ਪੰਜਾਬ ਦੇ 7 ਜ਼ਿਲ੍ਹਿਆਂ ਲਈ Alert ਜਾਰੀ! ਮੀਂਹ-ਹਨੇਰੀ ਨਾਲ ਵਿਗੜ ਸਕਦੈ ਮੌਸਮ
Thursday, Mar 20, 2025 - 09:51 AM (IST)

ਲੁਧਿਆਣਾ/ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਮੌਸਮ ਵਿਚ ਤਬਦੀਲੀ ਆ ਰਹੀ ਹੈ ਤੇ ਗਰਮੀ ਦਾ ਮੌਸਮ ਦਸਤਕ ਦੇ ਚੁੱਕਿਆ ਹੈ। ਸੂਬੇ ਭਰ ਵਿਚ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਉੱਪਰ ਜਾ ਚੁੱਕਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਵੀ ਪਾਰ ਜਾਣ ਲੱਗ ਪਿਆ ਹੈ। ਸੂਬੇ ਦਾ ਔਸਤ ਤਾਪਮਾਨ ਵਿਚ ਆਮ ਨਾਲੋਂ ਥੋੜ੍ਹਾ ਜ਼ਿਆਦਾ ਹੈ। ਦੂਜੇ ਪਾਸੇ ਪੱਛਮੀ ਪ੍ਰਭਾਅ ਕਾਰਨ ਅੱਜ 7 ਜ਼ਿਲ੍ਹਿਆਂ ਵਿਚ ਮੌਸਮ ਵਿਗੜਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ
ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਗਰਮੀ ਵੱਧਦੀ ਜਾਵੇਗੀ ਤੇ ਇਕ ਹਫ਼ਤੇ ਵਿਚ ਹੀ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 30 ਡਿਗਰੀ ਤੋਂ ਪਾਰ ਹੋ ਸਕਦਾ ਹੈ। ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ 7 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ! ਅਗਲੇ 2-3 ਮਹੀਨਿਆਂ ਅੰਦਰ...
ਵਿਭਾਗ ਮੁਤਾਬਕ ਅੱਜ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਮੋਗਾ, ਫਿਰੋਜ਼ਪੁਰ, ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਹਨੇਰੀ ਅਤੇ ਬੱਦਲਾਂ ਦੀ ਗਰਜ ਨਾਲ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿਚ ਅੱਜ ਵੀ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਵੀ ਮੌਸਮ ਸਾਫ਼ ਰਹੇਗਾ ਤੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8