ਪੰਜਾਬ ''ਚ ਬਾਰਿਸ਼ ਦੀ ਦਸਤਕ, ਧੁੰਦ ਤੇ ਠੰਡ ਦਾ ਦੌਰ ਜਾਰੀ (ਵੇਖੋ ਤਸਵੀਰਾਂ)

Thursday, Jan 16, 2025 - 11:19 AM (IST)

ਪੰਜਾਬ ''ਚ ਬਾਰਿਸ਼ ਦੀ ਦਸਤਕ, ਧੁੰਦ ਤੇ ਠੰਡ ਦਾ ਦੌਰ ਜਾਰੀ (ਵੇਖੋ ਤਸਵੀਰਾਂ)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਪੰਜਾਬ 'ਚ ਧੁੰਦ ਦਾ ਕਹਿਰ ਜਾਰੀ ਹੈ ਸੰਘਣੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਅੱਜ ਸਵੇਰ ਸਮੇਂ ਹੀ ਧੁੰਦ ਦੌਰਾਨ ਹੋਈ   ਹਲਕੀ ਬੂੰਦਾਂਬਾਂਦੀ ਨੇ ਠੰਡ ਵਿਚ ਹੋਰ ਵਾਧਾ ਕਰ ਦਿੱਤਾ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!

ਜ਼ਿਕਰਯੋਗ ਹੈ ਕਿ ਪਿਛਲੇ ਦੋ ਦਿਨ ਦੁਪਹਿਰ ਵੇਲੇ ਨਿਕਲੀ ਕੜਾਕੇ ਦੀ ਧੁੱਪ ਨੇ ਲੋਕਾਂ ਨੂੰ ਠੰਡ ਤੋਂ ਰਾਹਤ ਦੁਆਈ ਸੀ, ਪ੍ਰੰਤੂ ਬੀਤੀ ਸ਼ਾਮ ਤੋਂ ਹੀ ਛਾਈ ਹੋਈ ਗਹਿਰੀ ਧੁੰਦ ਕਾਰਨ ਤੇ ਅੱਤ ਦੀ ਸਰਦੀ ਕਰਨ ਲੋਕਾਂ ਨੂੰ ਫਿਰ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PunjabKesari

ਜੇਕਰ ਮੌਸਮ ਵਿਭਾਗ ਦੀ ਗੱਲ ਮੰਨੀਏ ਤਾਂ ਠੰਡ ਦਾ ਪ੍ਰਕੋਪ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ ਅਤੇ ਜੇਕਰ ਹੋਰ ਬਾਰਿਸ਼ ਹੁੰਦੀ ਹੈ ਤਾਂ ਠੰਡ ਦੇ ਸਮੇਂ ਵਿਚ ਵੀ ਵਾਧਾ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ

PunjabKesari

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ

ਉੱਧਰ ਦੂਸਰੇ ਪਾਸੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਠੰਡ ਦੇ ਇਸ ਪ੍ਰਕੋਪ ਤੋਂ ਬਚਣ ਲਈ ਜ਼ਰੂਰੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਹੁਸ਼ਿਆਰਪੁਰ ਤੇ ਸੀਨੀਅਰ ਮੈਡੀਕਲ ਅਫਸਰ ਟਾਂਡਾ ਡਾਕਟਰ ਕਰਮ ਕੁਮਾਰ ਸੈਣੀ ਨੇ ਠੰਡ ਦੇ ਇਸ ਮੌਸਮ ਵਿਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਪਣੀ ਸਿਹਤ ਦਾ ਖਾਸ ਧਿਆਨ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।  ਠੰਡ ਦੇ ਇਸ ਮੌਸਮ ਕਾਰਨ ਬਾਜ਼ਾਰਾਂ ਵਿਚ ਵੀ ਰੌਣਕ ਘੱਟ ਗਈ ਹੈ ਅਤੇ ਦੁਕਾਨਦਾਰਾਂ ਦਾ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News