ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ! ਵਿਭਾਗ ਨੇ ਕੀਤਾ Alert
Monday, Jan 27, 2025 - 08:51 AM (IST)
ਚੰਡੀਗੜ੍ਹ: ਪੰਜਾਬ ਵਿਚ ਕੁਝ ਦਿਨ ਠੰਡ ਤੋਂ ਰਾਹਤ ਰਹਿਣ ਮਗਰੋਂ ਮੌਸਮ ਨੇ ਇਕ ਵਾਰ ਫ਼ਿਰ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਅੱਜ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਅਗਲੇ 24 ਘੰਟੇ ਸੂਬੇ ਦੇ ਕਈ ਹਿੱਸਿਆਂ ਵਿਚ ਸੀਤ ਲਹਿਰ ਜਾਰੀ ਰਹੇਗੀ। ਹਾਲਾਂਕਿ ਉਸ ਤੋਂ ਬਾਅਦ ਸੀਤ ਲਹਿਰ ਦਾ ਤਾਂ ਕੋਈ ਅਲਰਟ ਨਹੀਂ ਹੈ, ਪਰ ਮਹੀਨੇ ਦੇ ਅਖ਼ੀਰ ਵਿਚ ਲਗਾਤਾਰ 2 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਰਾਜਿਆਂ ਦਾ ਸ਼ਾਹੀ ਨੁਸਖਾ, ਤੁਸੀਂ ਵੀ ਕਰ ਲਓ ਨੋਟ, ਦੇਸ਼ਾਂ-ਵਿਦੇਸ਼ਾਂ ਦੇ ਹਜ਼ਾਰਾਂ ਲੋਕ ਚੁੱਕ ਰਹੇ ਹਨ ਲਾਭ
ਵਿਭਾਗ ਵੱਲੋਂ ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕਟੋ, ਮੁਕਤਸਰ, ਮੋਗਾ ਤੇ ਬਠਿੰਡਾ ਸ਼ਾਮਲ ਹਨ। ਯਾਨੀ ਅੱਜ ਸਿਰਫ਼ ਦੋਆਬੇ ਤੇ ਮਾਝੇ ਦੇ ਜ਼ਿਲ੍ਹਿਆਂ ਲਈ ਹੀ ਸੀਤ ਲਹਿਰ ਦਾ ਅਲਰਟ ਹੈ ਤੇ ਮਾਲਵੇ ਦੇ ਕਿਸੇ ਇਲਾਕੇ ਵਿਚ ਸੀਤ ਲਹਿਰ ਦਾ ਅਲਰਟ ਨਹੀਂ ਹੈ। ਆਉਣ ਵਾਲੇ ਦਿਨਾਂ ਵਿਚ ਵੀ ਮਾਝੇ ਦਾ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ ਹੀ ਮਾਝੇ ਦੇ ਪਠਾਨਕੋਟ ਵਿਚ ਵੀ ਸੀਤ ਲਹਿਰ ਨੂੰ ਲੈ ਕੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ 29 ਜਨਵਰੀ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 30-31 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਬਾਰਿਸ਼ ਪੈਣ ਦੇ ਆਸਾਰ ਹਨ। ਵਿਭਾਗ ਵੱਲੋਂ ਮਾਝੇ ਅਤੇ ਦੋਆਬੇ ਦੇ ਇਲਾਕੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ 30 ਤੇ 31 ਜਨਵਰੀ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਤੇ ਤਰਨਤਾਰਨ ਦੀਆਂ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮਾਲਵੇ ਦੇ ਇਲਾਕੇ ਵਿਚ ਬਾਰਿਸ਼ ਪੈਣ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਤੇ ਸਾਰਾ ਹਫ਼ਤਾ ਮੌਸਮ ਖ਼ੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਪਹਾੜੀ ਇਲਾਕਿਆਂ 'ਚ ਬਰਫ਼ਾਰੀ ਨਾਲ ਵਧੇਗੀ ਠੰਡ
ਮੌਸਮ ਵਿਭਾਗ ਵੱਲੋਂ 29 ਜਨਵਰੀ ਤੋਂ ਨਵੇਂ ਪੱਛਮੀ ਪ੍ਰਭਾਅ ਦੇ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਇਸ ਪ੍ਰਭਾਅ ਦਾ ਅਸਰ ਹਿਮਾਚਲ ਦੇ ਪਹਾੜੀ ਇਲਾਕਿਆਂ ਵਿਚ ਦਿਸੇਗਾ, ਜਿਸ ਕਾਰਨ ਉੱਥੇ ਬਾਰਿਸ਼ ਅਤੇ ਬਰਫ਼ਬਾਰੀ ਹੋਵੇਗੀ। ਇਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਹੋਵੇਗਾ ਤੇ ਪਹਾੜੀ ਇਲਾਕਿਆਂ ਤੋਂ ਆਉਂਦੀਆਂ ਠੰਡੀਆਂ ਹਵਾਵਾਂ ਕਾਰਨ ਪੰਜਾਬ ਦੇ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ 30 ਤੇ 31 ਜਨਵਰੀ ਨੂੰ ਪੰਜਾਬ ਵਿਚ ਵੀ ਬਾਰਿਸ਼ ਦੀ ਸੰਭਾਵਨਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8