ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਲਈ ਜਾਰੀ ਹੋਇਆ ਅਲਰਟ
Wednesday, Mar 12, 2025 - 09:10 AM (IST)

ਚੰਡੀਗੜ੍ਹ/ਜਲੰਧਰ (ਵੈੱਬ ਡੈਸਕ): ਪੰਜਾਬ ਦੇ ਮੌਸਮ ਵਿਚ ਪਿਛਲੇ ਕੁਝ ਦਿਨਾਂ ਤੋਂ ਕਾਫ਼ੀ ਬਦਲਾਅ ਆ ਗਿਆ ਹੈ ਤੇ ਲੋਕਾਂ ਨੂੰ ਗਰਮੀ ਦਾ ਅਹਿਸਾਸ ਹੋਣਾ ਸ਼ੁਰੂ ਹੋ ਚੁੱਕਿਆ ਹੈ। ਲੋਕ ਮੋਟੇ-ਮੋਟੇ ਕੱਪੜੇ ਛੱਡ ਹੁਣ ਗਰਮੀਆਂ ਦੇ ਕੱਪੜੇ ਪਾਉਣੇ ਸ਼ੁਰੂ ਕਰ ਚੁੱਕੇ ਹਨ। ਦੁਪਹਿਰ ਦੇ ਨਾਲ-ਨਾਲ ਹੁਣ ਸਵੇਰ-ਸ਼ਾਮ ਦੀ ਠੰਡ ਤੋਂ ਵੀ ਰਾਹਤ ਮਿਲ ਚੁੱਕੀ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਇਕ ਵਾਰ ਫ਼ਿਰ ਮੀਂਹ-ਹਨੇਰੀ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿਚ ਹਲਕੀ ਗਿਰਾਵਟ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਕਈ ਅਹਿਮ ਫ਼ੈਸਲੇ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਤੋਂ ਪੰਜਾਬ ਦੇ ਮੌਸਮ ਵਿਚ ਹਲਕੀ ਤਬਦੀਲੀ ਆਵੇਗੀ ਤੇ ਕਈ ਇਲਾਕਿਆਂ ਵਿਚ ਹਨੇਰੀ ਦੇ ਨਾਲ-ਨਾਲ ਬਾਰਿਸ਼ ਹੋ ਸਕਦੀ ਹੈ। ਇਹ ਸਿਲਸਿਲਾ 2-3 ਦਿਨ ਜਾਰੀ ਰਹਿਣ ਦੀ ਸੰਭਾਵਨਾ ਹੈ। ਵਿਭਾਗ ਨੇ ਤਾਂ 2 ਦਿਨਾਂ ਲਈ ਕਈ ਇਲਾਕਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ, ਜਿੱਥੇ ਬੱਦਲਾਂ ਦੀ ਲਿਸ਼ਕੌਰ ਦੇ ਨਾਲ ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਕੁੱਝ ਦਿਨਾਂ ਵਿਚ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਆ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਨੂੰ ਮਿਲੇਗੀ 54 ਦਿਨ ਦੀ ਛੁੱਟੀ! ਸੰਸਦੀ ਪੈਨਲ ਨੇ ਕੀਤੀ ਸਿਫ਼ਾਰਸ਼
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਕੱਲ੍ਹ ਯਾਨੀ 13 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਾਰਨ ਤਰਨ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਰੂਪਨਗਰ, ਐੱਸ.ਏ.ਐੱਸ.ਨਗਰ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਜਲੰਧਰ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਤਾਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 20 ਦਿਨਾਂ ਦੇ ਅੰਦਰ-ਅੰਦਰ ਨਿਬੇੜ ਲਓ ਆਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
ਉੱਥੇ ਹੀ ਹੋਲੀ ਵਾਲੇ ਦਿਨ ਯਾਨੀ 14 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦਿਨ 10 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ।
ਇਨ੍ਹਾਂ ਇਲਾਕਿਾਂ ਵਿਚ ਮੀਂਹ ਦੇ ਨਾਲ-ਨਾਲ ਬਿਜਲੀ ਗਰਜਨ ਤੇ ਹਨੇਰੀ ਦੀ ਸੰਭਾਵਨਾ ਵੀ ਜਤਾਈ ਗਈ ਹੈ। ਇਸ ਸਭ ਕਾਰਨ ਆਉਣ ਵਾਲੇ ਦਿਨਾਂ ਵਿਚ ਹਲਕੀ ਠੰਡ ਮਹਿਸੂਸ ਹੋ ਸਕਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8