ਪੰਜਾਬ ''ਚ ਅੱਜ ਨਹੀਂ ਸਗੋਂ ਇਸ ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
Saturday, Jan 18, 2025 - 08:11 AM (IST)
ਚੰਡੀਗੜ੍ਹ: ਪੰਜਾਬ ਵਿਚ ਅੱਜ ਵੀ ਸੰਘਣੀ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 48 ਘੰਟਿਆਂ ਵਿੱਚ ਪੰਜਾਬ ਦੇ ਤਾਪਮਾਨ ਵਿਚ ਬਹੁਤਾ ਬਦਲਾਅ ਨਹੀਂ ਆਵੇਗਾ। ਪਰ ਉਸ ਤੋਂ ਬਾਅਦ ਤਾਪਮਾਨ ਵਿਚ 2 ਤੋਂ 3 ਡਿਗਰੀ ਵਾਧਾ ਦਰਜ ਕੀਤਾ ਜਾ ਸਕਦਾ ਹੈ। ਕੱਲ੍ਹ ਦੁਪਹਿਰ ਨੂੰ ਧੁੱਪ ਖੁੱਲ੍ਹ ਕੇ ਖਿੜੀ ਜਿਸ ਨਾਲ ਪੰਜਾਬੀਆਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਜ਼ਰੂਰ ਮਿਲੀ, ਪਰ ਫਿਰ ਵੀ ਸੂਬੇ ਵਿਚ ਤਾਪਮਾਨ 20 ਡਿਗਰੀ ਤੋਂ ਹੇਠਾਂ ਬਣਿਆ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ - ਅੱਜ ਬੰਦ ਹੋ ਜਾਵੇਗਾ Internet!
ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਵਿਚ ਧੁੰਦ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਾਲੇਰਕੋਟਲਾ ਸ਼ਾਮਲ ਹਨ। ਬਾਕੀ ਸਾਰੇ ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 11 ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚੋਂ, ਮਾਨਸਾ ਅਤੇ ਬਰਨਾਲਾ ਵਿਚ ਓਰੇਂਜ ਅਲਰਟ ਅਤੇ ਰੂਪਨਗਰ, ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ ਵਿਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਅਜੇ ਪੂਰੇ ਵੀ ਨਹੀਂ ਹੋਏ ਸੀ ਸੱਜ ਵਿਆਹੀ ਦੇ ਚਾਅ, ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਹੀ...
21-22 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ
ਪੰਜਾਬ ਵਿਚ ਇਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਕੱਲ੍ਹ ਯਾਨੀ 19 ਜਨਵਰੀ ਤੋਂ ਪਹਾੜੀ ਇਲਾਕਿਆਂ ਵਿਚ ਦਿਖਾਈ ਦੇਵੇਗਾ, ਜਿਸ ਨਾਲ ਮੈਦਾਨੀ ਇਲਾਕਿਆਂ ਦਾ ਮੌਸਮ ਵੀ ਪ੍ਰਭਾਵਿਤ ਹੋ ਸਕਦਾ ਹੈ। 21 ਅਤੇ 22 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਪਹਿਲਾਂ ਅੱਜ ਪੰਜਾਬ ਦੇ ਕੁੱਝ ਹਿੱਸਿਆਂ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ, ਪਰ ਹੁਣ ਮੌਸਮ ਵਿਭਾਗ ਨੇ 21 ਤੇ 22 ਜਨਵਰੀ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8