ਪੰਜਾਬ ''ਚ ਸ਼ਨੀਵਾਰ ਲਈ ਹੋ ਗਈ ਭਵਿੱਖਬਾਣੀ, ਅਗਲੇ 48 ਘੰਟੇ ਅਹਿਮ
Friday, Feb 07, 2025 - 09:18 AM (IST)
![ਪੰਜਾਬ ''ਚ ਸ਼ਨੀਵਾਰ ਲਈ ਹੋ ਗਈ ਭਵਿੱਖਬਾਣੀ, ਅਗਲੇ 48 ਘੰਟੇ ਅਹਿਮ](https://static.jagbani.com/multimedia/2025_2image_09_17_537224735punjabweather.jpg)
ਚੰਡੀਗੜ੍ਹ (ਵੈੱਬ ਡੈਸਕ): ਪੰਜਾਬ 'ਚ ਮੌਸਮ ਇਕ ਵਾਰ ਫ਼ਿਰ ਬਦਲਣ ਲੱਗ ਪਿਆ ਹੈ। ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਠੰਡ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਵੱਲੋਂ ਹੁਣ ਸਾਰਾ ਹਫ਼ਤਾ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਨਾ ਤਾਂ ਕਿਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ ਤੇ ਨਾ ਹੀ ਧੁੰਦ ਜਾਂ ਸੀਤ ਲਹਿਰ ਨੂੰ ਲੈ ਕੇ ਕੋਈ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਕੱਲ੍ਹ ਯਾਨੀ ਸ਼ਨੀਵਾਰ ਨੂੰ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਸੂਬੇ ਦੇ ਮੌਸਮ 'ਤੇ ਵੇਖਣ ਨੂੰ ਮਿਲ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਤੇਜ਼ ਹਵਾਵਾਂ ਚੱਲਣ ਦੀ ਵੀ ਭਵਿੱਖਬਾਣੀ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਕਹਿਰ ਓ ਰੱਬਾ! ਸੂਹੇ ਚੂੜੇ ਵਾਲੀ ਲਾੜੀ ਦਾ ਉੱਜੜ ਗਿਆ ਸੰਸਾਰ, ਵਿੱਛ ਗਏ ਸੱਥਰ (ਵੀਡੀਓ)
ਇਸ ਹਫ਼ਤੇ ਮੌਸਮ ਦੇ ਕਈ ਰੰਗ ਵੇਖਣ ਨੂੰ ਮਿਲੇ। ਜਿੱਥੇ ਸ਼ੁਰੂਆਤੀ ਦਿਨਾਂ ਵਿਚ ਖੁੱਲ੍ਹ ਕੇ ਨਿਕਲਣ ਵਾਲੀ ਧੁੱਪ ਨੇ ਲੋਕਾਂ ਨੂੰ ਠੰਡ ਤੋਂ ਰਾਹਤ ਦੁਆ ਦਿੱਤੀ ਸੀ, ਉੱਥੇ ਹੀ ਅਚਾਨਕ ਪਈ ਧੁੰਦ ਨਾਲ ਮੌਸਮ ਇਕ ਵਾਰ ਫ਼ਿਰ ਬਦਲ ਗਿਆ। ਇਸ ਦੇ ਨਾਲ ਹੀ 4-5 ਫ਼ਰਵਰੀ ਨੂੰ ਸੂਬੇ ਦੀਆਂ ਕਈ ਥਾਵਾਂ 'ਤੇ ਹਲਕੀ ਬਰਸਾਤ ਵੀ ਵੇਖਣ ਨੂੰ ਮਿਲੀ। ਕਈ ਥਾਵਾਂ 'ਤੇ ਸੀਤ ਲਹਿਰ ਦਾ ਵੀ ਅਸਰ ਵੇਖਣ ਨੂੰ ਮਿਲਿਆ। ਹਾਲਾਂਕਿ ਮੌਸਮ ਵਿਭਾਗ ਵੱਲੋਂ 12 ਫ਼ਰਵਰੀ ਤਕ ਕਿਸੇ ਕਿਸਮ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਤੇ ਮੌਸਮ ਸਾਫ਼ ਰਹਿਣ ਦਾ ਅੰਦਾਜ਼ਾ ਲਗਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਵੱਡੇ ਐਕਸ਼ਨ ਦੀ ਤਿਆਰੀ! ਗ੍ਰਿਫ਼ਤਾਰ ਹੋ ਸਕਦੇ ਨੇ ਕਈ 'ਪ੍ਰਵਾਸੀ'
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿਚ ਕੋਈ ਜ਼ਿਆਦਾ ਬਦਲਾਅ ਵੇਖਣ ਨੂੰ ਨਹੀਂ ਮਿਲੇਗਾ। ਉਸ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵਿਚ 2 ਤੋਂ 3 ਡਿਗਰੀ ਤਕ ਵਾਧਾ ਦਰਜ ਕੀਤਾ ਜਾ ਸਕਦਾ ਹੈ। ਹਾਲਾਂਕਿ 8 ਫ਼ਰਵਰੀ ਤੋਂ ਹਿਮਾਲਿਆ ਦੇ ਇਲਾਕੇ ਵੱਲ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਸਾਰੇ ਉੱਤਰੀ ਭਾਰਤ ਵਿਚ ਵੇਖਣ ਨੂੰ ਮਿਲ ਸਕਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8