ਪੰਜਾਬ ਦੇ 23 ਜ਼ਿਲ੍ਹਿਆਂ ਲਈ ਅਲਰਟ ਜਾਰੀ! ਮੀਂਹ ਨੂੰ ਲੈ ਕੇ ਆਈ ਨਵੀਂ ਅਪਡੇਟ
Tuesday, Jan 07, 2025 - 10:24 AM (IST)
ਚੰਡੀਗੜ੍ਹ: ਪੰਜਾਬ ਦੇ ਲੋਕ ਇਸ ਵੇਲੇ ਕੜਾਕੇ ਦੀ ਠੰਡ ਦਾ ਸਾਹਮਣਾ ਕਰ ਰਹੇ ਹਨ। ਧੁੰਦ-ਕੋਹਰੇ ਕਾਰਨ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਮੱਠੀ ਪੈ ਗਈ ਹੈ ਤੇ ਲੋਕ ਬਹੁਤ ਜ਼ਰੂਰੀ ਹੋਣ 'ਤੇ ਹੀ ਘਰਾਂ ਵਿਚੋਂ ਬਾਹਰ ਨਿਕਲ ਰਹੇ ਹਨ। ਮੌਸਮ ਵਿਭਾਗ ਵੱਲੋਂ ਅੱਜ ਵੀ ਪੰਜਾਬ ਦੇ 23 ਜ਼ਿਲ੍ਹਿਆਂ ਲਈ ਸੰਘਣੇ ਕੋਹਰੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਹੋਰ ਗਿਰਾਵਟ ਆਈ ਹੈ। ਦੂਜੇ ਪਾਸੇ 9 ਜਨਵਰੀ ਤਕ ਮੀਂਹ ਦਾ ਕੋਈ ਅਲਰਟ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨਜ਼ਰਬੰਦ
ਮੌਸਮ ਵਿਭਾਗ ਵੱਲੋਂ ਅੱਜ 6 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਵੱਲੋਂ ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ ਤੇ ਤਰਨਤਾਰਨ ਵਿਚ ਸਵੇਰ ਵੇਲੇ 0 ਵਿਜ਼ੀਬਿਲਿਟੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ 12 ਜ਼ਿਲ੍ਹਿਆਂ ਲਈ ਸੰਘਣੇ ਕੋਹਰੇ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ਸ਼ਾਮਲ ਹਨ। ਇਸੇ ਤਰ੍ਹਾਂ ਜਲੰਧਰ, ਲੁਧਿਆਣਾ, ਅੰਮ੍ਰਿਤਰਸ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਰਨਾਲਾ, ਮਾਨਸਾ, ਸੰਗਰੂਰ ਤੇ ਮਾਲੇਰਕੋਟਲਾ ਵਿਚ ਸੰਘਣੇ ਤੋਂ ਸੰਘਣੇ ਕੋਹਰੇ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਮੀਂਹ ਦੀ ਗੱਲ ਕਰੀਏ ਤਾਂ 9 ਜਨਵਰੀ ਤਕ ਸੂਬੇ ਵਿਚ ਬਾਰਿਸ਼ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਵਿਭਾਗ ਦਾ ਮੰਨਣਾ ਹੈ ਕਿ 9 ਜਨਵਰੀ ਦੀ ਰਾਤ ਨੂੰ ਹੀ ਮੌਸਮ ਇਕ ਵਾਰ ਫ਼ਿਰ ਕਰਵਟ ਲਵੇਗਾ। ਇਸ ਮਗਰੋਂ ਆਉਣ ਵਾਲੇ 4 ਦਿਨਾਂ ਤਕ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8