ਪੰਜਾਬ ''ਚ ਲਗਾਤਾਰ 2 ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
Tuesday, Jan 14, 2025 - 09:42 AM (IST)
ਚੰਡੀਗੜ੍ਹ: ਪੰਜਾਬ ਵਿਚ ਖਿੜ ਰਹੀ ਧੁੱਪ ਨਾਲ ਲੋਕਾਂ ਨੂੰ ਠੰਡ ਅਤੇ ਧੁੰਦ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ 2 ਦਿਨਾਂ ਤੋਂ ਖੁੱਲ੍ਹ ਕੇ ਧੁੱਪ ਨਿਕਲਣ ਨਾਲ ਤਾਪਮਾਨ ਵਿਚ 3.3 ਡਿਗਰੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸੂਬੇ ਦਾ ਤਾਪਮਾਨ ਆਮ ਦੇ ਕਰੀਬ ਪਹੁੰਚ ਗਿਆ ਹੈ। ਪਰ ਸੂਬੇ ਦਾ ਮੌਸਮ ਇਕ ਵਾਰ ਫੇਰ ਕਰਵਟ ਲੈਣ ਜਾ ਰਿਹਾ ਹੈ। ਵਿਭਾਗ ਵੱਲੋਂ ਆਉਣ ਵਾਲੇ 2 ਦਿਨ ਸੂਬੇ 'ਚ ਕਈ ਥਾਵਾਂ 'ਤੇ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਲਾਈਓਵਰ ਤੋਂ ਲਮਕੀ ਰੋਡਵੇਜ਼, ਪੰਜਾਬ 'ਚ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀਆਂ ਬੱਸਾਂ ਦੀ ਜ਼ਬਰਦਸਤ ਟੱਕਰ
ਦਰਅਸਲ, ਅੱਜ ਰਾਤ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਕਈ ਹਿੱਸਿਆਂ ਵਿਚ 15 ਤੇ 16 ਜਨਵਰੀ ਨੂੰ ਬਾਰਿਸ਼ ਦੇਖਣ ਨੂੰ ਮਿਲੇਗੀ। ਇਸ ਕਾਰਨ ਮੌਸਮ ਵਿਭਾਗ ਵੱਲੋਂ ਇਕ ਵਾਰ ਫਿਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ 15 ਤੋਂ 18 ਜਨਵਰੀ ਦਰਮਿਆਨ ਜੰਮੂ-ਕਸ਼ਮੀਰ, ਲੱਦਾਖ ਤੇ ਹਿਮਾਚਲ ਪ੍ਰਦੇਸ਼ ‘ਚ ਵੱਖ-ਵੱਖ ਥਾਵਾਂ ‘ਤੇ ਮੀਂਹ ਅਤੇ ਬਰਫਬਾਰੀ ਦੀ ਵੀ ਸੰਭਾਵਨਾ ਹੈ। ਇਸ ਦਾ ਅਸਰ ਮੈਦਾਨੀ ਇਲਾਕਿਆਂ ਦੇ ਮੌਸਮ 'ਤੇ ਵੀ ਪਵੇਗਾ, ਜਿਸ ਕਾਰਨ ਪੰਜਾਬ ਦਾ ਤਾਪਮਾਨ ਘੱਟ ਸਕਦਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਾਸਕ ਪਾਉਣਾ ਲਾਜ਼ਮੀ! ਬਜ਼ੁਰਗਾਂ 'ਚ ਵੀ ਫੈਲਣ ਲੱਗਿਆ ਚੀਨੀ ਵਾਇਰਸ
ਦੂਜੇ ਪਾਸੇ ਪਿਛਲੇ 2-3 ਦਿਨ ਤੋਂ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਪੈ ਰਹੀ ਸੰਘਣੀ ਧੁੰਦ ਤੋਂ ਵੀ ਰਾਹਤ ਮਿਲੀ ਹੋਈ ਸੀ। ਪਰ ਵਿਭਾਗ ਵੱਲੋਂ ਇਕ ਵਾਰ ਫ਼ਿਰ ਧੁੰਦ ਲਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਵਿਭਾਗ ਵੱਲੋਂ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਤੇ ਮਲੇਰਕੋਟਲਾ ਸ਼ਾਮਲ ਹਨ। ਉੱਥੇ ਹੀ ਐੱਸ.ਏ.ਐੱਸ. ਨਗਰ, ਰੂਪਨਗਰ, ਫ਼ਤਹਿਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫ਼ਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8