ਕੱਲ੍ਹ ਪੰਜਾਬ 'ਚ ਦਸਤਕ ਦੇਵੇਗੀ ਬਰਸਾਤ! 4 ਫ਼ਰਵਰੀ ਤਕ ਦਿਸੇਗਾ ਅਸਰ
Thursday, Jan 30, 2025 - 09:46 AM (IST)
ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਕੱਲ੍ਹ ਤੋਂ ਬਰਸਾਤ ਸ਼ੁਰੂ ਹੋਣ ਦੇ ਆਸਾਰ ਹਨ, ਜੋ ਆਉਣ ਵਾਲੇ ਕੁਝ ਦਿਨਾਂ ਤਕ ਜਾਰੀ ਰਹਿ ਸਕਦੀ ਹੈ। ਹਾਲਾਂਕਿ ਅਗਲੇ 7 ਦਿਨਾਂ ਤਕ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਕਿਸੇ ਕਿਸਮ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਵਿਭਾਗ ਮੁਤਾਬਕ ਕੱਲ੍ਹ ਯਾਨੀ 31 ਜਨਵਰੀ ਤੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਬਾਰਿਸ਼ ਹੋ ਸਕਦੀ ਹੈ। ਵਿਭਾਗ ਵੱਲੋਂ 4 ਫ਼ਰਵਰੀ ਤਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਰਸਾਤ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਕ੍ਰੈਸ਼ ਹੋ ਗਿਆ ਜਹਾਜ਼, ਐਮਰਜੈਂਸੀ ਕਾਰਨ Airport ਬੰਦ!
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਕੱਲ੍ਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਮਾਲੇਰਕੋਟਲਾ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਵਿਚ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਐੱਸ.ਏ.ਐੱਸ. ਨਗਰ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਤੇ ਫਿਰੋਜ਼ਪੁਰ ਵਿਚ ਕੱਲ੍ਹ ਨੂੰ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ, ਪਰ ਆਉਣ ਵਾਲੇ ਕੁਝ ਦਿਨ ਇੱਥੇ ਵੀ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ 4 ਫ਼ਰਵਰੀ ਤਕ ਸੂਬੇ ਦੇ ਲਗਭਗ ਹਰ ਜ਼ਿਲ੍ਹੇ ਵਿਚ ਹੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਸ਼ਹਿਰ 'ਚ ਨਹੀਂ ਵਿਕੇਗੀ ਸ਼ਰਾਬ, ਪੱਕੇ ਤੌਰ 'ਤੇ ਬੰਦ ਹੋਣਗੇ ਠੇਕੇ
ਮੀਂਹ ਦੇ ਬਾਵਜੂਦ ਵਧੇਗਾ ਤਾਪਮਾਨ
ਪੰਜਾਬ ਦੇ ਲੋਕਾਂ ਲਈ ਰਾਹਤ ਵਾਲੀ ਗੱਲ ਇਹ ਹੈ ਕਿ ਮੌਸਮ ਵਿਗਿਆਨ ਕੇਂਦਰ ਵੱਲੋਂ ਜਿੱਥੇ ਸੂਬੇ ਭਰ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ, ਉੱਥੇ ਇਹ ਵੀ ਅੰਦਾਜ਼ਾ ਲਗਾਇਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਘੱਟੋ-ਘੱਟ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ। ਮਲਤਬ ਕਿ ਮੀਂਹ ਦੇ ਬਾਵਜੂਦ ਠੰਡ ਦਾ ਅਸਰ ਪਹਿਲਾਂ ਨਾਲੋਂ ਘੱਟ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਜਾਂ ਸੀਤ ਲਹਿਰ ਨੂੰ ਲੈ ਕੇ ਵੀ ਕੋਈ ਅਲਰਟ ਨਹੀਂ ਹੈ।
ਵਿਭਾਗ ਮੁਤਾਬਕ ਆਉਣ ਵਾਲੇ 5 ਦਿਨਾਂ ਵਿਚ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿਚ 2 ਤੋਂ 3 ਡਿਗਰੀ ਵਾਧਾ ਹੋ ਸਕਦਾ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਜ਼ਿਲ੍ਹਿਆਂ ਦੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿਆ ਹੈ। ਫਰੀਦਕੋਟ ਵਿਚ ਤਾਪਮਾਨ 27.6 ਡਿਗਰੀ ਤਕ ਪਹੁੰਚ ਗਿਆ ਹੈ, ਪਰ ਇੱਥੇ ਹੀ ਘੱਟੋ-ਘੱਟ ਤਾਪਮਾਨ 6.5 ਡਿਗਰੀ ਦਰਜ ਕੀਤਾ ਗਿਆ ਹੈ, ਜੋ ਸੂਬੇ ਵਿਚੋਂ ਸਭ ਤੋਂ ਘੱਟ ਹੈ। ਉੱਥੇ ਹੀ ਕੱਲ੍ਹ ਕਈ-ਕਈ ਥਾਵਾਂ 'ਤੇ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8