ਜੋ ਕਿ ਠੰਡ ਦਾ ਕਹਿਰ ਬਿਆਨ ਕਰ ਰਹੀ ਹੈ।

ਸ਼ੁੱਕਰਵਾਰ ਨੂੰ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਪਠਾਨਕੋਟ ਡੈਮ ਦੇ ਨੇੜੇ ਦਰਜ ਹੋਇਆ, ਜਦਕਿ ਮਹਾਨਗਰ ਜਲੰਧਰ ਵਿਚ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਦੇ ਲੱਗਭਗ ਰਿਕਾਰਡ ਕੀਤਾ ਗਿਆ, ਜਦਕਿ ਘੱਟੋ-ਘੱਟ ਤਾਪਮਾਨ 8 ਡਿਗਰੀ ਤੋਂ ਘੱਟ ਰਿਹਾ। ਪੰਜਾਬ ਵਿਚ ਸਭ ਤੋਂ ਵੱਧ ਸਰਦੀ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਵਿਚ ਘੱਟੋ-ਘੱਟ ਤਾਪਮਾਨ 5 ਡਿਗਰੀ ਦਰਜ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਦਿਨ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਹੋਈ ਭਵਿੱਖਬਾਣੀ

ਮੌਸਮ ਵਿਗਿਆਨ ਕੇਂਦਰ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਸਬੰਧੀ ਜੋ ਸੰਭਾਵਨਾ ਜਤਾਈ ਗਈ ਹੈ, ਉਸ ਮੁਤਾਬਕ ਹਨੇਰੀ ਦਾ ਖਤਰਾ ਬਣਿਆ ਹੋਇਆ ਹੈ। ਇਸ ਕਾਰਨ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਿਸ ਨਾਲ ਦਰੱਖਤ ਡਿੱਗਣ ਅਤੇ ਬਿਜਲੀ ਦੇ ਖੰਭੇ ਟੁੱਟਣ ਦੀਆਂ ਘਟਨਾਵਾਂ ਹੋ ਸਕਦੀਆਂ ਹਨ। ਦਿਹਾਤੀ ਇਲਾਕਿਆਂ ਅਤੇ ਛੋਟੇ ਕਸਬਿਆਂ ਵਿਚ ਵਿਸ਼ੇਸ਼ ਚੌਕਸੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿਚ ਭਾਰੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਰਦੀ ਆਪਣਾ ਰੰਗ ਦਿਖਾਉਂਦੀ ਨਜ਼ਰ ਆ ਰਹੀ ਹੈ। ਜ਼ਮੀਨੀ ਹਕੀਕਤ ਦੀ ਗੱਲ ਕੀਤੀ ਜਾਵੇ ਤਾਂ ਨਵੇਂ ਸਾਲ ਤੋਂ ਬਾਅਦ ਤੇਜ਼ੀ ਨਾਲ ਠੰਢ ਵਧੀ ਹੈ ਅਤੇ ਸ਼ਹਿਰ ਅੰਦਰ ਧੁੰਦ ਦਾ ਜ਼ਿਆਦਾ ਅਸਰ ਦੇਖਿਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ

ਉਨ੍ਹਾਂ ਕਿਹਾ ਕਿ ਇਸ ਮੌਸਮ ਵਿਚ ਠੰਢ ਲੱਗਣ ਨਾਲ ਬੁਖਾਰ ਜਾਂ ਹੋਰ ਬੀਮਾਰੀਆਂ ਵਿਅਕਤੀ ਨੂੰ ਆਪਣੀ ਲਪੇਟ ਵਿਚ ਲੈ ਸਕਦੀਆਂ ਹਨ, ਇਸ ਲਈ ਬਚਾਅ ਕਰਨਾ ਬੇਹੱਦ ਜ਼ਰੂਰੀ ਹੈ। ਬੱਚਿਆਂ ਦੀ ਛਾਤੀ ਨੂੰ ਗਰਮ ਰੱਖਣ ਲਈ ਕੱਪੜਿਆਂ ਦੇ ਹੇਠਾਂ ਵਾਰਮਰ ਪਹਿਨਣਾ ਚਾਹੀਦਾ ਹੈ। ਤਾਪਮਾਨ ਵਿਚ ਅੰਤਰ ਹੋਣ ਕਾਰਨ ਲੋਕ ਦੁਪਹਿਰ ਸਮੇਂ ਗਰਮ ਕੱਪੜੇ ਉਤਾਰ ਦਿੰਦੇ ਹਨ ਅਤੇ ਸ਼ਾਮ ਨੂੰ ਵੀ ਇਸੇ ਤਰ੍ਹਾਂ ਨਾਲ ਕਿਤੇ ਨਿਕਲ ਜਾਂਦੇ ਹਨ। ਇਸ ਤਰ੍ਹਾਂ ਦੀ ਲਾਪ੍ਰਵਾਹੀ ਬੀਮਾਰੀਆਂ ਨੂੰ ਸੱਦਾ ਦੇਣ ਦੇ ਬਰਾਬਰ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News