ਪੰਜਾਬ ''ਚ ਮੀਂਹ ਨਾਲ ਜੁੜੀ ਨਵੀਂ ਅਪਡੇਟ, ਜਾਣੋ ਹੁਣ ਕਦੋਂ ਹੋਵੇਗੀ ਬਰਸਾਤ

Friday, Feb 21, 2025 - 09:40 AM (IST)

ਪੰਜਾਬ ''ਚ ਮੀਂਹ ਨਾਲ ਜੁੜੀ ਨਵੀਂ ਅਪਡੇਟ, ਜਾਣੋ ਹੁਣ ਕਦੋਂ ਹੋਵੇਗੀ ਬਰਸਾਤ

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ): ਪੰਜਾਬ ਵਿਚ ਕੱਲ੍ਹ ਹੋਈ ਬਰਸਾਤ ਅਤੇ ਗੜ੍ਹੇਮਾਰੀ ਨਾਲ ਮੌਸਮ ਦਾ ਮਿਜਾਜ਼ ਇਕ ਵਾਰ ਫ਼ਿਰ ਬਦਲ ਗਿਆ ਹੈ। ਇਸ ਬਾਰਿਸ਼ ਨੂੰ ਕਣਕ ਦੀ ਫ਼ਸਲ ਲਈ ਕਾਫ਼ੀ ਲਾਹੇਵੰਦ ਮੰਨਿਆ ਜਾ ਰਿਹਾ ਹੈ। ਇਸ ਵਾਰ ਸਰਦੀ ਦਾ ਸੀਜ਼ਨ ਘੱਟ ਚੱਲਣ ਕਾਰਨ ਕਣਕ ਦਾ ਝਾੜ ਕਾਫ਼ੀ ਘੱਟ ਰਹਿਣ ਦਾ ਖ਼ਦਸ਼ਾ ਸੀ, ਪਰ ਬੀਤੇ ਦਿਨੀਂ ਹੋਈ ਬਰਸਾਤ ਨਾਲ ਝਾੜ ਵਿਚ ਵਾਧਾ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਉੱਥੇ ਹੀ ਹੁਣ ਕੁਝ ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ ਤੇ ਉਸ ਤੋਂ ਬਾਅਦ ਨਵੇਂ ਪੱਛਮੀ ਪ੍ਰਭਾਅ ਕਾਰਨ ਮੁੜ ਤੋਂ ਬਰਸਾਤ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਨੇ ਹੋਰ ਭਾਰਤੀਆਂ ਨੂੰ ਕੀਤਾ Deport, ਜਾਣੋ ਇਸ ਵਾਰ ਕਿੱਥੇ ਲੈਂਡ ਹੋਇਆ ਜਹਾਜ਼

ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਕੱਲ੍ਹ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਅਤੇ ਤੇਜ਼ ਹਵਾਵਾਂ ਦਾ ਅਸਰ ਵੇਖਣ ਨੂੰ ਮਿਲਿਆ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਗੜ੍ਹੇਮਾਰੀ ਵੀ ਹੋਈ। ਹਾਲਾਂਕਿ ਹੁਣ ਸੂਬੇ ਵਿਚ 4-5 ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਰ 24 ਫ਼ਰਵਰੀ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋਵੇਗਾ, ਜਿਸ ਦਾ ਅਸਰ ਪੰਜਾਬ ਦੇ ਮੌਸਮ 'ਤੇ ਵੀ ਪਵੇਗਾ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ 26 ਫ਼ਰਵਰੀ ਨੂੰ ਪੰਜਾਬ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਆਉਣ ਵਾਲੇ ਦਿਨਾਂ ਵਿਚ ਮੌਸਮ  ਨੂੰ ਲੈ ਕੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। 

PunjabKesari

ਕੱਲ੍ਹ ਦੇ ਮੀਂਹ ਨਾਲ ਜਿੱਥੇ ਇਕ ਵਾਰ ਲੋਕਾਂ ਨੂੰ ਠੰਡ ਦਾ ਸਾਹਮਣਾ ਕਰਨਾ ਪਿਆ, ਉੱਥੇ ਹੀ ਸੂਬੇ ਭਰ ਵਿਚ ਹੁਣ ਘੱਟੋ-ਘੱਟ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿਆ ਹੈ। ਹੁਣ ਸਾਰੇ ਜ਼ਿਲ੍ਹਿਆਂ ਵਿਚ ਹੀ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਉੱਪਰ ਪਹੁੰਚ ਚੁੱਕਿਆ ਹੈ। ਅੱਜ ਬਹੁਤੇ ਇਲਾਕਿਆਂ ਵਿਚ ਧੁੱਪ ਖਿੜੀ ਹੋਈ ਹੈ। ਇਸ ਤਰ੍ਹਾਂ ਲੋਕਾਂ ਨੂੰ ਠੰਡ ਤੋਂ ਰਾਹਤ ਮਿਲਣ ਦਾ ਸਿਲਸਿਲਾ ਜਾਰੀ ਰਹੇਗਾ। 

ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ

ਮਾਘ ਅਤੇ ਫੱਗਣ ਮਹੀਨੇ ਦੇ ਸ਼ੁਰੂ ਵਿਚ ਹੋਈ ਬਾਰਿਸ਼

ਦੋਆਬਾ ਖੇਤਰ ਵਿੱਚ ਮਾਘ ਮਹੀਨਾ ਸੁੱਕਾ ਲੰਘਣ ਤੋਂ ਬਾਅਦ ਹੁਣ ਫੱਗਣ ਦੇ ਸ਼ੁਰੂਆਤੀ ਦਿਨਾਂ ਵਿੱਚ ਬਰਸਾਤ ਹੋਣੀ ਸ਼ੁਰੂ ਹੋਈ ਹੈ। ਇੱਥੇ ਪਏ ਹਲਕੇ ਮੀਂਹ ਨੇ ਕਣਕ ਦੇ ਖੇਤਾਂ ਵਿਚ ਲਹਿਰਾਂ ਬਹਿਰਾਂ ਲਾ ਦਿੱਤੀਆਂ ਹਨ। ਡਾ. ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ, ਖੇਤੀਬਾੜੀ ਵਿਸਥਾਰ ਅਫ਼ਸਰ ਪਰਮਿੰਦਰ ਕੁਮਾਰ ਨੇ ਦੱਸਿਆ ਕਿ ਪਈ ਬਾਰਿਸ਼ ਨਾਲ ਮੌਸਮ ਖੁਸ਼ਗਵਾਰ ਬਣ ਗਿਆ ਹੈ। ਉਥੇ ਹੀ ਨੂੰ ਕਣਕ ਦੀ ਫਸਲ ਲਈ ਇਹ ਬਰਸਾਤ ਲਾਹੇਵੰਦ ਹੋਵੇਗੀ। ਉਨ੍ਹਾਂ ਦੱਸਿਆ ਕਿ ਮੀਂਹ ਤੋਂ ਬਿਨਾਂ ਕਣਕ ਦੀ ਫਸਲ ਬਹੁਤੀ ਭਰਵੀਂ ਨਹੀਂ ਬਣਦੀ ਅਤੇ ਮੌਕੇ ਅਨੁਸਾਰ ਹੋਈ ਬਾਰਿਸ਼ ਹੀ ਹਾੜ੍ਹੀ ਦੀ ਇਸ ਮੁੱਖ ਫ਼ਸਲ ਦੇ ਭਰਵੇਂ ਝਾੜ ਦੀ ਨਿਸ਼ਾਨੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਅਜੇ ਤੱਕ ਭਰਵੀਂ ਵਰਖਾ ਨਾ ਹੋਣ ਕਾਰਨ ਕਿਸਾਨਾਂ ਸਮੇਤ ਖੇਤੀ ਮਾਹਰ ਚਿੰਤਿਤ ਸਨ ਕਿਉਂਕਿ ਦਿਨ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਸੀ। ਪ੍ਰੰਤੂ ਹਲਕੇ ਫੁਲਕੇ ਮੀਂਹ ਨਾਲ ਹੁਣ ਫ਼ਸਲਾਂ ਦੇ ਚੰਗਾ ਝਾੜ ਦੇਣ ਦੀ ਉਮੀਦ ਬੱਝ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News