ਪੰਜਾਬ ''ਚ ਅੱਜ ਬਾਰਿਸ਼ ਮਗਰੋਂ ਵਧੇਗੀ ਠੰਡ! ਇਨ੍ਹਾਂ ਸਕੂਲਾਂ ਦਾ ਬਦਲਿਆ ਸਮਾਂ

Saturday, Jan 11, 2025 - 10:19 AM (IST)

ਪੰਜਾਬ ''ਚ ਅੱਜ ਬਾਰਿਸ਼ ਮਗਰੋਂ ਵਧੇਗੀ ਠੰਡ! ਇਨ੍ਹਾਂ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅੰਮ੍ਰਿਤਸਰ, ਗੁਰਦਾਸਪੁਰ ਤੇ ਤਰਨਤਾਰਨ ਵਿਚ ਸੰਘਣਾ ਕੋਹਰਾ ਛਾਏ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਦਾ ਅੰਦਾਜ਼ਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਵਿਜ਼ਿਬਿਲਿਟੀ 50 ਮੀਟਰ ਤੋਂ ਘੱਟ ਰਹਿ ਸਕਦੀ ਹੈ। ਦੂਜੇ ਪਾਸੇ 8 ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ

ਮੌਸਮ ਵਿਭਾਗ ਵੱਲੋਂ ਅੱਜ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਤੇ ਬਰਨਾਲਾ ਵਿਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇੱਥੇ ਬਿਜਲੀ ਦੀ ਗਰਜ ਨਾਲ ਬਾਰਿਸ਼ ਦੇ ਨਾਲ ਨਾਲ ਹਨੇਰੀ ਤੇ ਤੂਫ਼ਾਨ ਦੇ ਵੀ ਆਸਾਰ ਹਨ। ਦਰਅਸਲ, ਈਰਾਨ ਦੀ ਸਰਹੱਦ ਨੇੜੇ ਪੱਛਮੀ ਪ੍ਰਭਾਅ ਸਰਗਰਮ ਹੋਇਆ ਹੈ, ਜਿਸ ਕਾਰਨ ਪੰਜਾਬ ਦੇ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸੇ ਪ੍ਰਭਾਅ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਧੁੰਦ ਦਾ ਅਸਰ 14 ਜਨਵਰੀ ਤਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - 18 ਜਨਵਰੀ ਤਕ ਬਦਲਿਆ ਸਕੂਲਾਂ ਦਾ ਸਮਾਂ, ਦੁਪਹਿਰ 12.30 ਵਜੇ ਆਉਣਗੇ ਇਹ ਵਿਦਿਆਰਥੀ

ਸ਼ੁੱਕਰਵਾਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਕੋਹਰੇ ਦਾ ਅਸਰ ਵੇਖਣ ਨੂੰ ਮਿਲਿਆ, ਜਿਸ ਕਾਰਨ ਸੂਰਜ ਦੇਵਤਾ ਦੇ ਦਰਸ਼ਨ ਵੀ ਨਹੀਂ ਹੋ ਸਕੇ। ਇਸ ਕਾਰਨ ਲੋਕ ਕੜਾਕੇ ਦੀ ਠੰਡ ਵਿਚ ਠਰਦੇ ਰਹੇ ਤੇ ਸੜਕਾਂ 'ਤੇ ਵਾਹਨਾਂ ਦੀ ਰਫ਼ਤਾਰ ਵੀ ਮੱਠੀ ਪੈ ਗਈ। ਇਕ ਦਿਨ ਵਿਚ ਹੀ ਤਾਪਮਾਨ ਵਿਚ 3.7 ਡਿਗਰੀ ਗਿਰਾਵਟ ਦਰਜ ਕੀਤੀ ਗਈ ਹੈ। ਉੱਥੇ ਹੀ ਅੱਜ ਬੱਦਲਵਾਈ ਰਹਿਣ ਕਾਰਨ ਆਉਣ ਵਾਲੇ ਦਿਨਾਂ ਵਿਚ ਵੀ ਧੁੰਦ ਦਾ ਅਸਰ ਵੇਖਣ ਨੂੰ ਮਿਲੇਗਾ ਤੇ 14 ਜਨਵਰੀ ਤਕ ਇਸ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਇਸ ਦੇ ਨਾਲ ਹੀ ਤਾਪਮਾਨ ਵਿਚ 3 ਡਿਗਰੀ ਤਕ ਗਿਰਾਵਟ ਆਉਣ ਦੀ ਵੀ ਸੰਭਾਵਨਾ ਜਤਾਈ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: MLA ਅੰਮ੍ਰਿਤਪਾਲ ਸਿੰਘ ਦੀ ਗੱਡੀ ਨਾਲ ਵਾਪਰਿਆ ਹਾ. ਦਸਾ

ਚੰਡੀਗੜ੍ਹ ਦੇ ਸਕੂਲਾਂ ਦਾ ਬਦਲਿਆ ਸਮਾਂ

ਸੀਤ ਲਹਿਰ ਨੂੰ ਵੇਖਦਿਆਂ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਨਵੇਂ ਹੁਕਮਾਂ ਵਿਚ 13 ਤੋਂ 18 ਜਨਵਰੀ ਤਕ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਨ ਦੀ ਹਦਾਇਤ ਕੀਤੀ ਗਈ ਹੈ। ਹੁਕਮਾਂ ਮੁਤਾਬਕ ਸਿੰਗਲ ਸ਼ਿਫ਼ਟ ਵਾਲੇ ਸਕੂਲ ਸਵੇਰੇ 9:30 ਵਜੇ ਲੱਗਣਗੇ ਤੇ ਵਿਦਿਆਰਥੀਆਂ ਨੂੰ ਦੁਪਹਿਰ 2:30 ਵਜੇ ਛੁੱਟੀ ਹੋ ਜਾਵੇਗੀ। ਦੋਹਰੀ ਸ਼ਿਫ਼ਟ ਵਾਲੇ ਸਕੂਲਾਂ ’ਚ ਪਹਿਲੀ ਤੋਂ ਪੰਜਵੀਂ ਤਕ ਜਮਾਤਾਂ 12:30 ਵਜੇ ਤੋਂ 3:30 ਵਜੇ ਤਕ, ਅਤੇ ਛੇਵੀਂ ਤੋਂ ਜਮਾਤਾਂ 9:30 ਵਜੇ ਤੋਂ 2:30 ਵਜੇ ਤਕ ਲੱਗਣਗੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News